ਸੁਖਬੀਰ ਸਿੰਘ ਬਾਦਲ ਦਾ ਕੇਜਰੀਵਾਲ ਨੂੰ ਲੈ ਕੇ ਵੱਡਾ ਬਿਆਨ, ਜਾਣੋ ਕੀ ਕਿਹਾ
ਤਲਵੰਡੀ ਸਾਬੋ: ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸਮੂਹ ਸਿੱਖ ਸੰਗਤਾਂ ਨੂੰ ਵਿਸਾਖੀ ਦੀਆਂ ਵਧਾਈਆ ਦਿੱਤੀਆ ਗਈਆ ਹਨ। ਸੁਖਬੀਰ ਬਾਦਲ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਿਆਸੀ ਕਾਨਫਰੰਸ ਕੀਤੀ ਗਈ।ਇਸ ਮੌਕੇ ਸੁਖਬੀਰ ਬਾਦਲ ਨੇ 'ਆਪ' ਦੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਦਾਅਵੇ ਨੂੰ ਝੂਠ ਕਰਾਰ ਦਿੱਤਾ ਹੈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਦੇ ਅਰਵਿੰਦ ਕੇਜਰੀਵਾਲ ਗੁਜਰਾਤ ਤੇ ਹਿਮਾਚਲ 'ਚ ਜਾ ਕੇ ਕਹਿ ਰਹੇ ਹਨ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਤਮ ਕਰ ਦਿੱਤਾ, ਜੋ ਕਿ ਝੂਠ ਹੈ। ਸੁਖਬੀਰ ਬਾਦਲ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਜਿਹੜੇ ਮੁੱਦੇ ਚੁੱਕਣੇ ਸਨ ਉਹ ਤਾਂ ਆਮ ਆਦਮੀ ਪਾਰਟੀ ਚੁੱਕ ਨਹੀਂ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਗਵੰਤ ਮਾਨ ਨੂੰ ਪੰਜਾਬ ਦੇ ਮੁੱਦਿਆ ਵੱਲ ਧਿਆਨ ਦੇਣਾ ਚਾਹੀਦਾ ਸੀ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਦੇ 90 ਦੇ ਕਰੀਬ ਪੁਲਿਸ ਮੁਲਾਜ਼ਮ ਕੇਜਰੀਵਾਲ ਦੀ ਸੁਰੱਖਿਆ ਵਿੱਚ ਲਾ ਦਿੱਤੇ ਗਏ ਹਨ। ਇਹ ਵੀ ਪੜ੍ਹੋ:ਡਾ. ਅੰਬੇਡਕਰ ਜਯੰਤੀ ਮੌਕੇ ਪਟਿਆਲਾ ਜ਼ਿਲ੍ਹੇ 'ਚ ਲੱਗੇ 8 ਜਨ ਸੁਵਿਧਾ ਕੈਂਪਾਂ ਨੂੰ ਭਰਵਾਂ ਹੁੰਗਾਰਾ -PTC News