ਸੁਖਪਾਲ ਸਿੰਘ ਖਹਿਰਾ ਜੇਲ੍ਹ 'ਚੋ ਹੋਏ ਰਿਹਾਅ
ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਪਟਿਆਲਾ ਦੀ ਸੈਂਟਰਲ ਜੇਲ੍ਹ ਵਿਚੋਂ ਰਿਹਾਅ ਹੋ ਗਏ ਹਨ। ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ-ਹਰਿਆਣਾ ਹਾਈਕੋਰਟ ਨੇ ਕਾਂਗਰਸ ਦੇ ਸੀਨੀਅਰ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਰੈਗੂਲਰ ਜ਼ਮਾਨਤ ਦਿੱਤੀ ਸੀ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਮੇਰਾ ਕਰੀਅਰ ਖਤਮ ਕਰਨ ਲਈ ਮੈਂਨੂੰ ਫਸਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਹੈ ਕਿ ਇਹ ਸਾਰਾ ਮਾਮਲਾ ਸਿਆਸਤ ਨਾਲ ਜੁੜਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਮਨੀ ਲਾਂਡਰਿੰਗ ਮਾਮਲੇ ਵਿੱਚ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਸਨ ਪਰ ਹਾਈਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦਿੱਤੀ ਸੀ ਜਿਸ ਕਾਰਨ ਉਹ ਪਟਿਆਲਾ ਦੀ ਸੈਂਟਰਲ ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ। ਸੁਖਪਾਲ ਖਹਿਲਾ ਦੇ ਬੇਟੇ ਮਹਿਤਾਬ ਸਿੰਘ ਖਹਿਰਾ ਵੱਲੋਂ ਉਨ੍ਹਾਂ ਦੀ ਚੋਣ ਕਮਾਨ ਸੰਭਾਲੀ ਹੋਈ ਸੀ। ਜਦੋਂ ਬੀਤੇ ਦਿਨ ਸੁਖਪਾਲ ਸਿੰਘ ਖਹਿਰਾ ਨੂੰ ਰੈਗੂਲਰ ਜ਼ਮਾਨਤ ਮਿਲੀ ਸੀ ਉਸ ਸਮੇਂ ਉਨ੍ਹਾਂ ਦੇ ਬੇਟੇ ਮਹਿਤਾਬ ਸਿੰਘ ਖਹਿਰਾ ਨੇ ਫੇਸਬੁੱਕ ਉੱਤੇ ਪੋਸਟ ਪਾ ਕੇ ਕੋਰਟ ਦਾ ਧੰਨਵਾਦ ਕੀਤਾ ਸੀ। ਇਹ ਵੀ ਪੜ੍ਹੋ:ਵਿਸ਼ਵ 'ਚ NeoCoV ਬਾਰੇ ਕਿਉਂ ਚਰਚਾ ਹੋ ਰਹੀ ਹੈ?, ਜਾਣੋ -PTC News