Wed, Nov 13, 2024
Whatsapp

HSGPC ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ- ਤਿੰਨੋਂ ਪਾਰਟੀਆਂ ਨੇ ਰਚੀ ਹੈ ਸਾਜ਼ਿਸ਼

Reported by:  PTC News Desk  Edited by:  Pardeep Singh -- September 26th 2022 05:57 PM -- Updated: September 26th 2022 07:20 PM
HSGPC ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ- ਤਿੰਨੋਂ ਪਾਰਟੀਆਂ ਨੇ ਰਚੀ ਹੈ ਸਾਜ਼ਿਸ਼

HSGPC ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ, ਕਿਹਾ- ਤਿੰਨੋਂ ਪਾਰਟੀਆਂ ਨੇ ਰਚੀ ਹੈ ਸਾਜ਼ਿਸ਼

ਲੁਧਿਆਣਾ: ਹਰਿਆਣਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਉੱਤੇ ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ਨੇ ਗੁਰਦੁਆਰਾ ਆਲਮਗੀਰ ਸਾਹਿਬ ਵਿਖੇ ਬੈਠਕ ਕੀਤੀ। ਬੈਠਕ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਨੂੰ ਮੰਨਣ ਤੋਂ  ਇਨਕਾਰ ਕਰਦੇ ਹੋਏ ਕਿਹਾ ਹੈ ਕਿ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਦੀ ਮਿਲੀ-ਜੁਲੀ ਸਾਜਿਸ਼ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ , ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼  ਤੌਰ ਉੱਤੇ ਸ਼ਿਰਕਤ ਕੀਤੀ।  ਬੈਠਕ ਵਿੱਚ ਮਤਾ ਪਾਸ ਕੀਤਾ ਗਿਆ ਹੈ ਕਿ ਐਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਨਹੀਂ ਮੰਨੇਗੀ ਅਤੇ ਇਸ ਦੇ ਖਿਲਾਫ਼ ਇੱਕ ਸੰਘਰਸ਼ ਨੂੰ ਸਾਂਝੇ ਤੌਰ ਉਤੇ ਸ਼ੁਰੂ ਕੀਤਾ ਜਾਵੇਗਾ।ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਤਿੰਨੇ ਪਾਰਟੀਆਂ ਵੱਲੋਂ ਇਹ ਸਾਂਝੇ ਤੌਰ ਉੱਤੇ ਸਾਜਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੀ ਉਹ ਸੁਪਰੀਮ ਕੋਰਟ ਦੇ ਵਿਚ ਆਪਣਾ ਬਿਆਨ ਦਰਜ ਕਰਾਇਆ ਹੈ।  ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਥ ਨੂੰ ਇੱਕਠਾ ਹੋ ਕੇ ਲੜਾਈ ਲੜਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਇਹ ਸਾਰੀਆਂ ਸਾਜਿਸ਼ਾਂ ਰਚੀਆਂ ਗਈਆਂ ਹਨ।  ਉਨ੍ਹਾਂ ਨੇ ਦਾਦੂਵਾਲ ਉੱਤੇ ਵਰ੍ਹਦਿਆਂ ਕਿਹਾ ਕਿ ਉਸ ਨੂੰ ਸ਼ਰਮ ਆਉਣੀ ਚਾਹੀਦੀ ਹੈ ਅਜਿਹਾ ਕਾਰਾ ਕਰਦੇ ਹੋਏ। ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਇਸ ਦਾ ਵਿਰੋਧ ਖੁਦ ਹਰਿਆਣਾ ਦੇ ਕਮੇਟੀ ਦੇ ਮੈਂਬਰਾਂ ਨੇ ਵੀ ਕੀਤਾ ਹੈ ਸੱਤ ਮੈਂਬਰ ਅੱਜ ਸਾਡੇ ਕੋਲ ਪਹੁੰਚੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਖਾਲਸਾ ਪੰਥ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੁੰ ਤੋੜਨ ਦੀ ਡੂੰਘੀ ਸਾਜ਼ਿਸ਼ ਦਾ ਡਟਵਾਂ ਮੁਕਾਬਲਾ ਕਰੇਗਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੂੰ ਲੈ ਕੇ ਪੂਰੀ ਸਿੱਖ ਸੰਗਤ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਦਾ ਭਾਵੇਂ ਸੁਪਰੀਮ ਕੋਰਟ ਦਾ ਹੈ ਪਰ ਇਸ ਵਿੱਚ ਸੋਚ ਸਰਕਾਰ ਦੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਕਿ ਇਹ ਆਰ ਐਸ ਐਸ ਦੀ ਸੋਚ ਨੂੰ ਅੱਗੇ ਰੱਖਣ ਲਈ ਫੈਸਲਾ ਕੀਤਾ ਗਿਆ ਹੈ ਅੱਗੇ ਵੀ ਇਸ ਸਬੰਧੀ ਫੈਸਲਾ ਕਰਕੇ ਸਿੱਖਾਂ ਦੀ ਸਿਰਮੌਰ ਸੰਸਥਾ ਨੂੰ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਗਈਆਂ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਮੁੱਚਾ ਸਿੱਖ ਪੰਥ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਤੋਂ ਪ੍ਰੇਸ਼ਾਨ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪਹਿਲਾਂ ਸੁਪਰੀਮ ਕੋਰਟ ਦਾ ਉਹ ਹੁਕਮ ਰੱਦ ਕੀਤਾ ਸੀ ਜਿਸ ਰਾਹੀਂ ਉਸਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ 2014 ਨੂੰ ਮਾਨਤਾ ਦਿੱਤੀ ਹੈ। ਉਹਨਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਇਹ ਫੈਸਲਾ ਸਿਆਸੀ ਤੌਰ ’ਤੇ ਪ੍ਰੇਰਿਤ ਹੈ। ਉਹਨਾਂ ਕਿਹਾ ਕਿ ਅਸੀਂ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਰਣਨੀਤੀ ਉਲੀਕਾਂਗੇ। ਇਸ ਮੌਕੇ ਸੀਨੀਅਰ ਆਗੂ ਬੀਬੀ ਜਗੀਰ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਸਰਦਾਰ ਰਘੂਜੀਤ ਸਿੰਘ ਵਿਰਕ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਰੱਦ ਕੀਤਾ। ਇਸ ਮੌਕੇ ਹਰਿਆਣਾ ਤੋਂ ਮੈਂਬਰ ਹਰਭਜਨ ਸਿੰਘ ਮਸਾਣਾ, ਬਲਦੇਵ ਸਿੰਘ ਕਰੀਮਪੁਰੀ ਤੇ  ਜਗਸੀਰ ਸਿੰਘ ਮਾਂਗੇਆਣਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਤੇ ਆਪਣੇ ਵਿਚਾਰ ਪੇਸ਼ ਕੀਤੇ।

ਇਹ ਵੀ ਪੜ੍ਹੋ;NHM ਦੇ ਕੱਚੇ ਮੁਲਾਜ਼ਮਾਂ ਦਾ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਹੱਲਾ ਬੋਲ
-PTC News

Top News view more...

Latest News view more...

PTC NETWORK