ਸੁਖਬੀਰ ਸਿੰਘ ਬਾਦਲ ਨੇ ਕਿਸਾਨ ਅੰਦੋਲਨ 'ਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਕੀਤੇ ਵੱਡੇ ਐਲਾਨ , ਪੜ੍ਹੋ ਖ਼ਬਰ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਸਾਨ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਮੈਂ ਪੰਜਾਬੀਆਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ 2022 'ਚ ਸਰਕਾਰ ਬਣਨ ਤੋਂ ਤੁਰੰਤ ਬਾਅਦ ਸ਼੍ਰੋਮਣੀ ਅਕਾਲੀ ਦਲ -ਬਸਪਾ ਸਰਕਾਰ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਹਰ ਪਰਿਵਾਰ ਨੂੰ ਇੱਕ ਸਰਕਾਰੀ ਨੌਕਰੀ ਦੇ ਕੇ ਸ਼ਹੀਦਾਂ ਨੂੰ ਸਨਮਾਨ ਭੇਟ ਕਰੇਗੀ।
[caption id="attachment_513598" align="aligncenter" width="300"] ਸੁਖਬੀਰ ਸਿੰਘ ਬਾਦਲ ਨੇ ਕਿਸਾਨ ਅੰਦੋਲਨ 'ਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਕੀਤੇ ਵੱਡੇ ਐਲਾਨ , ਪੜ੍ਹੋ ਖ਼ਬਰ[/caption]
ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਲਈ ਖੁਸ਼ਖਬਰੀ, ਇੱਕ ਲੱਖ ਕਰੋੜ ਰੁਪਏ ਮੰਡੀਆਂ ਦੇ ਜ਼ਰੀਏ ਕਿਸਾਨਾਂ ਤੱਕ ਪਹੁੰਚਣਗੇ
ਇਸ ਦੇ ਨਾਲ ਹੀ ਉਨ੍ਹਾਂ ਦੇ ਬੱਚਿਆਂ ਅਤੇ ਪੋਤੇ-ਪੋਤੀਆਂ ਨੂੰ ਪੋਸਟ-ਗ੍ਰੈਜੂਏਸ਼ਨ ਤੱਕ ਮੁਫ਼ਤ ਸਿੱਖਿਆ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ਨੂੰ ਸਦਾ ਲਈ ਮੈਡੀਕਲ ਸਹੂਲਤ ਦੀ ਵੀ ਸਹੂਲਤ ਦਿੱਤੀ ਜਾਵੇਗੀ। ਇਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਕਰੇਗੀ। ਉਨ੍ਹਾਂ ਕਿਹਾ ਕਿ ਇਹ ਜਿਹੜਾ ਕਿਸਾਨੀ ਸੰਘਰਸ਼ ਹੈ ਇਹ ਪੂਰੇ ਦੇਸ਼ ਦਾ ਸੰਘਰਸ਼ ਹੈ।
[caption id="attachment_513599" align="aligncenter" width="300"]
Sukhbir Singh Badal" width="300" height="156" /> ਸੁਖਬੀਰ ਸਿੰਘ ਬਾਦਲ ਨੇ ਕਿਸਾਨ ਅੰਦੋਲਨ 'ਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਕੀਤੇ ਵੱਡੇ ਐਲਾਨ , ਪੜ੍ਹੋ ਖ਼ਬਰ[/caption]
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਅਤੇ ਹੋਰਨਾਂ ਸੂਬਿਆਂ ਦੇ ਕਿਸਾਨ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 7 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਮੋਰਚਾ ਲੈ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਕਿਸਾਨ , ਔਰਤਾਂ , ਨੌਜਵਾਨ , ਬੱਚੇ ਮੀਂਹ , ਹਨ੍ਹੇਰੀ , ਕੜਕਦੀ ਧੁੱਪ ਵਿੱਚ ਡਟੇ ਹੋਏ ਹਨ। ਇਸ ਦੌਰਾਨ ਪਿਛਲੇ 7 ਮਹੀਨਿਆਂ ਵਿੱਚ ਸਾਢੇ 500 ਤੋਂ ਵੱਧ ਕਿਸਾਨਾਂ ਨੇ ਆਪਣੀ ਜਾਨ ਕੁਰਬਾਨ ਕੀਤੀ ਹੈ।
[caption id="attachment_513597" align="aligncenter" width="300"]
ਸੁਖਬੀਰ ਸਿੰਘ ਬਾਦਲ ਨੇ ਕਿਸਾਨ ਅੰਦੋਲਨ 'ਚ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਕੀਤੇ ਵੱਡੇ ਐਲਾਨ , ਪੜ੍ਹੋ ਖ਼ਬਰ[/caption]
ਪੜ੍ਹੋ ਹੋਰ ਖ਼ਬਰਾਂ : ਫਾਈਜ਼ਰ- ਬਾਇਓਨਟੈਕ ਦੀ ਵੈਕਸੀਨ 'ਚ ਪਵੇਗੀ ਤੀਜੀ ਡੋਜ਼ ਦੀ ਜ਼ਰੂਰਤ , ਕੰਪਨੀ ਨੇ ਮੰਗੀ ਮਨਜ਼ੂਰੀ
ਦੱਸ ਦੇਈਏ ਕਿ ਕਿਸਾਨ ਅੰਦੋਲਨ ਨੂੰ ਚੱਲਦਿਆਂ ਕਰੀਬ 7 ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਤੇ ਇਸ 'ਚ 500 ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਦੌਰਾਨ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਕਾਰ 11 ਦੌਰ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ। ਬੀਤੇ ਕੱਲ੍ਹ ਵੀ ਨਰਿੰਦਰ ਸਿੰਘ ਤੋਮਰ ਵਲੋਂ ਬਿਆਨ ਜਾਰੀ ਕੀਤਾ ਗਿਆ ਹੈ ਕਿ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਨੂੰ ਤਿਆਰ ਹਨ ਤੇ ਇਨ੍ਹਾਂ ਕਾਨੂੰਨ 'ਚ ਸੋਧ ਕਰਨ ਨੂੰ ਤਿਆਰ ਹਨ ਪਰ ਇਹ ਲਾਗੂ ਕੀਤੇ ਗਏ ਕਾਨੂੰਨ ਰੱਦ ਨਹੀਂ ਹੋਣਗੇ।
-PTCNews