ਸੁਪਰੀਮ ਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ
ਚੰਡੀਗੜ੍ਹ: ਡਰੱਗ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਗ੍ਰਿਫਤਾਰੀ 'ਤੇ ਰੋਕ ਲੱਗਾ ਦਿੱਤੀ ਹੈ। ਇਸ ਦੇ ਨਾਲ ਹੀ ਬਿਕਰਮ ਸਿੰਘ ਮਜੀਠੀਆ ਨੂੰ 23 ਫਰਵਰੀ ਨੂੰ ਤੱਕ ਟਰਾਈਲ ਕੋਰਟ ਅੱਗੇ ਸਰੰਡਰ ਕਰਨ ਦੇ ਹੁਕਮ ਵੀ ਦਿੱਤੇ ਹਨ।ਉਨ੍ਹਾਂ ਨੂੰ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਸੁਰੱਖਿਆ ਦੇ ਦਿੱਤੀ ਹੈ ਉਦੋਂ ਤੱਕ ਪੰਜਾਬ ਸਰਕਾਰ ਬਿਕਰਮ ਸਿੰਘ ਮਜੀਠੀਆ ਖਿਲਾਫ਼ ਕੋਈ ਕਾਰਵਾਈ ਨਹੀਂ ਕਰ ਸਕਦੀ। ਹੁਣ ਮਜੀਠੀਆ ਪੰਜਾਬ 'ਚ ਖੁੱਲ੍ਹ ਕੇ ਚੋਣ ਪ੍ਰਚਾਰ ਕਰ ਸਕਦੇ ਹਨ। ਚੀਫ਼ ਜਸਟਿਸ ਐੱਨ.ਵੀ. ਰਮਨਾ ਅਤੇ ਜਸਟਿਸ ਏ.ਐੱਸ. ਬੋਪੰਨਾ ਅਤੇ ਹਿਮਾ ਕੋਹਲੀ ਦੀ ਬੈਂਚ ਨੇ ਬਿਕਰਮ ਸਿੰਘ ਮਜੀਠੀਆ ਨੂੰ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੇਠਲੀ ਅਦਾਲਤ ਅੱਗੇ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਹੇਠਲੀ ਅਦਾਲਤ ਨੂੰ ਮਜੀਠੀਆ ਦੇ ਰੈਗੂਲਰ ਹੋਣ ਬਾਰੇ ਸੁਣਵਾਈ ਕਰਨ ਅਤੇ ਜਲਦੀ ਫੈਸਲਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਕੇਸ ਵਿੱਚ ਆਤਮ ਸਮਰਪਣ ਤੋਂ ਬਾਅਦ ਜ਼ਮਾਨਤ ਦੀ ਅਰਜ਼ੀ ਲਗਾਈ ਜਾ ਸਕਦੀ ਹੈ। ਸੁਪਰੀਮ ਕੋਰਟ ਦੇ ਹੁਕਮਾਂ ਨਾਲ ਮਜੀਠੀਆ ਆਪਣੀ ਪਾਰਟੀ ਲਈ ਖੁੱਲ੍ਹ ਕੇ ਪ੍ਰਚਾਰ ਕਰ ਸਕਣਗੇ। ਬਿਕਰਮ ਸਿੰਘ ਮਜੀਠੀਆ ਮਜੀਠਾ ਅਤੇ ਅੰਮ੍ਰਿਤਸਰ ਪੂਰਬੀ ਹਲਕਿਆਂ ਤੋਂ ਪੰਜਾਬ ਵਿਧਾਨ ਸਭਾ ਦੀ ਚੋਣ ਲੜ ਰਹੇ ਹਨ। ਭਾਰਤ ਦੇ ਚੀਫ਼ ਜਸਟਿਸ ਐਨ.ਵੀ. ਰਮਨਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਅਜਿਹੇ ਅਪਰਾਧਿਕ ਮਾਮਲੇ ਸਾਹਮਣੇ ਆ ਰਹੇ ਹਨ। ਭਾਰਤ ਦੇ ਚੀਫ਼ ਜਸਟਿਸ ਐਨਵੀ ਰਮਨਾ ਨੇ ਪੰਜਾਬ ਸਰਕਾਰ ਦੇ ਵਕੀਲ ਨੂੰ ਕਿਹਾ ਕਿ ਉਹ ਸੂਬੇ ਨੂੰ ਸਲਾਹ ਦੇਣ ਕਿ ਇਹ ਪ੍ਰਭਾਵ ਨਹੀਂ ਜਾਣਾ ਚਾਹੀਦਾ ਕਿ ਰਾਜਨੀਤੀ ਤੋਂ ਪ੍ਰੇਰਿਤ ਕੇਸ ਦਾਇਰ ਕੀਤੇ ਜਾ ਰਹੇ ਹਨ। ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਪੀ ਚਿਦੰਬਰਮ ਨੂੰ ਕਿਹਾ ਕਿ ਉਹ ਸੂਬੇ ਨੂੰ ਇਹ ਸਲਾਹ ਦੇਣ ਕਿ ਚੋਣਾਂ ਤੋਂ ਪਹਿਲਾਂ ਅਜਿਹੇ ਕੇਸ ਦਾਇਰ ਨਾ ਕੀਤੇ ਜਾਣ। ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਡਰੱਗ ਮਾਮਲੇ ਵਿੱਚ ਦਲੀਲਾਂ ਦਿੰਦੇ ਕਿਹਾ ਹੈ ਕਿ ਪੰਜਾਬ ਵਿੱਚ ਬਦਲਾਖੋਰੀ ਸਿਆਸਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਡਰੱਗ ਮਾਮਲਾ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਮਾਮਲਾ ਹੈ। ਸੁਪਰੀਮ ਕੋਰਟ ਦੀ ਬੈਂਚ ਨੇ ਵਕੀਲ ਦੀਆਂ ਦਲੀਲਾਂ ਸੁਣਦੇ ਹੋਏ ਬਿਰਕਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੱਤੀ ਹੈ। ਇਹ ਵੀ ਪੜ੍ਹੋ:ਪ੍ਰਕਾਸ਼ ਸਿੰਘ ਬਾਦਲ ਸਮੇਤ ਪੰਜਾਬ ਦੇ ਇਨ੍ਹਾਂ ਵੱਡੇ ਸਿਆਸਤਦਾਨਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ -PTC News