ਸੁਖਪਾਲ ਖਹਿਰਾ ਨੇ ਪਿੰਡ ਮੂਸਾ ਪਹੁੰਚਕੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਕੀਤਾ ਦੁੱਖ ਸਾਂਝਾ
ਮੂਸਾ, 8 ਜੁਲਾਈ: ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਪਹੁੰਚੇ। ਜਿੱਥੇ ਉਹਨਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਸਾਂਝਾ ਕੀਤਾ।
ਸਿੱਧੂਮੂਸੇ ਵਾਲਾ ਨੂੰ ਕੌਮ ਦਾ ਗਹਿਣਾ ਦੱਸਦਿਆਂ ਉਨ੍ਹਾਂ ਕਿਹਾ ਕਿ ਸਾਬਕਾ ਸਿਹਤ ਮੰਤਰੀ ਡਾਕਟਰ ਵਿਜੈ ਸਿੰਗਲਾ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਸਰਕਾਰ ਦੇ ਮੂੰਹ ਤੇ ਚਪੇੜ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੰਗਰੂਰ ਲੋਕ ਸਭਾ ਚੋਣਾਂ ਲਈ ਡਾ. ਵਿਜੈ ਇੰਗਲਾ ਨੂੰ ਬਲੀ ਦਾ ਬਕਰਾ ਬਣਾਇਆ ਗਿਆ ਸੀ।
ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਾਡਾ ਦਿਲ ਕਰਦਾ ਸੀ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਬੈਠ ਕੇ ਦੁੱਖ ਸਾਂਝਾ ਕੀਤਾ ਜਾਵੇ ਕਿਉਂਕਿ ਇਹ ਪਰਿਵਾਰ ਲਈ ਇੱਕ ਬਹੁਤ ਗਹਿਰਾ ਜਖ਼ਮ ਹੈ। ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਚਲੇ ਜਾਣਾ ਨਾ ਕੇਵਲ ਪਰਿਵਾਰ ਬਲਕਿ ਸਮੁੱਚੇ ਸੂਬੇ ਅਤੇ ਕੌਮ ਲਈ ਦੁੱਖ ਦੀ ਗੱਲ ਹੈ।
ਉਹਨਾਂ ਕਿਹਾ ਕਿ ਸੁਭਦੀਪ ਸਿੰਘ ਸਿੱਧੂ ਮੁਸੇਵਾਲਾ ਕੋਮ ਦਾ ਇਕ ਕੀਮਤੀ ਗਹਿਣਾ ਸੀ ਕਿਉਂਕਿ ਸਿੱਧੂ ਮੂਸੇਵਾਲਾ ਨੇ ਆਪਣੇ ਐੱਸਵਾਈਐੱਲ ਗਾਣੇ ਰਾਹੀਂ ਅਜਿਹਾ ਸੁਨੇਹਾ ਦਿੱਤਾ ਹੈ, ਜੋ ਪਿਛਲੇ ਕਈ ਦਹਾਕਿਆਂ ਵਿੱਚ ਸਾਡੇ ਲੀਡਰ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਪੁੱਤਰ ਰੋਜ਼ਾਨਾ ਨਹੀਂ ਜੰਮਦੇ ਅਤੇ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋਣਾ।
ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਸਕੂਲ 'ਚ ਵੱਡਾ ਦਰੱਖਤ ਡਿੱਗਣ ਕਾਰਨ ਕਈ ਬੱਚੇ ਜ਼ਖ਼ਮੀ, ਇੱਕ ਦੀ ਮੌਤ
ਇਹ ਵੀ ਪੜ੍ਹੋ: ਸੰਗਰੂਰ 'ਚ ਵਾਪਰਿਆ ਵੱਡਾ ਹਾਦਸਾ, ਨੌਜਵਾਨ ਦੀ ਮੌਤ, 3 ਜ਼ਖ਼ਮੀ
ਉਨ੍ਹਾਂ ਕਿਹਾ ਕਿ ਸਰਕਾਰ ਕੋਲ ਕੋਈ ਵੀ ਆਡੀਓ ਨਹੀਂ ਹੈ ਅਤੇ ਸਰਕਾਰ ਵੱਲੋਂ ਡਾ ਵਿਜੈ ਸਿੰਗਲਾ ਦਾ ਕਰਿਅਰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ਤਰ੍ਹਾਂ ਸੁੱਚਾ ਸਿੰਘ ਛੋਟੇਪੁਰ ਨਾਲ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਦਿੱਤੀ ਗਈ ਇਹ ਜ਼ਮਾਨਤ ਸਰਕਾਰ ਦੇ ਮੂੰਹ ਤੇ ਇੱਕ ਚਪੇੜ ਹੈ।
- ਰਿਪੋਰਟਰ ਨਵਦੀਪ ਆਹਲੂਵਾਲੀਆ ਦੇ ਸਹਿਯੋਗ ਨਾਲ
-PTC News