Wed, Nov 13, 2024
Whatsapp

ਸੁਖਬੀਰ ਬਾਦਲ ਵੱਲੋਂ ਇੰਡੀਆ ਗੇਟ 'ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਤੇ ਰਾਜਗੁਰੂ ਦੇ ਬੁੱਤ ਲਾਉਣ ਦੀ PM ਨੂੰ ਅਪੀਲ

Reported by:  PTC News Desk  Edited by:  Ravinder Singh -- September 13th 2022 09:15 PM
ਸੁਖਬੀਰ ਬਾਦਲ ਵੱਲੋਂ ਇੰਡੀਆ ਗੇਟ 'ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਤੇ ਰਾਜਗੁਰੂ ਦੇ ਬੁੱਤ ਲਾਉਣ ਦੀ PM ਨੂੰ ਅਪੀਲ

ਸੁਖਬੀਰ ਬਾਦਲ ਵੱਲੋਂ ਇੰਡੀਆ ਗੇਟ 'ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਤੇ ਰਾਜਗੁਰੂ ਦੇ ਬੁੱਤ ਲਾਉਣ ਦੀ PM ਨੂੰ ਅਪੀਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇੰਡੀਆ ਗੇਟ ਉਤੇ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਬੁੱਤ ਲਗਾਏ ਜਾਣ ਤਾਂ ਜੋ ਦੇਸ਼ ਉਨ੍ਹਾਂ ਵਿਚ ਉਨ੍ਹਾਂ ਸਰਵਉਚ ਬਲਿਦਾਨ ਤੇ ਆਜ਼ਾਦੀ ਦੀ ਭਾਵਨਾ ਦੀ ਚੰਗਿਆੜੀ ਲਾਉਣ 'ਚ ਉਨ੍ਹਾਂ ਦੀ ਭੂਮਿਕਾ ਨੂੰ ਚੇਤੇ ਕੀਤਾ ਜਾ ਸਕੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਿਵਰਾਮ ਹਰੀ ਰਾਜਗੁਰੂ ਤੇ ਸੁਖਦੇਵ ਥਾਪਰ ਹਰ ਪੱਖੋਂ ਇਕ ਨਵੇਂ ਭਾਰਤ ਦੇ ਪ੍ਰਤੀਕ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਦੇ ਸਰਵ ਉਚ ਬਲਿਦਾਨ ਤੇ ਇਨ੍ਹਾਂ ਦੇ ਧਰਤੀ ਮਾਂ ਪ੍ਰਤੀ ਸਮਰਪਣ ਦੀ ਭਾਵਨਾ ਤੇ ਪਿਆਰ ਕਰੋੜਾਂ ਭਾਰਤੀਆਂ ਨੂੰ ਅੱਜ ਵੀ ਪ੍ਰੇਰਿਤ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਦੇਸ਼ ਇਨ੍ਹਾਂ ਦੇ ਇੰਡੀਆ ਗੇਟ ਵਿਖੇ ਬੁੱਤ ਲਗਾਉਂਦਾ ਹੈ ਤਾਂ ਇਹ ਦੇਸ਼ ਵੱਲੋਂ ਇਨ੍ਹਾਂ ਦੀ ਸ਼ਹਾਦਤ ਤੇ ਇਨ੍ਹਾਂ ਵੱਲੋਂ ਅਣਗਿਣਤ ਭਾਰਤੀਆਂ 'ਚ ਦੇਸ਼ਭਗਤੀ ਦੀ ਭਾਵਨਾ ਪੈਦਾ ਕਰਨ ਵਿਚ ਪਾਏ ਯੋਗਦਾਨ ਦਾ ਸਨਮਾਨ ਹੋਵੇਗਾ। ਸੁਖਬੀਰ ਬਾਦਲ ਵੱਲੋਂ ਇੰਡੀਆ ਗੇਟ 'ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਸਿੰਘ ਤੇ ਰਾਜਗੁਰੂ ਦ ਬੁੱਤ ਲਾਉਣ ਦੀ PM ਨੂੰ ਅਪੀਲਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤਿੰਨੋਂ ਸ਼ਹੀਦ ਧਰਤੀ ਮਾਂ ਦੇ ਸੱਚੇ ਸਪੂਤ ਸਨ ਜਿਨ੍ਹਾਂ ਨੇ ਲਾਲ ਲਾਜਪਤ ਰਾਏ ਦੀ 1928 ਵਿਚ ਸਾਈਮਨ ਕਮਿਸ਼ਨ ਖਿਲਾਫ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਵਿਚ ਲਾਠੀਚਾਰਜ ਕੀਤੇ ਜਾਣ ਕਾਰਨ ਹੋਈ ਮੌਤ ਦਾ ਬਦਲਾ ਲੈਣ ਲਈ ਕ੍ਰਾਂਤੀਕਾਰੀ ਗਤੀਵਿਧੀਆਂ ਵਿੱਢੀਆਂ ਸਨ। ਉਨ੍ਹਾਂ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਵੱਲੋਂ 1929 ਨੂੰ ਦਿੱਲੀ ਵਿਚ ਕੇਂਦਰੀ ਅਸੰਬਲੀ ਹਾਲ ਵਿਚ ਪ੍ਰਤੀਕ ਵਜੋਂ ਬੰਬ ਸੁੱਟਣਾ ਵੀ ਵਿਲੱਖਣ ਸੀ ਕਿਉਂਕਿ ਉਨ੍ਹਾਂ ਨੇ ਮੌਕੇ ਉਪਰ ਪਰਚੇ ਸੁੱਟ ਕੇ ਆਖਿਆ ਹੈ ਕਿ ਇਹ ਬੋਲੇ ਕੰਨਾਂ ਉਤੇ ਉਚੀ ਆਵਾਜ਼ ਪਾਉਣ ਲਈ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਤਿੰਨਾਂ ਨੇ ਆਪਣੇ ਜੀਵਨ ਨੂੰ ਲੋਕਾਂ ਸਾਹਮਣੇ ਬਹੁਤ ਦਲੇਰੀ ਨਾਲ ਪੇਸ਼ ਕੀਤਾ ਤੇ ਉਨ੍ਹਾਂ ਨੇ ਮੁਆਫੀ ਮੰਗਣ ਜਾਂ ਅਪੀਲ ਦਾਇਰ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਤਾਨਾਸ਼ਾਹ ਬਰਤਾਨਵੀ ਸਾਮਰਾਜ ਨੂੰ ਉਨ੍ਹਾਂ ਨੂੰ ਫਾਂਸੀ ਮਿੱਥੇ ਸਮੇਂ ਤੋਂ ਪਹਿਲਾਂ ਲਾਉਣ ਲਈ ਮਜਬੂਰ ਹੋਣਾ ਪਿਆ ਤਾਂ ਜੋ ਸਰਕਾਰ ਲੋਕਾਂ ਦੇ ਰੋਹ ਤੋਂ ਬਚ ਸਕੇ। ਇਹ ਵੀ ਪੜ੍ਹੋ : ਚੀਮਾ ਦਾ ਬਿਆਨ ਦਿੱਲੀ ਘੁਟਾਲਿਆਂ ਦਾ ਸੇਕ ਪੰਜਾਬ 'ਚ ਆਉਣ ਦਾ ਸਪੱਸ਼ਟ ਸਬੂਤ : ਅਸ਼ਵਨੀ ਸ਼ਰਮਾ ਬਾਦਲ ਨੇ ਕਿਹਾ ਕਿ ਦੇਸ਼ ਹਮੇਸ਼ਾ ਇਨ੍ਹਾਂ ਮਹਾਨ ਸ਼ਹੀਦਾਂ ਦਾ ਕਰਜ਼ਦਾਰ ਰਹੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਕ੍ਰਾਂਤੀਕਾਰੀ ਕਦਮਾਂ ਨੇ ਅਜਿਹੀ ਚਿਣਗ ਜਗਾਈ ਜਿਸ ਕਾਰਨ ਥੋੜ੍ਹੇ ਹੀ ਸਮੇਂ 'ਚ ਇਹ ਲਹਿਰ ਦੇਸ਼ ਵਿਚ ਜੰਗਲ ਦੀ ਅੱਗ ਵਾਂਗੂ ਹਰ ਪਾਸੇ ਫੈਲ ਗਈ। ਉਨ੍ਹਾਂ ਕਿਹਾ ਕਿ ਅਸੀਂ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਭਾਰਤੀਆਂ ਵਿਚ ਆਜ਼ਾਦੀ ਦੀ ਚਿਣਗ ਜਗਾਉਣ ਲਈ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਾਂਗੇ ਜਿਸਦੀ ਬਦੌਲਤ ਬਾਅਦ ਵਿਚ ਇਹ ਆਜ਼ਾਦੀ ਮਿਲੀ। ਉਨ੍ਹਾਂ ਨੇ ਕਿਹਾ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਸ਼ਹਾਦਤ ਬਦਲੇ ਹਰ ਥਾਂ ਉਨ੍ਹਾਂ ਦਾ ਮਾਣ ਕਰੀਏ। -PTC News  


Top News view more...

Latest News view more...

PTC NETWORK