Wed, Nov 13, 2024
Whatsapp

ਕੈਦੀਆਂ ਦੇ ਡੋਪ ਟੈਸਟ 'ਚ ਹੈਰਾਨੀਜਨਕ ਖ਼ੁਲਾਸੇ, ਹਰ ਤੀਸਰਾ ਕੈਦੀ ਕਰ ਰਿਹਾ ਨਸ਼ਾ

Reported by:  PTC News Desk  Edited by:  Riya Bawa -- July 27th 2022 11:07 AM
ਕੈਦੀਆਂ ਦੇ ਡੋਪ ਟੈਸਟ 'ਚ ਹੈਰਾਨੀਜਨਕ ਖ਼ੁਲਾਸੇ, ਹਰ ਤੀਸਰਾ ਕੈਦੀ ਕਰ ਰਿਹਾ ਨਸ਼ਾ

ਕੈਦੀਆਂ ਦੇ ਡੋਪ ਟੈਸਟ 'ਚ ਹੈਰਾਨੀਜਨਕ ਖ਼ੁਲਾਸੇ, ਹਰ ਤੀਸਰਾ ਕੈਦੀ ਕਰ ਰਿਹਾ ਨਸ਼ਾ

ਸੰਗਰੂਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਬੰਦੀਆਂ ਦੇ ਡੋਪ ਟੈਸਟ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਤਹਿਤ ਅੱਜ ਸਿਵਲ ਸਰਜਨ ਸੰਗਰੂਰ ਡਾ: ਪਰਮਿੰਦਰ ਕੌਰ ਵੱਲੋਂ ਸਿਵਲ ਹਸਪਤਾਲ ਸੰਗਰੂਰ ਦੇ ਐਸ.ਐਮ.ਓ ਨੂੰ ਜ਼ਿਲ੍ਹਾ ਸੰਗਰੂਰ ਜੇਲ੍ਹ ਵਿੱਚ ਬੰਦ ਕੈਦੀਆਂ ਦਾ ਡੋਪ ਟੈਸਟ ਕਰਵਾਉਣ ਦੇ ਆਦੇਸ਼ ਦਿੱਤੇ ਗਏ। ਹੁਕਮਾਂ ਦੀ ਪਾਲਣਾ ਕਰਦਿਆਂ ਐਸ.ਐਮ.ਓ ਸਿਵਲ ਹਸਪਤਾਲ ਸੰਗਰੂਰ ਡਾ: ਬਲਜੀਤ ਸਿੰਘ ਵੱਲੋਂ ਪੈਥੋਲੋਜਿਸਟ ਡਾ: ਪੱਲਵੀ ਦੀ ਅਗਵਾਈ ਹੇਠ ਅੱਠ ਲੈਬ ਟੈਕਨੀਸ਼ੀਅਨਾਂ ਦੀ ਟੀਮ ਗਠਿਤ ਕੀਤੀ ਗਈ। ਕੈਦੀਆਂ ਦੇ ਡੋਪ ਟੈਸਟ 'ਚ ਹੈਰਾਨੀਜਨਕ ਖ਼ੁਲਾਸੇ, ਹਰ ਤੀਸਰਾ ਕੈਦੀ ਕਰ ਰਿਹਾ ਨਸ਼ਾ ਟੀਮ ਵੱਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਡੋਪ ਟੈਸਟ ਕੀਤੇ ਗਏ। ਜੇਲ੍ਹ ਵਿੱਚ ਕੀਤੇ ਗਏ ਕੁੱਲ 966 ਡੋਪ ਟੈਸਟਾਂ ਵਿੱਚੋਂ 340 ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਉਕਤ ਰਿਪੋਰਟ ਵਿਭਾਗ ਨੂੰ ਭੇਜ ਦਿੱਤੀ ਜਾਵੇਗੀ। ਵਿਭਾਗ ਵੱਲੋਂ ਕਰਵਾਏ ਗਏ ਡੋਪ ਟੈਸਟਾਂ ਦੀ ਰਿਪੋਰਟ ਤੋਂ ਸਪੱਸ਼ਟ ਹੈ ਕਿ ਜੇਲ੍ਹ ਵਿੱਚ ਬੰਦ ਹਰ ਤੀਜਾ ਕੈਦੀ ਨਸ਼ਿਆਂ ਦੀ ਲਪੇਟ ਵਿੱਚ ਹੈ। ਇਸ ਦਾ ਸਬੂਤ ਇਸ ਗੱਲ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਬੰਦੀਆਂ ਕੋਲੋਂ ਅਕਸਰ ਨਸ਼ੀਲੇ ਪਦਾਰਥ ਬਰਾਮਦ ਹੁੰਦੇ ਹਨ। ਕੈਦੀਆਂ ਦੇ ਡੋਪ ਟੈਸਟ 'ਚ ਹੈਰਾਨੀਜਨਕ ਖ਼ੁਲਾਸੇ, ਹਰ ਤੀਸਰਾ ਕੈਦੀ ਕਰ ਰਿਹਾ ਨਸ਼ਾ ਇਹ ਵੀ ਪੜ੍ਹੋ: ਹੁਣ ਪੰਜਾਬ ਦੇ ਇਸ ਹਸਪਤਾਲ 'ਚ ਹੋਵੇਗਾ 'Monkeypox' ਦਾ ਟੈਸਟ ਗੌਰਤਲਬ ਹੈ ਕਿ ਅੰਮ੍ਰਿਤਸਰ ਤੋਂ ਬਾਅਦ ਬਠਿੰਡਾ ਅਤੇ ਗੁਰਦਾਸਪੁਰ ਦੀਆਂ ਜੇਲ੍ਹਾਂ ਵਿੱਚ ਵੀ ਕੈਦੀਆਂ ਦੇ ਡੋਪ ਟੈਸਟ ਕਰਵਾਏ ਗਏ। ਗੁਰਦਾਸਪੁਰ ਜੇਲ੍ਹ ਵਿੱਚ 425 ਕੈਦੀ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਗੁਪਤ ਸੂਤਰਾਂ ਨੇ ਦੱਸਿਆ ਕਿ ਬਠਿੰਡਾ ਜੇਲ੍ਹ ਵਿੱਚ ਦੋ ਦਿਨਾਂ ਵਿੱਚ 1673 ਕੈਦੀਆਂ ਦਾ ਡੋਪ ਟੈਸਟ ਕੀਤਾ ਗਿਆ। ਇਨ੍ਹਾਂ ਵਿੱਚੋਂ 647 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ 1026 ਕੈਦੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਗੁਪਤ ਸੂਤਰਾਂ ਅਨੁਸਾਰ ਪਾਜ਼ੇਟਿਵ ਆਏ ਵਿਅਕਤੀਆਂ ਵਿੱਚੋਂ 604 ਕੈਦੀ ਪਹਿਲਾਂ ਹੀ ਪੰਜਾਬ ਸਰਕਾਰ ਦੇ ਓਟ ਕਲੀਨਿਕ ਤੋਂ ਨਸ਼ਾ ਛੁਡਾਊ ਦਵਾਈ ਲੈ ਰਹੇ ਹਨ, ਜਦਕਿ 43 ਨਵੇਂ ਕੇਸ ਪਾਜ਼ੇਟਿਵ ਪਾਏ ਗਏ ਹਨ। ਅੰਮ੍ਰਿਤਸਰ ਜੇਲ੍ਹ ਅੰਦਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਪਰ ਇਸਦੇ ਬਾਵਜੂੂਦ 1900 ਕੈਦੀਆਂ ਦੇ ਡੋਪ ਟੈਸਟਾਂ ਵਿੱਚੋਂ 900 ਨਸ਼ੇ ਦੇ ਆਦੀ ਪਾਏ ਗਏ ਸਨ। ਸਲਾਖਾਂ 'ਚ ਕੈਦ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਲੱਤ ਲੱਗ ਗਈ ਹੈ। ਕੈਦੀਆਂ ਦੇ ਡੋਪ ਟੈਸਟ 'ਚ ਹੈਰਾਨੀਜਨਕ ਖ਼ੁਲਾਸੇ, ਹਰ ਤੀਸਰਾ ਕੈਦੀ ਕਰ ਰਿਹਾ ਨਸ਼ਾ ਇਨ੍ਹਾਂ ਕੈਦੀਆਂ ਦੇ ਕਿਸੇ ਨਾ ਕਿਸੇ ਰੂਪ ਵਿੱਚ ਨਸ਼ਾ ਕਰਨ ਦੀਆਂ ਰਿਪੋਰਟਾਂ ਦੇਖ ਕੇ ਪ੍ਰਸ਼ਾਸਨ ਦੇ ਹੱਥ-ਪੈਰ ਫੁੱਲ ਗਏ ਹਨ। ਭਾਵੇਂ ਇਸ ਸੰਦਰਭ ਵਿੱਚ ਕੋਈ ਵੀ ਅਧਿਕਾਰੀ ਪੁਸ਼ਟੀ ਕਰਨ ਲਈ ਤਿਆਰ ਨਹੀਂ ਹੈ ਪਰ ਇਹ ਸੋਲ੍ਹਾਂ ਆਨੇ ਦਾ ਸੱਚ ਹੈ। -PTC News


Top News view more...

Latest News view more...

PTC NETWORK