Mon, Dec 23, 2024
Whatsapp

ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੀਰੀ ਮਾਮਲੇ 'ਚ ਯੂਪੀ ਸਰਕਾਰ ਨੂੰ ਨੋਟਿਸ View in English

Reported by:  PTC News Desk  Edited by:  Ravinder Singh -- March 16th 2022 12:09 PM
ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੀਰੀ ਮਾਮਲੇ 'ਚ ਯੂਪੀ ਸਰਕਾਰ ਨੂੰ ਨੋਟਿਸ

ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੀਰੀ ਮਾਮਲੇ 'ਚ ਯੂਪੀ ਸਰਕਾਰ ਨੂੰ ਨੋਟਿਸ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁਲਜ਼ਮ ਆਸ਼ੀਸ਼ ਮਿਸ਼ਰਾ ਤੇ ਯੂਪੀ ਸਰਕਾਰ ਨੂੰ ਇਲਾਹਾਬਾਦ ਹਾਈ ਕੋਰਟ ਵੱਲੋਂ ਦਿੱਤੀ ਗਈ ਜ਼ਮਾਨਤ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਕ ਘਟਨਾ ਦੇ ਇੱਕ ਗਵਾਹ ਉਤੇ ਕਥਿਤ ਹਮਲੇ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਯੂਪੀ ਸਰਕਾਰ ਨੂੰ ਗਵਾਹਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕਣ ਉਤੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੀਰੀ ਮਾਮਲੇ 'ਚ ਯੂਪੀ ਸਰਕਾਰ ਨੂੰ ਨੋਟਿਸਸੀਜੇਆਈ ਐਨਵੀ ਰਮਨਾ ਦੀ ਅਗਵਾਈ ਵਾਲੇ ਬੈਂਚ ਨੇ ਯੂਪੀ ਸਰਕਾਰ ਨੂੰ ਗਵਾਹਾਂ ਦੀ ਸੁਰੱਖਿਆ ਸਬੰਧੀ ਚੁੱਕੇ ਗਏ ਕਦਮਾਂ ਬਾਰੇ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ ਅਤੇ ਇਹ ਵੀ ਦੱਸਿਆ ਹੈ ਕਿ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ ਰੱਦ ਕਿਉਂ ਨਹੀਂ ਕੀਤੀ ਜਾਂਦੀ। ਇਸ ਦੌਰਾਨ ਅਗਲੀ ਸੁਣਵਾਈ 24 ਮਾਰਚ ਨੂੰ ਹੋਣੀ ਹੈ। ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੀਰੀ ਮਾਮਲੇ 'ਚ ਯੂਪੀ ਸਰਕਾਰ ਨੂੰ ਨੋਟਿਸਸੀਜੇਆਈ ਅਤੇ ਜਸਟਿਸ ਸੂਰਿਆ ਕਾਂਤ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਪਹਿਲਾਂ ਇਸ ਘਟਨਾ ਨਾਲ ਸਬੰਧਤ ਕੇਸ ਦੀ ਸੁਣਵਾਈ ਕੀਤੀ ਸੀ ਜਿਸ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਜਾਂਚ ਦੀ ਨਿਗਰਾਨੀ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੱਕ ਸਾਬਕਾ ਜੱਜ ਨੂੰ ਨਿਯੁਕਤ ਕੀਤਾ ਗਿਆ ਸੀ। 11 ਮਾਰਚ ਨੂੰ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਮੰਗਲਵਾਰ ਨੂੰ ਸੁਣਵਾਈ ਲਈ ਸੂਚੀਬੱਧ ਕਰਨ ਲਈ ਸਹਿਮਤੀ ਦੇ ਦਿੱਤੀ ਸੀ। ਹਾਈ ਕੋਰਟ ਦੇ ਸਿੰਗਲ ਜੱਜ ਬੈਂਚ ਨੇ 10 ਫਰਵਰੀ ਨੂੰ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਸੀ, ਜਿਸ ਨੇ ਚਾਰ ਮਹੀਨੇ ਹਿਰਾਸਤ ਵਿੱਚ ਬਿਤਾਏ ਸਨ। ਸੁਪਰੀਮ ਕੋਰਟ ਵੱਲੋਂ ਲਖੀਮਪੁਰ ਖੀਰੀ ਮਾਮਲੇ 'ਚ ਯੂਪੀ ਸਰਕਾਰ ਨੂੰ ਨੋਟਿਸਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੇ ਹਾਈ ਕੋਰਟ ਦੇ 10 ਫਰਵਰੀ ਦੇ ਜ਼ਮਾਨਤ ਦੇ ਹੁਕਮਾਂ ਉਤੇ ਰੋਕ ਲਾਉਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਇਹ ਫ਼ੈਸਲਾ ਕਾਨੂੰਨ ਅਨੁਸਾਰ ਗਲਤ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿੱਚ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਵਿੱਚ ਦੌਰੇ ਦਾ ਵਿਰੋਧ ਕਰ ਰਹੇ ਸਨ ਇਸ ਦੌਰਾਨ ਇੱਕ ਗੱਡੀ ਰਾਹੀਂ ਕਿਸਾਨਾਂ ਨੂੰ ਕੁਚਲ ਦਿੱਤਾ ਸੀ। ਇਸ ਵਿੱਚ 8 ਲੋਕਾਂ ਦੀ ਮੌਤ ਹੋ ਗਈ ਸੀ। ਇਸ ਵਿੱਚ ਆਸ਼ੀਸ਼ ਮਿਸ਼ਰਾ ਨੂੰ ਮੁਲਜ਼ਮ ਬਣਾਇਆ ਗਿਆ ਸੀ। ਇਹ ਵੀ ਪੜ੍ਹੋ : ਪੰਜਾਬ ਦੇ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਲਈ 13 ਏਕੜ ਦੇ ਪੰਡਾਲ ‘ਚ ਬਣਾਈਆਂ ਗਈਆਂ 3 ਸਟੇਜਾਂ


Top News view more...

Latest News view more...

PTC NETWORK