ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਨਿੰਦਾ
ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਨਿੰਦਾ:ਤਰਨਤਾਰਨ : ਤਰਨਤਾਰਨ ਦੇ ਪਿੰਡ ਪੰਕਵੜ ਵਿਖੇ ਗੁਟਕਾ ਸਾਹਿਬ ਦੀ ਬੇਆਦਬੀ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਘਟਨਾ ਤੋਂ ਬਾਅਦ ਸਿੱਖ ਸੰਗਤ ਅਤੇ ਪਿੰਡ ਦੇ ਲੋਕਾਂ ‘ਚ ਕਾਫੀ ਰੋਸ਼ ਪਾਇਆ ਜਾ ਰਿਹਾ ਹੈ।ਇਸ ਮੰਦਭਾਗੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿੰਦਾ ਕੀਤੀ ਹੈ।
[caption id="attachment_281130" align="aligncenter" width="300"]
ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਨਿੰਦਾ[/caption]
ਤਰਨਤਾਰਨ ਦੇ ਪਿੰਡ ਪੰਕਵੜ ਵਿਖੇ ਘਟਨਾ ਦੀ ਜਾਂਚ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਟੀਮ ਮੌਕੇ 'ਤੇ ਪਹੁੰਚੀ ਹੈ।ਇਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਦੋਸ਼ੀਆਂ ਦੀ ਪਛਾਣ ਕਰਕੇ ਤੁਰੰਤ ਸਖ਼ਤ ਕਾਰਵਾਈ ਕਰੇ।
[caption id="attachment_281131" align="aligncenter" width="300"]
ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤੀ ਨਿੰਦਾ[/caption]
ਦੱਸ ਦੇਈਏ ਕਿ ਤਰਨਤਾਰਨ ਦੇ ਪਿੰਡ ਪੰਕਵੜ ਵਿਖੇ ਅੱਜ ਗੁਟਕਾ ਸਾਹਿਬ ਦੀ ਬੇਆਦਬੀ ਹੋਈ ਹੈ ਅਤੇ ਗੁਟਕਾ ਸਾਹਿਬ ਦੇ ਅੰਗ ਨਹਿਰੀ ਪਾਣੀ ਦੇ ਸੁੱਕੇ ਸੂਏ ਵਿੱਚੋ ਫਟੇ ਹੋਏ ਮਿਲੇ ਹਨ।ਜਿਸ ਤੋਂ ਬਾਅਦ ਪਿੰਡ ਵਾਸੀ ਗੁਟਕਾ ਸਾਹਿਬ ਜੀ ਦੇ ਅੰਗ ਪਿੰਡ ਦੇ ਗੁਰੂ ਘਰ ‘ਚ ਲੈ ਕੇ ਗਏ।ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਗਈ ਹੈ।
-PTCNews