ਸੁਰਜੀਤ ਸਿੰਘ ਰੱਖੜਾ ਨੇ ਭਾਰਤ ਸਰਕਾਰ ਤੇ ਲਗਾਏ ਵੱਡੇ ਇਲਜ਼ਾਮ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਮਾਣਾ ਤੋਂ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਭਾਰਤ ਸਰਕਾਰ ਉੱਤੇ ਵੱਡੇ ਇਲਜ਼ਾਮ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਡੇ ਭਰਾ ਦਰਸ਼ਨ ਸਿੰਘ ਧਾਲੀਵਾਲ ਨੂੰ ਭਾਰਤ ਨਹੀਂ ਆਉਣ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਦਰਸ਼ਨ ਸਿੰਘ ਧਾਲੀਵਾਲ ਨੂੰ ਭਾਰਤ ਸਰਕਾਰ ਨੇ ਇਕ ਵਾਰੀ ਦਿੱਲੀ ਏਅਰਪੋਰਟ ਤੋਂ ਵਾਪਸ ਭੇਜ ਦਿੱਤਾ ਸੀ। ਸੁਰਜੀਤ ਸਿੰਘ ਰੱਖੜਾ ਵੱਲੋਂ ਇਹ ਇਲਜ਼ਾਮ ਲਗਾਇਆ ਗਿਆ ਸੀ ਕਿ ਦਿੱਲੀ ਦੇ ਬਾਰਡਰਾਂ ਤੇ ਰੱਖੜਾ ਪਰਿਵਾਰ ਵੱਲੋਂ ਲਗਾਏ ਗਏ ਲੰਗਰ ਦੇ ਚਲਦਿਆਂ ਕੇਂਦਰ ਸਰਕਾਰ ਵੱਲੋਂ ਅਜਿਹੀ ਕਾਰਵਾਈ ਕੀਤੀ ਗਈ ਸੀ। ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਇਕ ਮੋਰਲ ਸਪੋਰਟ ਦੇ ਤੌਰ ਤੇ ਹੀ ਉਨ੍ਹਾਂ ਦੇ ਭਰਾ ਉਨ੍ਹਾਂ ਦੀ ਚੋਣ ਮੁਹਿੰਮ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਸਨ ਪਰ ਉਨ੍ਹਾਂ ਦੀ ਘਾਟ ਇਲਾਕੇ ਦੇ ਲੋਕ ਪੂਰੀ ਕਰ ਰਹੇ ਹਨ। ਸੁਰਜੀਤ ਸਿੰਘ ਰੱਖੜਾ ਦਾ ਕਹਿਣਾ ਹੈ ਕਿ ਪਿਛਲੀ ਅਕਾਲੀ ਸਰਕਾਰ ਦੌਰਾਨ ਹੋਏ ਵਿਕਾਸ ਦੇ ਆਧਾਰਿਤ ਉਹ ਵੋਟਾਂ ਮੰਗ ਰਹੇ ਹਨ। ਉਨ੍ਹਾਂ ਨੇ ਕਾਂਗਰਸ ਸਰਕਾਰ ਉੱਤੇ ਨਿਸਾਨੇ ਸਾਧਦੇ ਹੋਏ ਕਿਹਾ ਹੈ ਕਿ ਪਿਛਲੇ ਪੰਜ ਸਾਲਾਂ ਦੌਰਾਨ ਕਾਂਗਰਸ ਵਿਧਾਇਕ ਨੇ ਹਲਕੇ ਦਾ ਵਿਕਾਸ ਨਹੀਂ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ 10 ਸਾਲਾਂ ਵਿੱਚ ਪੰਜਾਬ ਦਾ ਬੁਨਿਆਦੀ ਢਾਂਚਾ ਬਦਲ ਕੇ ਰੱਖਦਾ ਸੀ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿਚ ਸੜਕਾਂ, ਪੁੱਲ ਅਤੇ ਕਈ ਯਾਦਗਾਰਾਂ ਨੂੰ ਅਕਾਲੀ ਦਲ ਦੀ ਸਰਕਾਰ ਨੇ ਹੀ ਬਣਾਇਆ ਹੈ। ਇਹ ਵੀ ਪੜ੍ਹੋ:ਗੜ੍ਹਸ਼ੰਕਰ ਦਾ ਚਮਨ ਲਾਲ ਬਣਿਆ ਕਰੋੜਪਤੀ, ਜਾਣੋ ਕੀ ਹੈ ਰਾਜ -PTC News