ਸੁਪਰੀਮ ਕੋਰਟ ਨੇ ਭਗੌੜੇ ਵਿਜੇ ਮਾਲਿਆ ਨੂੰ ਸੁਣਾਈ 4 ਮਹੀਨੇ ਕੈਦ ਦੀ ਸਜ਼ਾ, ਜਾਣੋ ਕੀ ਹੈ ਪੂਰਾ ਮਾਮਲਾ
ਨਵੀਂ ਦਿੱਲੀ, 11 ਜੁਲਾਈ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਗੌੜੇ ਅਰਬਪਤੀ ਵਿਜੇ ਮਾਲਿਆ ਨੂੰ 2017 ਦੀ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਚਾਰ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਨੇ ਉਸ ਨੂੰ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ। ਉਸ 'ਤੇ 2000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਹ ਵੀ ਪੜ੍ਹੋ: ਜਬਰ ਜਨਾਹ ਮਾਮਲਾ: ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਦੀ ਅਦਾਲਤ 'ਚ ਕੀਤਾ ਆਤਮ ਸਮਰਪਣ ਮਾਲਿਆ ਜੋ ਮਾਰਚ 2016 ਤੋਂ ਬਰਤਾਨੀਆ ਵਿੱਚ ਹੈ, ਨੂੰ ਸਟੇਟ ਬੈਂਕ ਆਫ਼ ਇੰਡੀਆ ਦੁਆਰਾ ਦਾਇਰ ਇੱਕ ਕੇਸ ਵਿੱਚ ਆਪਣੇ ਬੱਚਿਆਂ ਨੂੰ $40 ਮਿਲੀਅਨ ਟ੍ਰਾਂਸਫਰ ਕਰਨ ਲਈ ਅਦਾਲਤ ਦੀ ਮਾਣਹਾਨੀ ਦਾ ਦੋਸ਼ੀ ਪਾਇਆ ਗਿਆ ਸੀ। ਜਸਟਿਸ ਯੂ ਯੂ ਲਲਿਤ, ਐਸ ਰਵਿੰਦਰ ਭੱਟ ਅਤੇ ਪੀਐਸ ਨਰਸਿਮਹਾ ਦੀ ਬੈਂਚ ਨੇ ਇਸ ਸਾਲ 10 ਮਾਰਚ ਨੂੰ 9000 ਕਰੋੜ ਰੁਪਏ ਤੋਂ ਵੱਧ ਦੇ ਬੈਂਕ ਡਿਫਾਲਟ ਮਾਮਲੇ ਵਿੱਚ ਦੋਸ਼ੀ ਮਾਲਿਆ ਵਿਰੁੱਧ ਕੇਸ ਵਿੱਚ ਆਪਣਾ ਹੁਕਮ ਸੁਰੱਖਿਅਤ ਰੱਖ ਲਿਆ ਸੀ। ਸਿਖਰਲੀ ਅਦਾਲਤ ਨੇ ਕਿਹਾ ਸੀ ਕਿ ਉਸ ਨੇ ਮਾਲਿਆ ਨੂੰ ਨਿੱਜੀ ਤੌਰ 'ਤੇ ਜਾਂ ਵਕੀਲ ਰਾਹੀਂ ਪੇਸ਼ ਹੋਣ ਦੇ ਕਈ ਮੌਕੇ ਦਿੱਤੇ ਹਨ ਅਤੇ 30 ਨਵੰਬਰ 2021 ਦੇ ਆਪਣੇ ਆਦੇਸ਼ ਵਿਚ ਵਿਸ਼ੇਸ਼ ਨਿਰਦੇਸ਼ ਵੀ ਦਿੱਤੇ ਹਨ। ਸੁਪਰੀਮ ਕੋਰਟ ਨੇ ਮਾਲਿਆ ਨੂੰ 2017 ਵਿੱਚ ਦੋ ਮਾਮਲਿਆਂ ਵਿੱਚ ਦੋਸ਼ੀ ਪਾਇਆ ਸੀ, ਪਹਿਲਾ ਉਸ ਦੀ ਜਾਇਦਾਦ ਦਾ ਖੁਲਾਸਾ ਨਾ ਕਰਨ ਲਈ ਅਤੇ ਦੂਜਾ ਕਰਨਾਟਕ ਹਾਈ ਕੋਰਟ ਦੁਆਰਾ ਪਾਸ ਕੀਤੇ ਹੁਕਮਾਂ ਦੀ ਉਲੰਘਣਾ ਲਈ। ਭਾਰਤੀ ਸਟੇਟ ਬੈਂਕ ਦੀ ਅਗਵਾਈ ਵਾਲੇ ਬੈਂਕਾਂ ਦੇ ਇੱਕ ਸੰਘ ਨੇ ਪਹਿਲਾਂ ਇਹ ਕਹਿੰਦੇ ਹੋਏ ਸੁਪਰੀਮ ਕੋਰਟ ਦਾ ਰੁੱਖ ਕੀਤਾ ਸੀ ਕਿ ਭਗੌੜਾ ਕਾਰੋਬਾਰੀ ਕਰਜ਼ਿਆਂ ਦੀ ਅਦਾਇਗੀ 'ਤੇ ਅਦਾਲਤੀ ਹੁਕਮਾਂ ਦੀ ਪਾਲਣਾ ਨਹੀਂ ਕਰ ਰਿਹਾ ਸੀ। ਇਹ ਵੀ ਪੜ੍ਹੋ: 36 ਹਜ਼ਾਰ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਸਬ ਕਮੇਟੀ ਦੀ ਪਹਿਲੀ ਮੀਟਿੰਗ ਅੱਜ ਇਹ ਦੋਸ਼ ਲਾਇਆ ਗਿਆ ਸੀ ਕਿ ਉਹ ਸੰਪੱਤੀ ਦਾ ਖੁਲਾਸਾ ਨਹੀਂ ਕਰ ਰਿਹਾ ਸੀ ਅਤੇ ਰੋਕ ਦੇ ਹੁਕਮਾਂ ਦੀ ਉਲੰਘਣਾ ਕਰਕੇ ਆਪਣੇ ਬੱਚਿਆਂ ਨੂੰ ਤਬਦੀਲ ਕਰ ਰਿਹਾ ਸੀ।
ਅਨੁਵਾਦ ਨੂੰ ਛੱਡ ਕੇ, ਇਸ ਕਹਾਣੀ ਨੂੰ ਪੀਟੀਸੀ ਸਟਾਫ਼ ਦੁਆਰਾ ਸੰਪਾਦਿਤ ਨਹੀਂ ਕੀਤਾ ਗਿਆ ਹੈ ਅਤੇ ਇੱਕ ਸਿੰਡੀਕੇਟਿਡ ਫੀਡ ਤੋਂ ਪ੍ਰਕਾਸ਼ਿਤ ਹੈ-PTC News