ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ , ਫੇਸਬੁੱਕ 'ਤੇ ਪੋਸਟ ਪਾ ਕੇ ਖ਼ੁਦ ਦਿੱਤੀ ਜਾਣਕਾਰੀ
ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਵਧਣੇ ਸ਼ੁਰੂ ਹੋ ਗਈ ਹੈ। ਆਲਮ ਇਹ ਹੈ ਕਿ ਰੋਜ਼ਾਨਾ ਸੂਬੇ ਅੰਦਰ ਵੱਡੀ ਗਿਣਤੀ ਲੋਕ ਇਸ ਨਾਲ ਸੰਕ੍ਰਮਿਤ ਹੁੰਦੇ ਜਾ ਰਹੇ ਹਨ। ਅਜਿਹੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਕੋਰੋਨਾ ਵਾਇਰਸ ਦੀ ਚਪੇਟ ਵਿੱਚ ਆ ਗਏ ਹਨ। ਇਸ ਸਬੰਧੀਸੁਖਬੀਰ ਸਿੰਘ ਬਾਦਲ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਖ਼ੁਦ ਇਹ ਜਾਣਕਾਰੀ ਸਾਂਝੀ ਕੀਤੀ ਹੈ।
[caption id="attachment_481968" align="aligncenter" width="700"]Sukhbir Singh Badal test positive for COVID-19 । Sukhbir Singh Badal Corona" width="700" height="400" /> ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ , ਫੇਸਬੁੱਕ 'ਤੇ ਪੋਸਟ ਪਾ ਕੇ ਸਾਂਝੀ ਕੀਤੀ ਜਾਣਕਾਰੀ[/caption]
ਦਰਅਸਲ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ,ਜਿਸ ਦੀ ਰਿਪੋਰਟ ਅੱਜ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਕੋਈ ਗੰਭੀਰ ਲੱਛਣ ਨਹੀਂ ਹਨ ਪਰ ਸਾਵਧਾਨੀ ਵਰਤਦਿਆਂ ਖ਼ੁਦ ਨੂੰ ਕੁਝ ਦਿਨਾਂ ਲਈ ਇਕਾਂਤਵਾਸ ਕਰ ਰਿਹਾ ਹਾਂ। ਪਿਛਲੇ ਦਿਨਾਂ ਵਿਚ ਮੇਰੇ ਸੰਪਰਕ ਵਿਚ ਆਉਣ ਵਾਲਿਆਂ ਨੂੰ ਅਪੀਲ ਹੈ ਕਿ ਉਹ ਆਪਣਾ ਕੋਰੋਨਾ ਟੈਸਟ ਕਰਾ ਲੈਣ।
[caption id="attachment_481964" align="aligncenter" width="700"]
ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ , ਫੇਸਬੁੱਕ 'ਤੇ ਪੋਸਟ ਪਾ ਕੇ ਸਾਂਝੀ ਕੀਤੀ ਜਾਣਕਾਰੀ[/caption]
ਸੁਖਬੀਰ ਸਿੰਘ ਬਾਦਲ ਨੇ ਫੇਸਬੁੱਕ 'ਤੇ ਪੋਸਟ ਪਾ ਕੇ ਲਿਖਿਆ ਕਿ ਮੈਂ ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਅੱਜ ਮੇਰਾ ਕੋਰੋਨਾ ਟੈਸਟ ਪਾਜ਼ਿਟਿਵ ਆਇਆ ਹੈ। ਵੈਸੇ ਮੈਂ ਬਿਲਕੁਲ ਠੀਕ ਹਾਂ ਅਤੇ ਇਕਾਂਤਵਾਸ 'ਚ ਜਾ ਰਿਹਾ ਹਾਂ। ਬੀਤੇ ਦਿਨਾਂ 'ਚ ਮੇਰੇ ਸੰਪਰਕ 'ਚ ਆਏ ਸਾਰੇ ਸੱਜਣਾਂ ਨੂੰ ਮੇਰੀ ਬੇਨਤੀ ਹੈ ਕਿ ਆਪਣਾ ਕੋਰੋਨਾ ਟੈਸਟ ਕਰਵਾਉਣ ਅਤੇ ਇਸ ਸੰਬੰਧੀ ਸਾਰੀਆਂ ਸਾਵਧਾਨੀਆਂ ਵਰਤੋਂ ਵਿੱਚ ਲਿਆਉਣ।
[caption id="attachment_481967" align="aligncenter" width="585"]
ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ , ਫੇਸਬੁੱਕ 'ਤੇ ਪੋਸਟ ਪਾ ਕੇ ਸਾਂਝੀ ਕੀਤੀ ਜਾਣਕਾਰੀ[/caption]
ਦੱਸ ਦੇਈਏ ਕਿਸ਼੍ਰੋਮਣੀ ਅਕਾਲੀ ਦਲ ਵਲੋਂਤਰਨਤਾਰਨ ਜ਼ਿਲ੍ਹੇ ਦੇ ਹਲਕਾ ਖੇਮਕਰਨ ’ਚਸੋਮਵਾਰ ਨੂੰ ‘ਪੰਜਾਬ ਮੰਗਦਾ ਜੁਆਬ ਰੈਲੀ ਕੀਤੀ ਗਈ ਸੀ। ਇਸ ਰੈਲੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ’ਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਖੇਮਕਰਨ ਹਲਕੇ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਸੀ। ਸੁਖਬੀਰ ਬਾਦਲ ਨੇ ਕਿਹਾ ਸੀ ਕਿ ਉਹ ਚੋਣਾਂ ਲਈ ਆਪਣੀ ਪਾਰਟੀ ਦੇ ਤੀਜੇ ਉਮੀਦਵਾਰ ਦਾ ਐਲਾਨ ਅਗਲੀ ਰੈਲੀ ’ਚ ਕਰਨਗੇ।
-PTCNews
I would like to inform everyone that I have tested Covid positive. My health is fine & as per protocol I have isolated myself. I request those who came in contact with me during the last few days to isolate themselves & get tested for Covid - 19. — Sukhbir Singh Badal (@officeofssbadal) March 16, 2021