ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਤਰਵਿੰਦਰ ਸਿੰਘ ਮਰਵਾਹ ਨੇ ਕੀਤੀ ਮੁਲਾਕਾਤ, ਸਿੱਖ ਮੁੱਦਿਆਂ 'ਤੇ ਚਰਚਾ
ਚੰਡੀਗੜ੍ਹ: ਦਿੱਲੀ ਤੋਂ ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਤਰਵਿੰਦਰ ਸਿੰਘ ਮਰਵਾਹ ਅੱਜ ਵੀਰਵਾਰ ਨੂੰ ਇਕਬਾਲ ਸਿੰਘ ਲਾਲਪੁਰਾ, ਚੇਅਰਮੈਨ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਦਫ਼ਤਰ ਪਹੁੰਚੇ। ਇਸ ਮੌਕੇ ਇਕਬਾਲ ਸਿੰਘ ਲਾਲਪੁਰਾ ਨੇ ਉਨ੍ਹਾਂ ਦਾ ਸਵਾਗਤ ਕੀਤਾ। ਮਿਲਣੀ ਦੌਰਾਨ ਸਿੱਖਾਂ ਦੇ ਮੁੱਦਿਆਂ ਉੱਤੇ ਚਰਚਾ ਕੀਤੀ। ਤਰਵਿੰਦਰ ਸਿੰਘ ਮਰਵਾਹ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਭੇਜ ਕੇ ਵਧਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਵਫਦ ਬਾਰੇ ਵੀ ਜਾਣੂ ਕਰਵਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਲਈ ਜੀ ਆਇਆ ਨੂੰ। ਦਿੱਲੀ ਨਗਰ ਨਿਗਮ ਦੀਆਂ ਚੋਣਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦਿੱਲੀ ਨਗਰ ਨਿਗਮ ਦੀ ਚੋਣ ਲੜ ਰਹੇ ਹਨ, ਉਹ ਸਿੱਖਾਂ ਦੇ ਵੱਖ-ਵੱਖ ਸਮੂਹ ਹਨ, ਉਨ੍ਹਾਂ ਸਾਰਿਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ ਅਤੇ ਸਮੁੱਚੀ ਸਿੱਖ ਕੌਮ ਨੂੰ ਭਾਰਤੀ ਜਨਤਾ ਪਾਰਟੀ ਨਾਲ ਜੋੜਨ ਚਾਹੀਦਾ ਹੈ। ਮਰਵਾਹ ਦਾ ਕਹਿਣਾ ਹੈ ਕਿ ਦਿੱਲੀ ਨਗਰ ਨਿਗਮ ਦੀਆਂ ਚੋਣਾਂ ਭਾਰਤੀ ਜਨਤਾ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣਗੇ ਅਤੇ ਭਾਰਤੀ ਜਨਤਾ ਪਾਰਟੀ ਨੂੰ 200 ਸੀਟਾਂ ਮਿਲਣਗੀਆਂ। ਉਨ੍ਹਾਂ ਨੇ ਸਿੱਖ ਜਗਤ ਨੂੰ ਅਪੀਲ ਕੀਤੀ ਹੈ ਕਿ ਭਾਰਤੀ ਜਨਤਾ ਭਾਰਤੀ ਨੂੰ ਦਿੱਲੀ ਚੋਣਾਂ ਵਿੱਚ ਜਿਤਾਉਣ। ਇਹ ਵੀ ਪੜ੍ਹੋ:ਕਿਸਾਨਾਂ ਅਤੇ CM ਮਾਨ ਦੀ ਮੀਟਿੰਗ ਦੇ ਅਹਿਮ ਫ਼ੈਸਲੇ -PTC News