ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਕੀਤੀ ਰੱਦ
ਨਵੀਂ ਦਿੱਲੀ: ਲਖੀਮਪੁਰ ਖੀਰੀ ਹਿੰਸਾ ਮਾਮਲੇ 'ਚ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ, ਉਨ੍ਹਾਂ ਨੂੰ ਇਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਹਨ।
ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਫੈਸਲਾ ਸੁਣਾ ਦਿੱਤਾ ਹੈ। ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਹੈ ਅਤੇ ਕੋਰਟ ਨੇ ਮੁਲਜ਼ਮ ਨੂੰ ਆਤਮ ਸਮਰਪਣ ਕਰਨ ਦੇ ਹੁਕਮ ਦਿੱਤੇ ਹਨ। ਤੁਹਾਨੂੰ ਦੱਸ ਦੇਈਏ ਕਿ ਲਖੀਮਪੁਰ ਖੇੜੀ 'ਚ 3 ਅਕਤੂਬਰ ਨੂੰ ਹੋਈ ਹਿੰਸਾ ਦੇ ਮਾਮਲੇ 'ਚ ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ ਪੁਲਸ ਨੇ ਸ਼ਨੀਵਾਰ ਰਾਤ ਗ੍ਰਿਫਤਾਰ ਕਰ ਲਿਆ ਸੀ। ਆਸ਼ੀਸ਼ 'ਤੇ ਯੂਪੀ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਕੁਚਲਣ ਵਾਲੀ ਗੱਡੀ 'ਚ ਸਵਾਰ ਹੋਣ ਦਾ ਦੋਸ਼ ਹੈ।ਇਸ ਹਾਦਸੇ ਵਿੱਚ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ। ਅਜੈ ਮਿਸ਼ਰਾ ਦੇ ਜੱਦੀ ਪਿੰਡ ਜਾਣ ਦੇ ਵਿਰੋਧ ਵਿੱਚ ਭੜਕੀ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕ ਮਾਰੇ ਗਏ ਸਨ। ਇਸ ਮਾਮਲੇ 'ਚ ਮਿਸ਼ਰਾ ਦੇ ਬੇਟੇ ਆਸ਼ੀਸ਼ ਸਮੇਤ ਕਈ ਲੋਕਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ।ਲਖੀਮਪੁਰ ਖੇੜੀ ਜ਼ਿਲੇ ਦੇ ਟਿਕੁਨੀਆ ਥਾਣੇ 'ਚ ਬਹਿਰਾਇਚ ਜ਼ਿਲੇ ਦੇ ਬੰਜਾਰਨ ਟਾਂਡਾ, ਨਾਨਪਾੜਾ ਇਲਾਕੇ ਦੇ ਰਹਿਣ ਵਾਲੇ ਜਗਜੀਤ ਸਿੰਘ ਵਲੋਂ ਦਰਜ ਕਰਵਾਈ ਗਈ ਐੱਫ.ਆਈ.ਆਰ. 'ਚ ਆਸ਼ੀਸ਼ 'ਤੇ ਮਾਮਲਾ ਦਰਜ ਕੀਤਾ ਗਿਆ ਸੀ। 15-20 ਅਣਪਛਾਤੇ ਵਿਅਕਤੀਆਂ ਨੇ ਕਿਸਾਨਾਂ ਨਾਲ ਮਿਲ ਕੇ ਜੀਪ ਸਵਾਰ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਹ ਵੀ ਪੜ੍ਹੋ:ਕਾਂਗਰਸ ‘ਚ ਕਾਟੋ-ਕਲੇਸ਼ ਜਾਰੀ, ਹਾਈਕਮਾਂਡ ਸੁਨੀਲ ਜਾਖੜ 'ਤੇ ਕਰ ਸਕਦਾ ਹੈ ਕਰਵਾਈ ! -PTC NewsSupreme Court cancels bail granted to Ashish Mishra in the Lakhimpur Kheri violence case, directs him to surrender within a week pic.twitter.com/kIQJZ7UzHA — ANI (@ANI) April 18, 2022