ਰੋਜ਼ੀ ਰੋਟੀ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ, ਸੋਗ 'ਚ ਡੁੱਬਿਆ ਪਰਿਵਾਰ
ਰੋਜ਼ੀ ਰੋਟੀ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ, ਸੋਗ 'ਚ ਡੁੱਬਿਆ ਪਰਿਵਾਰ,ਤਰਨਤਾਰਨ: ਪੰਜਾਬ ਦੇ ਬਹੁਤ ਸਾਰੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾਂ ਦਾ ਰਾਹ ਆਪਣਾ ਰਹੇ ਹਨ ਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ 'ਚ ਲੱਗੇ ਹੋਏ ਹਨ। ਪਰ ਕਈ ਵਾਰ ਕਈਆਂ ਦੇ ਸੁਪਨੇ ਅਧੂਰੇ ਰਹਿ ਜਾਂਦੇ ਹਨ।
ਅਜਿਹਾ ਹੀ ਕੁਝ ਵਾਪਰਿਆ ਹੈ ਤਰਨਤਾਰਨ ਦੇ ਪਿੰਡ ਗੰਡੀਵਿੰਡ ਨਾਲ ਸੰਬੰਧ ਰੱਖਣ ਵਾਲੇ ਇੱਕ ਨੌਜਵਾਨ ਨਾਲ।
ਹੋਰ ਪੜ੍ਹੋ: ਰਜਬਾਹੇ 'ਚ ਡਿੱਗਣ ਕਾਰਨ 3 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, ਸਦਮੇ 'ਚ ਪਰਿਵਾਰ
ਜੋ ਢਾਈ ਸਾਲ ਪਹਿਲਾਂ ਦੁਬਈ ਵਿਖੇ ਰੋਟੀ-ਰੋਜ਼ੀ ਕਮਾਉਣ ਲਈ ਗੋਇਆ ਤੇ ਉਸ ਦੀ ਹਾਰਟ ਅਟੈਕ ਕਾਰਣ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਅਤੇ ਪਿੰਡ 'ਚ ਮਾਤਮ ਪਸਰ ਗਿਆ। ਮ੍ਰਿਤਕ ਦੀ ਪਹਿਚਾਣ ਸੁਖਬੀਰ ਸਿੰਘ ਉਰਫ ਸੋਨੂ ਵਜੋਂ ਹੋਈ ਹੈ।
ਸੁਖਬੀਰ ਵੱਲੋਂ ਦੁਬਈ ’ਚ ਟਰੱਕ ਡਰਾਈਵਰ ਦੇ ਤੌਰ ’ਤੇ ਖੂਬ ਮਿਹਨਤ ਕੀਤੀ। ਮਿਤੀ 16 ਅਗਸਤ ਨੂੰ ਡਰਾਈਵਰੀ ਕਰਦੇ ਸਮੇਂ ਸੁਖਬੀਰ ਸਿੰਘ ਦੀ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਡਾਕਟਰਾਂ ਵੱਲੋਂ ਸੁਖਬੀਰ ਦੇ ਕੀਤੇ ਜਾ ਰਹੇ ਇਲਾਜ ਦੌਰਾਨ ਉਸ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ।
-PTC News