ਮੂਸੇਵਾਲਾ ਦੀ ਲਾਸ਼ ਦਾ ਪੋਸਟਮਾਰਟਮ ਪੂਰਾ ਹੋਣ ਮਗਰੋਂ ਹੋਏ ਕਈ ਵੱਡੇ ਖ਼ੁਲਾਸੇ, ਹੈਰਾਨੀਜਕ ਤੱਥ ਆਏ ਸਾਹਮਣੇ
ਮਾਨਸਾ, 30 ਮਈ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਦੀ ਤਿਆਰੀ ਕਰ ਰਹੀ ਹੈ। ਦਿੱਲੀ ਦੀ ਤਿਹਾੜ ਜੇਲ੍ਹ 'ਚ ਬੰਦ ਦੋਸ਼ੀ ਲਾਰੈਂਸ ਨੂੰ ਪੁਲਿਸ ਹੁਣ ਰਿਮਾਂਡ 'ਤੇ ਲੈ ਉਸਤੋਂ ਪੁੱਛਗਿੱਛ ਕਰ ਸਕਦੀ ਹੈ। ਮੂਸੇਵਾਲਾ ਦੇ ਹੱਤਿਆਕਾਂਡ ਤੋਂ ਬਾਅਦ ਸੂਬਾ ਪੁਲਿਸ ਵੀ ਹਰਕਤ ਵਿੱਚ ਨਜ਼ਰ ਆ ਰਹੀ ਹੈ। ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਨੂੰ ਸਤਾਉਣ ਲੱਗਾ ਪੰਜਾਬ ਪੁਲਿਸ ਵੱਲੋਂ ਫ਼ਰਜ਼ੀ ਐਨਕਾਊਂਟਰ ਦਾ ਖ਼ਦਸ਼ਾ, ਪਹੁੰਚਿਆ ਅਦਾਲਤ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਪੁਲਿਸ ਨੇ ਉੱਤਰਾਖੰਡ ਤੋਂ 6 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਹੈ। ਦੂਜੇ ਪਾਸੇ ਸਿੱਧੂ ਮੂਸੇਵਾਲਾ ਦੀ ਲਾਸ਼ ਦਾ ਪੋਸਟਮਾਰਟਮ ਵੀ ਮੁਕੰਮਲ ਹੋ ਗਿਆ ਹੈ। ਪੰਜ ਡਾਕਟਰਾਂ ਦੇ ਪੈਨਲ ਵੱਲੋਂ ਸਿੱਧੂ ਮੂਸੇਵਾਲਾ ਦਾ ਪੋਸਟਮਾਰਟਮ ਪੂਰਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਸਰੀਰ 'ਤੇ ਦੋ ਦਰਜਨ ਦੇ ਕਰੀਬ ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਰਿਪੋਰਟ ਮੁਤਾਬਕ ਮੌਤ ਜ਼ਿਆਦਾ ਖੂਨ ਵਹਿਣ ਕਾਰਨ ਹੋਈ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਇਸ ਕਤਲੇਆਮ ਵਿੱਚ ਮੂਸੇਵਾਲਾ ਦੇ ਅੰਗਾਂ ਵਿੱਚ ਅੰਦਰੂਨੀ ਸੱਟਾਂ ਦੇ ਨਾਲ ਨਾਲ ਸਿਰ ਦੀ ਹੱਡੀ 'ਚੋਂ ਵੀ ਇਕ ਗੋਲੀ ਵੀ ਮਿਲੀ ਹੈ। ਜਾਣਕਾਰੀ ਅਨੁਸਾਰ ਵਿਸੇਰਾ ਦੇ ਸੈਂਪਲ ਲੈ ਕੇ ਅਗਲੇਰੀ ਜਾਂਚ ਲਈ ਭੇਜ ਦਿੱਤੇ ਗਏ ਹਨ। ਇਸ ਦੇ ਨਾਲ ਹੀ ਅਜੇ ਤੱਕ ਪੋਸਟਮਾਰਟਮ ਦੇ ਨਤੀਜੇ ਪੁਲਿਸ ਨਾਲ ਸਾਂਝੇ ਨਹੀਂ ਕੀਤੇ ਗਏ ਹਨ। ਦੂਜੇ ਪਾਸੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਸ਼ੱਕੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਹ ਵੀ ਪੜ੍ਹੋ: ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਦੇ ਮੰਤਰੀ ਸਤੇਂਦਰ ਜੈਨ ਨੂੰ ਕੀਤਾ ਗ੍ਰਿਫਤਾਰ ਹਾਲਾਂਕਿ, ਐਤਵਾਰ ਨੂੰ ਪੰਜਾਬ ਦੇ ਮਾਨਸਾ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਸੋਮਵਾਰ ਨੂੰ ਇਸ ਮਾਮਲੇ 'ਚ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕੀਤੀ ਅਤੇ ਉਸ ਦੀ ਬੈਰਕ ਦੀ ਤਲਾਸ਼ੀ ਵੀ ਲਈ। ਹਾਲਾਂਕਿ ਤਲਾਸ਼ੀ ਦੌਰਾਨ ਪੁਲਿਸ ਨੂੰ ਲਾਰੈਂਸ ਦੀ ਬੈਰਕ 'ਚੋਂ ਕੁਝ ਵੀ ਨਹੀਂ ਮਿਲਿਆ। -PTC News