Mon, Mar 3, 2025
Whatsapp

ਤਾਮਿਲਨਾਡੂ 'ਚ ਤਿੰਨੋ ਖੇਤੀ ਕਾਨੂੰਨਾਂ ਦੇ ਖਿਲਾਫ਼ ਮਤਾ ਪਾਸ , ਭਾਜਪਾ ਅਤੇ AIADMK ਨੇ ਕੀਤਾ ਵਾਕਆਊਟ

Reported by:  PTC News Desk  Edited by:  Shanker Badra -- August 28th 2021 04:09 PM
ਤਾਮਿਲਨਾਡੂ 'ਚ ਤਿੰਨੋ ਖੇਤੀ ਕਾਨੂੰਨਾਂ ਦੇ ਖਿਲਾਫ਼ ਮਤਾ ਪਾਸ , ਭਾਜਪਾ ਅਤੇ AIADMK ਨੇ ਕੀਤਾ ਵਾਕਆਊਟ

ਤਾਮਿਲਨਾਡੂ 'ਚ ਤਿੰਨੋ ਖੇਤੀ ਕਾਨੂੰਨਾਂ ਦੇ ਖਿਲਾਫ਼ ਮਤਾ ਪਾਸ , ਭਾਜਪਾ ਅਤੇ AIADMK ਨੇ ਕੀਤਾ ਵਾਕਆਊਟ

ਚੇਨਈ : ਤਾਮਿਲਨਾਡੂ ਵਿਧਾਨ ਸਭਾ ਵਿੱਚ ਸ਼ਨੀਵਾਰ ਨੂੰ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਇੱਕ ਮਤਾ ਪੇਸ਼ ਕੀਤਾ ਹੈ, ਜਿਸ ਨੂੰ ਵਿਧਾਨ ਸਭਾ ਨੇ ਪਾਸ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਜਪਾ ਸਰਕਾਰ ਨੇ ਖੇਤੀਬਾੜੀ ਸੁਧਾਰਾਂ ਦਾ ਹਵਾਲਾ ਦਿੰਦੇ ਹੋਏ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਪੇਸ਼ ਕੀਤੇ ਸਨ, ਜਿਨ੍ਹਾਂ ਦਾ ਕਿਸਾਨਾਂ ਨੇ ਸਖ਼ਤ ਵਿਰੋਧ ਕੀਤਾ ਸੀ। ਵਿਧਾਨ ਸਭਾ ਵਿੱਚ ਬੋਲਦਿਆਂ ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਵਿਰੁੱਧ ਦਰਜ ਸਾਰੇ ਕੇਸ ਵਾਪਸ ਲਏ ਜਾਣਗੇ। [caption id="attachment_528053" align="aligncenter" width="287"] ਤਾਮਿਲਨਾਡੂ 'ਚ ਤਿੰਨੋ ਖੇਤੀ ਕਾਨੂੰਨਾਂ ਦੇ ਖਿਲਾਫ਼ ਮਤਾ ਪਾਸ , ਭਾਜਪਾ ਅਤੇ AIADMK ਨੇ ਕੀਤਾ ਵਾਕਆਊਟ[/caption] ਮੁੱਖ ਮੰਤਰੀ ਸਟਾਲਿਨ ਨੇ ਇਸ ਮੁੱਦੇ 'ਤੇ ਕੇਂਦਰ 'ਤੇ ਵਰ੍ਹਦਿਆਂ ਕਿਹਾ ਕਿ ਤਿੰਨੋਂ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਵਿਰੁੱਧ ਹਨ ਅਤੇ ਇਹ ਉਨ੍ਹਾਂ ਨੂੰ ਬਰਬਾਦ ਕਰਨ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਦਾ ਕਿਸਾਨਾਂ ਲਈ ਕੋਈ ਲਾਭ ਨਹੀਂ ਹੈ ਅਤੇ ਇਹ ਸੰਘਵਾਦ ਦੇ ਸਿਧਾਂਤ ਅਤੇ ਰਾਜਾਂ ਦੀਆਂ ਸ਼ਕਤੀਆਂ ਖੋਹਣ ਦੇ ਵੀ ਵਿਰੁੱਧ ਹਨ। ਪਿਛਲੀ ਸਰਕਾਰ 'ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਆਈਏਡੀਐਮਕੇ ਸਰਕਾਰ ਨੇ ਅਜਿਹਾ ਕੋਈ ਪ੍ਰਸਤਾਵ ਨਹੀਂ ਲਿਆਂਦਾ ਸੀ। [caption id="attachment_528051" align="aligncenter" width="300"] ਤਾਮਿਲਨਾਡੂ 'ਚ ਤਿੰਨੋ ਖੇਤੀ ਕਾਨੂੰਨਾਂ ਦੇ ਖਿਲਾਫ਼ ਮਤਾ ਪਾਸ , ਭਾਜਪਾ ਅਤੇ AIADMK ਨੇ ਕੀਤਾ ਵਾਕਆਊਟ[/caption] ਭਾਜਪਾ ਦੇ ਵਿਧਾਇਕਾਂ ਨੇ ਤਾਮਿਲਨਾਡੂ ਵਿਧਾਨ ਸਭਾ ਤੋਂ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਮਤੇ ਦਾ ਵਿਰੋਧ ਕਰਦਿਆਂ ਵਾਕਆਊਟ ਕੀਤਾ। ਇਸੇ ਤਰ੍ਹਾਂ ਏਆਈਏਡੀਐਮਕੇ ਦੇ ਵਿਧਾਇਕਾਂ ਨੇ ਵੀ ਵਿਧਾਨ ਸਭਾ ਵਿੱਚੋਂ ਵਾਕਆਊਟ ਕਰਦਿਆਂ ਕਿਹਾ ਕਿ ਤਿੰਨ ਕਿਸਾਨ-ਸਬੰਧਤ ਕਾਨੂੰਨਾਂ ਦੇ ਵਿਰੁੱਧ ਮਤਾ ਜਲਦਬਾਜ਼ੀ ਵਿੱਚ ਭੇਜਿਆ ਗਿਆ ਹੈ ਅਤੇ ਰਾਜ ਸਰਕਾਰ ਨੂੰ ਕਿਸਾਨਾਂ ਦੀ ਰਾਏ ਲੈਣ ਲਈ ਇੱਕ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ। [caption id="attachment_528053" align="aligncenter" width="287"] ਤਾਮਿਲਨਾਡੂ 'ਚ ਤਿੰਨੋ ਖੇਤੀ ਕਾਨੂੰਨਾਂ ਦੇ ਖਿਲਾਫ਼ ਮਤਾ ਪਾਸ , ਭਾਜਪਾ ਅਤੇ AIADMK ਨੇ ਕੀਤਾ ਵਾਕਆਊਟ[/caption] [caption id="attachment_528055" align="alignnone" width="300"] ਤਾਮਿਲਨਾਡੂ 'ਚ ਤਿੰਨੋ ਖੇਤੀ ਕਾਨੂੰਨਾਂ ਦੇ ਖਿਲਾਫ਼ ਮਤਾ ਪਾਸ , ਭਾਜਪਾ ਅਤੇ AIADMK ਨੇ ਕੀਤਾ ਵਾਕਆਊਟ[/caption] ਇਨ੍ਹਾਂ ਤਿੰਨਾਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਪਿਛਲੇ ਸਾਲ 26 ਨਵੰਬਰ ਤੋਂ ਦਿੱਲੀ ਦੀ ਸਰਹੱਦ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਨੇ ਇਹ ਕਾਨੂੰਨ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨ ਇਸ ਮੰਗ ਨੂੰ ਲੈ ਕੇ ਬੈਠੇ ਹਨ ਕਿ ਤਿੰਨ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਨੂੰ ਕੋਈ ਫ਼ਾਇਦਾ ਨਹੀਂ ਹੋਣ ਵਾਲਾ, ਇਸ ਲਈ ਸਰਕਾਰ ਨੂੰ ਇਸਨੂੰ ਵਾਪਸ ਲੈਣਾ ਚਾਹੀਦਾ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਇੱਕ ਕਮੇਟੀ ਵੀ ਬਣਾਈ ਗਈ ਸੀ ਪਰ ਉਸ ਦਾ ਵੀ ਕੋਈ ਲਾਭ ਨਹੀਂ ਹੋਇਆ। -PTCNews


Top News view more...

Latest News view more...

PTC NETWORK