ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸੁਲਤਾਨਪੁਰ ਲੋਧੀ ਨੂੰ ਵਾਈਟ ਸਿਟੀ ਬਣਾਉਣ ਦੀ ਸੇਵਾ ਆਰੰਭ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏਸੁਲਤਾਨਪੁਰ ਲੋਧੀ ਨੂੰ ਵਾਈਟ ਸਿਟੀ ਬਣਾਉਣ ਦੀ ਸੇਵਾ ਆਰੰਭ:ਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਵਿੱਤਰ ਅਤੇ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਵਿਖੇ ਵੱਡੀ ਪੱਧਰ 'ਤੇ ਤਿਆਰੀਆਂ ਚੱਲ ਰਹੀਆਂ ਹਨ।
[caption id="attachment_336649" align="aligncenter" width="300"] ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏਸੁਲਤਾਨਪੁਰ ਲੋਧੀ ਨੂੰ ਵਾਈਟ ਸਿਟੀ ਬਣਾਉਣ ਦੀ ਸੇਵਾ ਆਰੰਭ[/caption]
ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਹਨ।
[caption id="attachment_336650" align="aligncenter" width="300"]
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏਸੁਲਤਾਨਪੁਰ ਲੋਧੀ ਨੂੰ ਵਾਈਟ ਸਿਟੀ ਬਣਾਉਣ ਦੀ ਸੇਵਾ ਆਰੰਭ[/caption]
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮਨਾਏ ਜਾਣ ਵਾਲੇ ਸਮਾਗਮਾਂ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੇ ਸ਼ਹਿਰ ਨੂੰ ਵਾਈਟ ਸਿਟੀ ਬਣਾਉਣ ਲਈ ਰੰਗ ਦਾ ਕੰਮ ਰਸਮੀ ਤੌਰ 'ਤੇ ਸ਼ੁਰੂ ਹੋ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ,ਬਿਕਰਮ ਮਜੀਠੀਆਸਮੇਤ ਕਈ ਹੋਰ ਅਕਾਲੀ ਆਗੂਆਂ ਨੇ ਬੁਰਸ਼ ਨਾਲ ਪੇਂਟ ਕਰਕੇ ਇਹ ਸੇਵਾ ਸ਼ੁਰੂ ਕੀਤੀ ਹੈ।
[caption id="attachment_336653" align="aligncenter" width="300"]
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏਸੁਲਤਾਨਪੁਰ ਲੋਧੀ ਨੂੰ ਵਾਈਟ ਸਿਟੀ ਬਣਾਉਣ ਦੀ ਸੇਵਾ ਆਰੰਭ[/caption]
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਨੂੰ ਸੰਜਮ ਤੇ ਸ਼ਾਂਤੀ ਦਾ ਪ੍ਰਤੀਕ ਸਫੇਦ ਰੰਗ 'ਚ ਰੰਗਣ ਦੀ ਸੇਵਾ ਆਰੰਭਹੋਈ ਹੈ। ਉਨ੍ਹਾਂ ਆਪਣੇ ਆਪ ਨੂੰ ਵਡਭਾਗਾ ਦੱਸਿਆ ਹੈ ਕਿ ਇਹ ਮਹਾਨ ਸੇਵਾ ਕਰਨ ਦਾ ਸੁਭਾਗ ਪ੍ਰਾਪਤਹੋਇਆ ਹੈ। ਉਨ੍ਹਾਂ ਦੱਸਿਆ ਕਿ ਇਕ ਸਮੇਂ 'ਚ 600 ਤੋਂ ਵੱਧ ਕਾਰੀਗਰ ਤੇ ਸੰਗਤਾਂ ਤੋਂ ਇਲਾਵਾ ਯੂਥ ਅਕਾਲੀ ਦਲ ਦੇ ਵਰਕਰ ਵੀ ਵੱਡੀ ਗਿਣਤੀ 'ਚ ਪੁੱਜ ਕੇ ਸੇਵਾ ਕਰਨਗੇ। ਉਨ੍ਹਾਂ ਦੱਸਿਆ ਕਿ ਇਕ ਕਰੋੜ ਵਰਗ ਫੁੱਟ ਤੋਂ ਵੱਧ ਖੇਤਰ 'ਚ ਸਫੇਦ ਰੰਗ ਕੀਤਾ ਜਾਵੇਗਾ ,ਜਿਸ ਦੇ ਲਈ ਏਸ਼ੀਅਨ ਰੰਗ ਕੰਪਨੀ ਦਾ ਡੇਢ ਲੱਖ ਲੀਟਰ ਸਫੇਦ ਪੇਂਟ ਲਿਆਂਦਾ ਗਿਆ ਹੈ। ਸੁਲਤਾਨਪੁਰ ਲੋਧੀ ਦਾ ਹਰ ਘਰ, ਦੁਕਾਨ, ਵਪਾਰਕ ਅਤੇ ਵਿਦਿਅਕ ਅਦਾਰੇ ਨੂੰ ਸਫੇਦ ਰੰਗ 'ਚ ਰੰਗਿਆ ਜਾਵੇਗਾ ਅਤੇ ਇਹ ਸੇਵਾ 35 ਦਿਨਾਂ 'ਚ ਮੁਕੱਮਲ ਕੀਤੀ ਜਾਵੇਗੀ।
[caption id="attachment_336648" align="aligncenter" width="300"]
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏਸੁਲਤਾਨਪੁਰ ਲੋਧੀ ਨੂੰ ਵਾਈਟ ਸਿਟੀ ਬਣਾਉਣ ਦੀ ਸੇਵਾ ਆਰੰਭ[/caption]
ਦੱਸ ਦੇਈਏ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪਵਿੱਤਰ ਅਤੇ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਨੂੰ ‘‘ਸਫੇਦ ਸ਼ਹਿਰ’’ ਬਣਾਉਣ ਦੀ ਸੇਵਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਨ ਦਾ ਫੈਸਲਾ ਲਿਆ ਗਿਆ ਸੀ। ਇਸ ਸ਼ੁਭ ਕਾਰਜ ਦਾ ਆਰੰਭ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿੱਚ ਅਰਦਾਸ ਕਰਨ ਉਪਰੰਤ ਕੀਤਾ ਹੈ।
[caption id="attachment_336646" align="aligncenter" width="300"]
ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏਸੁਲਤਾਨਪੁਰ ਲੋਧੀ ਨੂੰ ਵਾਈਟ ਸਿਟੀ ਬਣਾਉਣ ਦੀ ਸੇਵਾ ਆਰੰਭ[/caption]
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਜਥੇਬੰਦੀ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤਾਂ, ਜਿਲਾ ਜਥੇਦਾਰ ਸਹਿਬਾਨ, ਵਿਧਾਇਕ, ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਹਿਬਾਨ ਹਾਜ਼ਿਰ ਸਨ।
-PTCNews