ਟਾਂਡਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਔਰਤ ਸਣੇ 4 ਨਸ਼ਾ ਸਮੱਗਲਰ ਕੀਤੇ ਕਾਬੂ
ਟਾਂਡਾ: ਪੰਜਾਬ ਵਿਚ ਨਸ਼ਾ ਲਗਾਤਾਰ ਵੱਧ ਰਿਹਾ ਹੈ। ਪੰਜਾਬ ਸਰਕਾਰ ਭਾਵੇਂ ਇਹ ਦਾਅਵੇ ਕਰ ਰਹੀ ਹੈ ਕਿ ਨਸ਼ਿਆਂ ਦੀ ਤਸਕਰੀ ਉੱਤੇ ਕਾਬੂ ਪਾ ਲਿਆ ਗਿਆ ਹੈ ਪਰ ਪੰਜਾਬ ਵਿਚ ਜ਼ਿਆਦਾ ਨਸ਼ੇ ਵਰਤਣ ਕਾਰਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਰੋਜ਼ਾਨਾ ਆ ਰਹੀਆਂ ਹਨ। ਇਸ ਵਿਚਾਲੇ ਅੱਜ ਟਾਂਡਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਟਾਂਡਾ ਪੁਲਿਸ ਨੇ 401 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਚਾਰ ਸਮੱਗਲਰ ਕਾਬੂ ਕਰਕੇ ਇਕ ਔਰਤ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਇੰਸਪੈਕਟਰ ਉਂਕਾਰ ਸਿੰਘ ਬਰਾੜ ਮੁੱਖ ਅਫਸਰ ਥਾਣਾ ਟਾਂਡਾ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਉੱਪਰ ਕਾਬੂ ਪਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ ਜਿਸ ਦੇ ਤਹਿਤ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਾਕੇਬੰਦੀ ਕੀਤੀ ਜਾ ਰਹੀ ਹੈ। ਇਸ ਦੇ ਚਲਦੇ ਟਾਂਡਾ ਪੁਲਿਸ ਪਾਰਟੀ ਨੇ ਵੱਖ-ਵੱਖ ਜਗਾ ਤੋਂ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਨਸ਼ਾ ਵੇਚਣ ਵਾਲੇ ਚਾਰ ਨਸ਼ਾ ਸਮੱਗਲਰਾਂ ਨੂੰ ਕਾਬੂ ਕਰਕੇ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤਾ ਗਿਆ। ਇਹ ਵੀ ਪੜ੍ਹੋ: ਮੋਹਾਲੀ ਵਿਚ ਕਰੋਨਾ ਦਾ ਧਮਾਕਾ, ਚੰਡੀਗੜ੍ਹ ਵੀ ਵਿਗੜਨ ਲੱਗੇ ਹਲਾਤ ਇਹ ਗ੍ਰਿਫਤਾਰ ਵਿਅਕਤੀ ਪਹਿਲਾ ਵੀ ਵੱਖ-ਵੱਖ ਮੁਕੱਦਮਿਆਂ ਵਿੱਚ ਵੱਖ-ਵੱਖ ਸਮੇਂ ਜੇਲ ਜਾ ਚੁੱਕਿਆ ਹੈ। ਇਹਨਾਂ ਦੋਸ਼ੀਆ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਗਈ ਹੈ। ਇਹ ਨਸ਼ੀਲਾ ਪਦਾਰਥ ਕਿਸ ਜਗਾ ਤੋਂ ਲਿਆਂਦਾ ਜਾ ਰਿਹਾ ਹੈ ਤੇ ਅੱਗੇ ਕਿੰਨ੍ਹਾ ਰਾਹੀਂ ਗਾਹਕਾਂ ਨੂੰ ਵੇਚਿਆ ਜਾਂਦਾ ਹੈ। ਗ੍ਰਿਫਤਾਰ ਦੋਸ਼ੀਆ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਹੋਰ ਪੁੱਛ ਗਿੱਛ ਕੀਤੀ ਜਾਵੇਗੀ। (ਯੋਗੇਸ਼ ਕੁਮਾਰ ਦੀ ਰਿਪੋਰਟ) -PTC News