ਭਾਈ ਰਣਜੀਤ ਸਿੰਘ ਗੋਹਰ ਏ ਮਸਕੀਨ ਹੋਣਗੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ
ਭਾਈ ਰਣਜੀਤ ਸਿੰਘ ਗੋਹਰ ਏ ਮਸਕੀਨ ਹੋਣਗੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ:ਪਟਨਾ ਸਾਹਿਬ : ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਨਵਾਂ ਜਥੇਦਾਰ ਲਗਾਉਣ ਨੂੰ ਲੈ ਕੇ ਅੱਜ ਪ੍ਰਬੰਧਕੀ ਬੋਰਡ ਦੀ ਮੀਟਿੰਗ ਪਟਨਾ ਸਾਹਿਬ ਵਿਖੇ ਹੋਈ ਹੈ। ਇਸ ਮੀਟਿੰਗ ਤੋਂ ਬਾਅਦ ਪ੍ਰਬੰਧਕੀ ਬੋਰਡ ਨੇ ਭਾਈ ਰਣਜੀਤ ਸਿੰਘ ਗੋਹਰ ਏ ਮਸਕੀਨ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕਰਨ ਦਾ ਫ਼ੈਸਲਾ ਲਿਆ ਹੈ।
[caption id="attachment_338047" align="aligncenter" width="300"] ਭਾਈ ਰਣਜੀਤ ਸਿੰਘ ਗੋਹਰ ਏ ਮਸਕੀਨ ਹੋਣਗੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬਦੇ ਨਵੇਂ ਜਥੇਦਾਰ[/caption]
ਹੁਣ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਭਾਈ ਰਣਜੀਤ ਸਿੰਘ ਗੋਹਰ ਏ ਮਸਕੀਨ ਹੋਣਗੇ। ਇਸ ਮੀਟਿੰਗ ਦੌਰਾਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ , ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲਸਮੇਤ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਹੈ।
[caption id="attachment_338049" align="aligncenter" width="300"]
ਭਾਈ ਰਣਜੀਤ ਸਿੰਘ ਗੋਹਰ ਏ ਮਸਕੀਨ ਹੋਣਗੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬਦੇ ਨਵੇਂ ਜਥੇਦਾਰ[/caption]
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਅਸਤੀਫ਼ਾ ਦੇ ਦਿੱਤਾ ਸੀ। ਜ਼ਿਕਰਯੋਗ ਹੈ ਕਿ ਤਖ਼ਤ ਸ੍ਰੀ ਦਰਬਾਰ ਸਾਹਿਬ ਪਟਨਾ ਸਾਹਿਬ ਸਿੱਖੀ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਹੈ।
-PTCNews