ਈਡੀ ਦੇ ਵੱਡੇ ਐਕਸ਼ਨ ਮਗਰੋਂ ਮੁੱਖ ਮੰਤਰੀ ਚੰਨੀ ਨਾਲ ਡਟੇ ਸੁਖਜਿੰਦਰ ਸਿੰਘ ਰੰਧਾਵਾ
ਗੁਰਦਾਸਪੁਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਉੱਤੇ ਈਡੀ ਦੀ ਵੱਡੀ ਕਾਰਵਾਈ ਤੋਂ ਬਾਅਦ ਮਗਰੋਂ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਡਟ ਕੇ ਖੜ੍ਹ ਗਏ ਹਨ। ਰੰਧਾਵਾ ਨੇ ਕਿਹਾ ਹੈ ਕਿ ਈਡੀ ਵੱਲੋਂ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਹਨੀ ਦੀ ਗ੍ਰਿਫ਼ਤਾਰੀ ਰਾਜਨੀਤੀ ਬਦਲਾਖੋਰੀ ਹੈ। ਈਡੀ ਦੀ ਕਾਰਵਾਈ ਬਾਰੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਇਹ ਛਾਪੇਮਾਰੀ ਭਾਜਪਾ ਦੇ ਇਸ਼ਾਰੇ 'ਤੇ ਚੋਣਾਂ ਕਰਕੇ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਜਪਾ ਕੋਈ ਨਵਾਂ ਨਹੀਂ ਕਰ ਰਹੀ। ਦੇਸ਼ ਦੇ ਜਿਸ ਵੀ ਸੂਬੇ ਵਿੱਚ ਭਾਜਪਾ ਸੱਤਾ ਵਿੱਚ ਨਹੀਂ ਉੱਥੇ ਹੀ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਇਸ ਨਾਲ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਣਾ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਛਾਪੇਮਾਰੀ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਚੋਣਾਂ ਵਿੱਚ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਕਾਰਵਾਈ ਕਰਨੀ ਹੈ ਤਾਂ ਕੈਪਟਨ ਅਮਰਿੰਦਰ ਸਿੰਘ ਉਤੇ ਕੀਤੀ ਜਾਵੇ। ਉਨ੍ਹਾਂ ਨੇ ਸਵਾਲ ਖੜ੍ਹੇ ਕਰਦੇ ਕਿਹਾ ਹੈ ਕਿ ਕੈਪਟਨ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਐਲਾਨ ਹਾਈਕਮਾਂਡ ਨੇ ਕੀਤਾ ਸੀ ਪਰ ਇਸ ਵਿੱਚ ਵੋਟਿੰਗ ਅਹਿਮ ਨਹੀਂ ਸੀ। ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਪੰਜਾਬ ਦੀ ਫੇਰੀ 'ਤੇ ਆ ਰਹੇ ਹਨ ਅਤੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ। ਇਹ ਵੀ ਪੜ੍ਹੋ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪੁਲਿਸ ਨੇ ਸ਼ਰਾਬ ਦੀ ਵੱਡੀ ਖੇਪ ਕੀਤੀ ਬਰਾਮਦ -PTC News