'ਸੁਖਬੀਰ @ 7' ਅੱਜ ਸ਼ਾਮ ਸੱਤ ਵਜੇ ਤੋਂ ਸਿਰਫ਼ ਪੀਟੀਸੀ ਨਿਊਜ਼ 'ਤੇ
ਮੋਹਾਲੀ: ਪੰਜਾਬ ਵਿਧਾਨ ਸਭਾ ਚੋਣਾਂ 2022 ਨੇੜੇ ਆਉਣ ਕਾਰਨ ਅਤੇ ਚੋਣ ਕਮਿਸ਼ਨ ਵੱਲੋਂ ਸਿਆਸੀ ਰੈਲੀਆਂ ਅਤੇ ਰੋਡ ਸ਼ੋਅ 'ਤੇ 11 ਫਰਵਰੀ ਤੱਕ ਪਾਬੰਦੀ ਵਧਾਉਣ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਨਾਲ ਜੁੜਨ ਲਈ ਵਰਚੁਅਲ ਰਸਤਾ ਅਪਣਾਇਆ ਹੈ। ਸੂਬੇ ਦੀ ਵੋਟਰ ਮੰਗਲਵਾਰ ਜਾਨੀ ਅੱਜ ਤੋਂ ਪੀਟੀਸੀ ਨਿਊਜ਼ 'ਤੇ ਸੁਖਬੀਰ ਸਿੰਘ ਬਾਦਲ ਅਤੇ ਹੋਰ ਮਾਹਿਰਾਂ ਨਾਲ ਸਿੱਧੇ ਰਾਬਤਾ ਕਾਇਮ ਕਰ ਸਕਣਗੇ। ਇਹ ਵੀ ਪੜ੍ਹੋ: 1996 ਲੋਕ ਸਭਾ ਚੋਣਾਂ ਵਰਗਾ ਇਤਿਹਾਸ ਦੁਹਰਾ ਕੇ ਵੱਡੀ ਜਿੱਤ ਹਾਸਲ ਕਰਾਂਗੇ: ਗੜ੍ਹੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਜਲਾਲਾਬਾਦ ਤੋਂ ਉਮੀਦਵਾਰ ਸੁਖਬੀਰ ਸਿੰਘ ਬਾਦਲ ਰੋਜ਼ਾਨਾ ਸ਼ਾਮ 7 ਵਜੇ ਹੈਲਪਲਾਈਨ ਨੰਬਰ 'ਤੇ ਲੋਕਾਂ ਨਾਲ ਗੱਲਬਾਤ ਕਰਣਗੇ। ਉਹ ਸਮਾਜਿਕ ਰਾਜਨੀਤਕ, ਸਿੱਖਿਆ, ਖੇਤੀਬਾੜੀ ਆਦਿ ਤੋਂ ਲੈ ਕੇ ਵੱਖ-ਵੱਖ ਮੁੱਦਿਆਂ 'ਤੇ ਵਿਚਾਰ-ਵਟਾਂਦਰਾ ਕਰਨਗੇ ਅਤੇ ਵੱਖ-ਵੱਖ ਖੇਤਰਾਂ ਦੇ ਮਾਹਿਰਾਂ ਨੂੰ ਵੀ ਚਰਚਾ ਲਈ ਬੁਲਾਇਆ ਜਾਵੇਗਾ। ਇਸ ਤੋਂ ਪਹਿਲਾਂ ਖਰੜ ਤੋਂ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਗਿੱਲ ਦੇ ਨਾਲ ਸੁਖਬੀਰ ਸਿੰਘ ਬਾਦਲ ਨੇ ਵਰਚੁਅਲ ਸੰਵਾਦ ਦੀ ਸ਼ੁਰੂਆਤ ਕੀਤੀ ਸੀ। ਜਿਸ ਦੌਰਾਨ ਇੱਕ ਐਂਕਰ ਵੱਲੋਂ ਸਟੂਡੀਓ ਦੇ ਅੰਦਰੋਂ ਇੱਕ ਘੰਟੇ ਦੇ ਸੈਸ਼ਨ ਦਾ ਸੰਚਾਲਨ ਕੀਤਾ ਗਿਆ ਸੀ। ਅਕਾਲੀ ਦਲ ਪਹਿਲੀ ਸਿਆਸੀ ਪਾਰਟੀ ਹੈ ਜਿਸ ਨੇ ਵਰਚੁਅਲ ਪੋਲ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸ਼੍ਰੋਮਣੀ ਅਕਾਲੀ ਦਲ ਦੀ ਪਹਿਲਾ ਵਰਚੁਅਲ ਸੰਵਾਦ ਟੀਵੀ ਅਤੇ ਵੈੱਬ ਚੈਨਲਾਂ ਦੇ ਨਾਲ-ਨਾਲ ਪਾਰਟੀ ਦੇ ਫੇਸਬੁੱਕ ਪੇਜ ਅਤੇ ਯੂਟਿਊਬ ਹੈਂਡਲ 'ਤੇ ਵੀ ਲਾਈਵ ਹੋਇਆ ਸੀ। ਜ਼ਿਕਰਯੋਗ ਹੈ ਕਿ ਪੰਜ ਰਾਜਾਂ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਣ ਕਾਰਨ ਭਾਰਤੀ ਚੋਣ ਕਮਿਸ਼ਨ ਨੇ ਸਿਆਸੀ ਰੈਲੀਆਂ ਅਤੇ ਰੋਡ ਸ਼ੋਅ 'ਤੇ ਪਾਬੰਦੀ 11 ਫਰਵਰੀ ਤੱਕ ਵਧਾ ਦਿੱਤੀ ਹੈ। ਹਾਲਾਂਕਿ, ਚੋਣ ਕਮਿਸ਼ਨ ਨੇ ਵੱਧ ਤੋਂ ਵੱਧ 1,000 ਵਿਅਕਤੀਆਂ ਦੀ ਸਮਰੱਥਾ ਵਾਲੀਆਂ ਭੌਤਿਕ ਰੈਲੀਆਂ ਦੀ ਇਜਾਜ਼ਤ ਦਿੱਤੀ ਹੈ ਅਤੇ ਵੱਧ ਤੋਂ ਵੱਧ 500 ਵਿਅਕਤੀਆਂ ਦੀ ਸਮਰੱਥਾ ਵਾਲੀਆਂ ਅੰਦਰੂਨੀ ਮੀਟਿੰਗਾਂ ਦੀ ਇਜਾਜ਼ਤ ਦਿੱਤੀ ਗਈ ਹੈ। ਇਸੀ ਦੇ ਨਾਲ ਉਮੀਦਵਾਰਾਂ ਦੇ ਨਾਲ 20 ਵਿਅਕਤੀਆਂ ਨੂੰ ਘਰ-ਘਰ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਹ ਵੀ ਪੜ੍ਹੋ: 94 ਸਾਲ ਦੀ ਉਮਰ 'ਚ ਪ੍ਰਕਾਸ਼ ਸਿੰਘ ਬਾਦਲ ਹੋਣਗੇ ਚੋਣ ਲੜਨ ਵਾਲੇ ਸਭ ਤੋਂ ਬਜ਼ੁਰਗ ਉਮੀਦਵਾਰ ਪੰਜਾਬ ਵਿੱਚ 20 ਫਰਵਰੀ ਨੂੰ ਚੋਣਾਂ ਹੋਣੀਆਂ ਨੇ ਅਤੇ ਚੋਣਾਂ ਦੀ ਗਿਣਤੀ 10 ਮਾਰਚ ਨੂੰ ਕੀਤੀ ਜਾਵੇਗੀ। -PTC News