ਤਰਨਤਾਰਨ: ਪਿੰਡ ਚੱਕ ਸਕੰਦਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਂਟ
ਤਰਨਤਾਰਨ: ਪਿੰਡ ਚੱਕ ਸਕੰਦਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਂਟ,ਤਰਨਤਾਰਨ ਦੇ ਪਿੰਡ ਚੱਕ ਸਕੰਦਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਬੀਤੀ ਰਾਤ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਕਾਰਨ ਗੁਰਦੁਆਰਾ ਸਾਹਿਬ ਵਿਖੇ ਪਏ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੱਠ ਸਰੂਪਾਂ ਦੇ ਅਗਨ ਭੇਂਟ ਚੜਣ ਦਾ ਮਾਮਲਾ ਆਇਆਂ ਹੈ।
[caption id="attachment_292219" align="aligncenter" width="300"] ਤਰਨਤਾਰਨ: ਪਿੰਡ ਚੱਕ ਸਕੰਦਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਂਟ[/caption]
ਹੋਰ ਪੜ੍ਹੋ:ਗੁਰੂ ਘਰਾਂ ’ਚ ਲੰਗਰ ਛਕਣ ਦੀ ਮਰਯਾਦਾ ਬਦਲਣ ਦਾ ਕਿਸੇ ਨੂੰ ਹੱਕ ਨਹੀਂ:ਭਾਈ ਲੌਂਗੋਵਾਲ
ਮਿਲੀ ਜਾਣਕਾਰੀ ਮੁਤਾਬਕ ਅੱਗ ਗੁਰੂ ਘਰ 'ਚ ਚੱਲ ਰਹੇ ਪੱਖੇ ਦੀਆਂ ਤਾਰਾਂ ਜੁੜਨ ਕਾਰਨ ਲੱਗੀ ਹੈ।
[caption id="attachment_292220" align="aligncenter" width="300"]
ਤਰਨਤਾਰਨ: ਪਿੰਡ ਚੱਕ ਸਕੰਦਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਂਟ[/caption]
ਗ੍ਰੰਥੀ ਸਾਹਿਬ ਗੁਰਨਾਮ ਸਿੰਘ ਨੇ ਦੱਸਿਆਂ ਕਿ ਉਹ ਸਵੇਰੇ ਜਦ ਤਿੰਨ ਵੱਜੇ ਦੇ ਕਰੀਬ ਉੱਠਿਆ ਤਾਂ ਉਸ ਨੇ ਗੁਰਦੁਆਰਾ ਸਾਹਿਬ ਦੀ ਬਾਰੀ ਵਿੱਚੋਂ ਧੂਆਂ ਨਿਕਲਦਾ ਦੇਖਿਆ ਅਤੇ ਜਦ ਅੰਦਰ ਗਿਆ ਤਾਂ ਦੇਖਿਆ ਕਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਅਗਨੀ ਨੇ ਆਪਣੀ ਲਪੇਟ 'ਚ ਲਿਆ ਹੋਇਆ ਸੀ ਤੇ ਉਸ ਵੱਲੋਂ ਲੋਕਾਂ ਦੀ ਮਦਦ ਨਾਲ ਅੱਗ ਨੂੰ ਬੁਝਾਇਆ ਗਿਆ।
ਹੋਰ ਪੜ੍ਹੋ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਦਾ ਅਲੌਕਿਕ ਨਜਾਰਾ ,ਦੇਖੋ ਤਸਵੀਰਾਂ
[caption id="attachment_292218" align="aligncenter" width="300"]
ਤਰਨਤਾਰਨ: ਪਿੰਡ ਚੱਕ ਸਕੰਦਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਂਟ[/caption]
ਇਸ ਘਟਨਾ ਦੀ ਸੂਚਨਾ ਮਿਲਦਿਆ ਹੀ ਪਿੰਡ ਦੇ ਲੋਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ।ਉਧਰ ਮੌਕੇ 'ਤੇ ਪਹੁੰਚੇ ਥਾਣਾ ਝਬਾਲ ਦੇ ਐਸ ਐਚ ਓ ਬਲਜੀਤ ਸਿੰਘ ਨੇ ਦੱਸਿਆ ਕਿ ਉਕਤ ਘਟਨਾ ਬਿਜਲੀ ਦੈ ਸ਼ਾਰਟ ਸਰਕਟ ਕਾਰਨ ਵਾਪਰੀ ਹੈ। ਬਾਕੀ ਪੁਲਿਸ ਵੱਲੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
-PTC News