Thu, Jan 9, 2025
Whatsapp

ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਦਾ ਕੀਤਾ ਧੰਨਵਾਦ

Reported by:  PTC News Desk  Edited by:  Pardeep Singh -- June 23rd 2022 07:44 PM
ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਦਾ ਕੀਤਾ ਧੰਨਵਾਦ

ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਅਤੇ ਆਗੂਆਂ ਦਾ ਕੀਤਾ ਧੰਨਵਾਦ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੰਗਰੂਰ ਜ਼ਿਮਨੀ ਚੋਣ ਲਈ ਹੋਈ ਵੋਟਿੰਗ ਲਈ ਸਾਂਝੇ ਪੰਥਕ ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਕੀਤੇ ਜਾ ਰਹੇ ਯਤਨਾਂ ਲਈ ਪਾਰਟੀ ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕੀਤਾ।  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਬੀਬਾ ਰਾਜੋਆਣਾ ਦੇ ਹੱਕ ਵਿੱਚ ਲੋਕਾਂ ਤੱਕ ਪਹੁੰਚਣ ਲਈ ਸਮੂਹ ਪੰਥਕ ਜਥੇਬੰਦੀਆਂ ਦੇ ਨਾਲ-ਨਾਲ ਬਹੁਜਨ ਸਮਾਜ ਪਾਰਟੀ ਦੇ ਕੇਡਰ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਲਈ ਵਚਨਬੱਧ ਹੈ ਜੋ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਬੰਦ ਹਨ। ਸੁਖਬੀਰ ਬਾਦਲ ਨੇ ਸੰਗਰੂਰ ਦੇ ਲੋਕਾਂ ਵੱਲੋਂ ਬੀਬੀ ਰਾਜੋਆਣਾ ਦੀ ਉਮੀਦਵਾਰੀ ਨੂੰ ਸਮਰਥਨ ਦੇਣ ਅਤੇ ਸਿੱਖ ਕੈਦੀਆਂ ਦੀ ਰਿਹਾਈ ਦੇ ਸਾਂਝੇ ਉਦੇਸ਼ ਪ੍ਰਤੀ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਧੰਨਵਾਦ ਵੀ ਕੀਤਾ। ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਲਾਰੈਂਸ ਬਿਸ਼ਨੋਈ ਮੁੱਖ ਸਾਜ਼ਿਸ਼ਕਰਤਾ : ਏਡੀਜੀਪੀ ਪ੍ਰਮੋਦ ਬਾਨ

-PTC News

Top News view more...

Latest News view more...

PTC NETWORK