ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ 'ਚ ਹੁਣ ਐਤਵਾਰ ਨੂੰ ਵੀ ਖੁੱਲ੍ਹਣਗੀਆਂ ਦੁਕਾਨਾਂ , ਡੀਸੀ ਵੱਲੋਂ ਨਵੇਂ ਹੁਕਮ ਜਾਰੀ
ਜਲੰਧਰ : ਕੋਰੋਨਾ ਕੇਸਾਂ 'ਚ ਆ ਰਹੀ ਕਮੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨਲੋਕ ਵਿਚ ਵਾਧਾ ਕਰਦੇ ਹੋਏ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤਹਿਤ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਦੇ ਦੁਕਾਨਦਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਐਤਵਾਰ ਦੇ ਲੌਕਡਾਊਨ ਨੂੰ ਖ਼ਤਮ ਕਰ ਦਿੱਤਾ ਹੈ ਤੇਪੂਰਾ ਹਫ਼ਤਾ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਹੈ। [caption id="attachment_507289" align="aligncenter" width="300"] ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ 'ਚ ਹੁਣ ਐਤਵਾਰ ਨੂੰ ਵੀ ਖੁੱਲ੍ਹਣਗੀਆਂ ਦੁਕਾਨਾਂ , ਡੀਸੀ ਵੱਲੋਂ ਨਵੇਂ ਹੁਕਮ ਜਾਰੀ[/caption] ਪੜ੍ਹੋ ਹੋਰ ਖ਼ਬਰਾਂ : ਹੁਣ ਬਿਨਾਂ ਟੈਸਟ ਦਿੱਤੇ ਹੀ ਬਣ ਜਾਵੇਗਾ ਤੁਹਾਡਾ ਡਰਾਈਵਿੰਗ ਲਾਇਸੈਂਸ , 1 ਜੁਲਾਈ ਲਾਗੂ ਹੋਣਗੇ ਨਵੇਂ ਨਿਯਮ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਹੁਣ ਜ਼ਿਲ੍ਹੇ ਵਿਚ ਗੈਰ-ਜ਼ਰੂਰੀ ਦੁਕਾਨਾਂ ਪੂਰਾ ਹਫ਼ਤਾ ਸਵੇਰੇ 5 ਤੋਂ ਰਾਤ 8 ਵਜੇ ਤੱਕ ਖੁੱਲ੍ਹ ਸਕਣਗੀਆਂ। ਇਸ ਤਰ੍ਹਾਂ ਰੋਜ਼ਾਨਾ ਲੱਗਣ ਵਾਲੇ ਕਰਫ਼ਿਊ ’ਚ ਲੋਕਾਂ ਨੂੰ 2 ਘੰਟੇ ਦੀ ਰਾਹਤ ਦਿੱਤੀ ਗਈ ਹੈ। ਜ਼ਿਲ੍ਹੇ ਵਿਚਸ਼ਾਮ 6 ਵਜੇ ਤੋਂ ਲੱਗਣ ਵਾਲਾ ਨਾਈਟ ਕਰਫਿਊ ਹੁਣ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ। [caption id="attachment_507286" align="aligncenter" width="187"] ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ 'ਚ ਹੁਣ ਐਤਵਾਰ ਨੂੰ ਵੀ ਖੁੱਲ੍ਹਣਗੀਆਂ ਦੁਕਾਨਾਂ , ਡੀਸੀ ਵੱਲੋਂ ਨਵੇਂ ਹੁਕਮ ਜਾਰੀ[/caption] ਇਸ ਸਬੰਧੀ ਦਫਤਰ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ ,ਜਿਸ 'ਚ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸੋਮਵਾਰ ਤੋਂ ਐਤਵਾਰ ਤੱਕਗੈਰ-ਜ਼ਰੂਰੀ ਦੁਕਾਨਾਂ ਸਵੇਰੇ 5 ਤੋਂ ਰਾਤ 8 ਵਜੇ ਤੱਕ ਖੁੱਲ੍ਹ ਸਕਣਗੀਆਂ। ਇਸ ਦਾ ਮਤਲਬ ਹੈ ਕਿ ਹੁਣ ਪੂਰਾ ਹਫ਼ਤਾ ਬਾਜ਼ਾਰ ਖੁੱਲ੍ਹਣਗੇ। ਇਹ ਹੁਕਮ 16 ਤੋਂ ਲੈ ਕੇ 25 ਜੂਨ ਤੱਕ ਲਾਗੂ ਰਹਿਣਗੇ। [caption id="attachment_507290" align="aligncenter" width="300"] ਵੱਡੀ ਖ਼ਬਰ : ਪੰਜਾਬ ਦੇ ਇਸ ਜ਼ਿਲ੍ਹੇ 'ਚ ਹੁਣ ਐਤਵਾਰ ਨੂੰ ਵੀ ਖੁੱਲ੍ਹਣਗੀਆਂ ਦੁਕਾਨਾਂ , ਡੀਸੀ ਵੱਲੋਂ ਨਵੇਂ ਹੁਕਮ ਜਾਰੀ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਨੇ ਕੋਰੋਨਾ ਪਾਬੰਦੀਆਂ 'ਚ ਦਿੱਤੀ ਵੱਡੀ ਢਿੱਲ , ਨਵੀਆਂ ਹਦਾਇਤਾਂ ਜਾਰੀ ਇਸ ਦੇ ਨਾਲ ਹੀ ਸਾਰੇ ਰੈਸਟੋਰੈਂਟ, ਕੈਫੇ, ਫਾਸਟ ਫੂਡ, ਢਾਬੇ, ਸਿਨੇਮਾ, ਜਿੰਮ, ਮਿਊਜ਼ੀਅਮ 50 ਫ਼ੀਸਦ ਸਮਰੱਥਾ ਦੇ ਨਾਲ ਖੁੱਲ੍ਹ ਸਕਣਗੇ ਪਰ ਬਾਰ- ਪੱਬ ਤੇ ਅਹਾਤਿਆਂ ਨੂੰ ਕੋਈ ਛੋਟ ਨਹੀਂ ਦਿੱਤੀ ਗਈ ਹੈ। ਇਹ ਪਹਿਲਾਂ ਦੀ ਤਰ੍ਹਾਂ ਬੰਦ ਰਹਿਣਗੇ। ਇਸ ਤੋਂ ਇਲਾਵਾ ਸਕੂਲ ਤੇ ਕਾਲਜ ਵੀ ਅਗਲੇ ਆਦੇਸ਼ਾਂ ਤਕ ਬੰਦ ਰਹਿਣਗੇ।ਉਨ੍ਹਾਂ ਵੱਲੋਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜਨਤਾ ਕੋਵਿਡ ਪ੍ਰੋਟੋਕਾਲਜ਼ ਦੀ ਪਾਲਣਾ ਨੂੰ ਯਕੀਨੀ ਬਣਾਏ ਤਾਂ ਕਿ ਕੋਵਿਡ ਤੋਂ ਦੂਰ ਰਿਹਾ ਜਾ ਸਕੇ। -PTCNews