ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਏ ਨਤਮਸਤਕ,ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549 ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਸੁਲਤਾਨਪੁਰ ਲੋਧੀ ਪਹੁੰਚੇ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰਬਾਣੀ ਸਰਵਣ ਕੀਤੀ। ਸੁਖਬੀਰ ਸਿੰਘ ਬਾਦਲ ਵੱਲੋਂ ਉਥੇ ਪਹੁੰਚਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਨੂੰ ਸਿਰੋਪਾਓ ਭੇਂਟ ਕੀਤਾ ਗਿਆ।
Sukhbir Singh Badal" width="300" height="119" />ਦੱਸਣਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ‘ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੌਰਾਨ ਗੁਰਦੁਆਰਾ ਬੇਰ ਸਾਹਿਬ ‘ਚ ਸਵੇਰ ਤੋਂ ਵੱਡੀ ਗਿਣਤੀ ‘ਚ ਸਿੱਖ ਸੰਗਤਾਂ ਗੁਰੂ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚ ਰਹੀਆਂ ਹਨ।
—PTC News