ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਜਿੱਤਣ ’ਤੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੁੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੀ ਜਿੱਤ ਦੀ ਵਧਾਈ ਦਿੱਤੀ ਤੇ ਉਹਨਾਂ ਨੂੰ ਪਾਰਟੀ ਵੱਲੋਂ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਸੀਂ ਸਹੀ ਲੋਕਤੰਤਰੀ ਭਾਵਨਾ ਮੁਤਾਬਕ ਦਿੱਤੇ ਲੋਕਾਂ ਦੇ ਫਤਵੇ ਅੱਗੇ ਸੀਸ ਨਿਵਾਉਂਦੇ ਹਾਂ ਤੇ ਸਾਨੂੰ ਵਿਸ਼ਵਾਸ ਹੈ ਕਿ ਸਰਦਾਰ ਮਾਨ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੀ ਸੰਸਦ ਵਿਚ ਆਵਾਜ਼ ਬੁਲੰਦ ਕਰਨਗੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਇਹ ਸੰਸਦੀ ਜ਼ਿਮਨੀ ਚੋਣ ਸਿਧਾਂਤਾ ਦੇ ਆਧਰਾ ’ਤੇ ਲੜੀ ਸੀ ਤੇ ਪਾਰਟੀ ਸਿਧਾਂਤਾਂ ਲਈ ਹਮੇਸ਼ਾ ਡਟੀ ਰਹੇਗੀ। ਉਹਨਾਂ ਕਿਹਾ ਕਿ ਅਸੀਂ ਸਾਰੀਆਂ ਪੰਥਕ ਧਿਰਾਂ ਦੇ ਨਾਲ ਰਲ ਕੇ ਬੰਦੀ ਸਿੰਘਾਂ ਦੇ ਪਰਿਵਾਰ ਵਿਚੋਂ ਉਮੀਦਵਾਰ ਖੜ੍ਹਾ ਕੀਤਾ ਸੀ। ਉਹਨਾਂ ਕਿਹਾ ਕਿ ਇਹ ਇਕ ਸਿਧਾਂਤਕ ਲੜਾਈ ਸੀ।
ਇਹ ਵੀ ਪੜ੍ਹੋ: ਸਿਆਸਤ ਦੇ ਹਰ ਦਿੱਗਜ਼ ਨੇ ਸਿਮਰਨਜੀਤ ਸਿੰਘ ਮਾਨ ਨੂੰ ਦਿੱਤੀ ਵਧਾਈ ਅਸੀਂ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਬਿਨਾਂ ਪੈਰੋਲ ਤੋਂ 28 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ, ਸਮੇਤ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰੱਖਾਂਗੇ। ਉਹਨਾਂ ਕਿਹਾ ਕਿ ਇਕ ਹੋਰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜਿਹਨਾਂ ਦੀ ਰਿਹਾਈ ਲਈ ਪ੍ਰਵਾਨਗੀ ਮਿਲਣ ਦੇ ਬਾਵਜੂਦ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 7 ਮਹੀਨਿਆਂ ਤੋਂ ਰਿਹਾਈ ਦਸਤਾਵੇਜ਼ਾਂ ’ਤੇ ਹਸਤਾਖ਼ਰ ਨਾ ਕਰਨ ਕਾਰਨ ਉਹਨਾਂ ਦੀ ਰਿਹਾਈ ਨਹੀਂ ਹੋ ਰਹੀ। ਉਹਨਾਂ ਕਿਹਾ ਕਿ ਇਹਨਾਂ ਦੋਵੇਂ ਬੰਦੀ ਸਿੰਘਾਂ ਦੇ ਨਾਲ ਨਾਲ ਹੋਰ ਜਿਹੜੇ ਵੀ ਆਪਣੀ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਕੈਦ ਹਨ, ਦੀ ਰਿਹਾਈ ਤੁਰੰਤ ਹੋਣੀ ਚਾਹੀਦੀ ਹੈ। -PTC NewsI sincerely and whole heartedly congratulate Sardar Simranjit Singh Mann and his party on their electoral victory in Sangrur parliamentary by poll and offer them our best wishes and cooperation. We bow before the mandate of the people in true democratic spirit. — Sukhbir Singh Badal (@officeofssbadal) June 26, 2022