Punjab Congress Crisis : ਸੁਨੀਲ ਜਾਖੜ ਨੂੰ ਬਣਾਇਆ ਜਾ ਸਕਦਾ ਹੈ ਪੰਜਾਬ ਦਾ ਨਵਾਂ ਮੁੱਖ ਮੰਤਰੀ : ਸੂਤਰ
ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਇਸ ਹੱਦ ਤੱਕ ਸਿਖਰਾਂ 'ਤੇ ਪਹੁੰਚ ਚੁੱਕਿਆ ਹੈ ਕਿ ਸੂਤਰਾਂ ਦੇ ਹਵਾਲੇ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਅਤੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।ਕੈਪਟਨ ਅਮਰਿੰਦਰ ਸਿੰਘ ਅੱਜ ਦੁਪਹਿਰ 3:00 ਵਜੇ ਰਾਜਪਾਲ ਭਵਨ ਵਿਖੇ ਰਾਜਪਾਲ ਨਾਲ ਮੁਲਾਕਾਤ ਕਰੇਗਾ।ਕਾਂਗਰਸ ਹਾਈਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਫ਼ੋਨ ਕਰਕੇ ਅਸਤੀਫ਼ਾ ਮੰਗਿਆ ਸੀ।
[caption id="attachment_534447" align="aligncenter" width="300"]
Punjab Congress Crisis : ਸੁਨੀਲ ਜਾਖੜ ਨੂੰ ਬਣਾਇਆ ਜਾ ਸਕਦਾ ਹੈ ਪੰਜਾਬ ਦਾ ਨਵਾਂ ਮੁੱਖ ਮੰਤਰੀ : ਸੂਤਰ[/caption]
ਸੂਤਰਾਂ ਅਨੁਸਾਰ ਸੁਨੀਲ ਜਾਖੜ ਨੂੰ ਅੱਜ ਸ਼ਾਮ ਪੰਜਾਬ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ। ਅੱਜ ਸ਼ਾਮ 5 ਵਜੇ ਹੋਣ ਵਾਲੀ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਵਿੱਚ ਸੁਨੀਲ ਜਾਖੜ ਦੇ ਨਾਂਅ 'ਤੇ ਮੋਹਰ ਲੱਗ ਸਕਦੀ ਹੈ। ਕਾਂਗਰਸ ਪਾਰਟੀ ਵਿੱਚ ਬਲਰਾਮ ਦਾਸ ਜਾਖੜ ਦੇ ਪੁੱਤਰ ਸੁਨੀਲ ਜਾਖੜ ਦਾ ਪਾਰਟੀ ਵਿੱਚ ਅਤੇ ਪੰਜਾਬ ਦੀ ਰਾਜਨੀਤੀ ਵਿੱਚ ਬਹੁਤ ਵੱਡਾ ਰੁਤਬਾ ਰਿਹਾ ਹੈ ਅਤੇ ਉਹ ਉੱਘੇ ਰਾਜਨੇਤਾ ਮੰਨੇ ਜਾਂਦੇ ਹਨ।
[caption id="attachment_534446" align="aligncenter" width="259"]
Punjab Congress Crisis : ਸੁਨੀਲ ਜਾਖੜ ਨੂੰ ਬਣਾਇਆ ਜਾ ਸਕਦਾ ਹੈ ਪੰਜਾਬ ਦਾ ਨਵਾਂ ਮੁੱਖ ਮੰਤਰੀ : ਸੂਤਰ[/caption]
ਸੂਤਰਾਂ ਮੁਤਾਬਿਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਚੰਨੀ ਦੇ ਡਿਪਟੀ ਸੀਐਮ ਬਣਾਏ ਜਾਣ ਦੀਆਂ ਚਰਚਾਵਾਂ ਵੀ ਜਾਰੀ ਹਨ। ਇਸ ਦੇ ਇਲਾਵਾ ਵਿਧਾਇਕ ਪਰਗਟ ਸਿੰਘ , ਵਿਧਾਇਕ ਮਦਲ ਲਾਲ ਜਲਾਲਪੁਰ , ਸਿੱਧੂ ਨਵੇਂ ਮੰਤਰੀ ਹੋ ਸਕਦੇ ਹਨ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈਕਮਾਨ ਨੂੰ ਧਮਕੀ ਦਿੱਤੀ ਸੀ ਕਿ ਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਤਾਂ ਪਾਰਟੀ ਵੀ ਛੱਡ ਦੇਵਾਂਗਾ।
[caption id="attachment_534449" align="aligncenter" width="298"]
Punjab Congress Crisis : ਸੁਨੀਲ ਜਾਖੜ ਨੂੰ ਬਣਾਇਆ ਜਾ ਸਕਦਾ ਹੈ ਪੰਜਾਬ ਦਾ ਨਵਾਂ ਮੁੱਖ ਮੰਤਰੀ : ਸੂਤਰ[/caption]
ਦੱਸ ਦੇਈਏ ਕਿ ਪੰਜਾਬ ਕਾਂਗਰਸ 'ਚ ਜਾਰੀ ਅੰਦਰੂਨੀ ਕਲੇਸ਼ ਦੇ ਚਲਦਿਆਂ ਅੱਜ ਪੰਜਾਬ ਕਾਂਗਰਸ ਦੇ ਦਫ਼ਤਰ ਵਿੱਚ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ। ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਮਗਰੋਂ ਸ਼ੁੱਕਰਵਾਰ ਅੱਧੀ ਰਾਤ ਨੂੰ ਸੋਸ਼ਲ ਮੀਡੀਆ ਉੱਤੇ ਵਿਧਾਇਕ ਦਲ ਦੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਸੀ। ਹਰੀਸ਼ ਰਾਵਤ ਨੇ ਦੱਸਿਆ ਕਿ ਆਲ ਇੰਡੀਆ ਕਾਂਗਰਸ ਕਮੇਟੀ ਨੂੰ ਕਈ ਕਾਂਗਰਸੀ ਵਿਧਾਇਕਾਂ ਵੱਲੋਂ ਵਿਧਾਇਕ ਦਲ ਦੀ ਤੁਰੰਤ ਮੀਟਿੰਗ ਸੱਦਣ ਲਈ ਕਿਹਾ ਗਿਆ ਸੀ।
[caption id="attachment_534448" align="aligncenter" width="284"]
Punjab Congress Crisis : ਸੁਨੀਲ ਜਾਖੜ ਨੂੰ ਬਣਾਇਆ ਜਾ ਸਕਦਾ ਹੈ ਪੰਜਾਬ ਦਾ ਨਵਾਂ ਮੁੱਖ ਮੰਤਰੀ : ਸੂਤਰ[/caption]
ਦੱਸਣਯੋਗ ਹੈ ਕਿ ਇਸ ਮੀਟਿੰਗ ਦੇ ਵਿੱਚ ਕੇਂਦਰੀ ਅਬਜ਼ਰਵਰ ਦੇ ਤੌਰ 'ਤੇ ਅਜੇ ਮਾਕਨ ਅਤੇ ਹਰੀਸ਼ ਚੌਧਰੀ ਮੌਜੂਦ ਰਹਿਣਗੇ। ਇਸ ਬੈਠਕ ਦੇ ਬਾਅਦ ਰਿਪੋਰਟ ਤਿਆਰ ਕਰ ਕੇ ਹਾਈ ਕਮਾਨ ਨੂੰ ਭੇਜੀ ਜਾਵੇਗੀ। ਇਸ ਤੋਂ ਕੁੱਝ ਮਹੀਨੇ ਪਹਿਲਾਂ ਕੁੱਝ ਬਾਗੀ ਮੰਤਰੀਆਂ ਦੀ ਬਗਾਵਤ ਤੋਂ ਬਾਅਦ ਏਆਈਸੀਸੀ ਨੇ ਦਾਖ਼ਲ ਦੇ ਕੇ ਨਵਜੋਤ ਸਿੱਧੂ ਨੂੰ ਪਾਰਟੀ ਦਾ ਪ੍ਰਧਾਨ ਥਾਪਿਆ ਸੀ। ਪੰਜਾਬ ਕਾਂਗਰਸ ਦੇ ਕਈ ਵਿਧਾਇਕਾਂ ਨੇ ਕੈਪਟਨ ਖ਼ਿਲਾਫ਼ ਆਪਣਾ ਵਿਰੋਧ ਜਤਾਇਆ ਸੀ ਅਤੇ ਪਿਛਲੇ ਦਿਨੀਂ ਹਰੀਸ਼ ਰਾਵਤ ਨਾਲ ਦੇਹਰਾਦੂਨ ਵਿਖੇ ਬੈਠਕ ਵੀ ਕੀਤੀ ਸੀ।
-PTCNews