ਅਧਿਆਪਕ ਦਿਵਸ ਮੌਕੇ ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਲੈ ਕੇਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ
ਅਧਿਆਪਕ ਦਿਵਸ ਮੌਕੇ ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਲੈ ਕੇਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ:ਸੰਗਰੂਰ : ਦੇਸ਼ ਭਰ ‘ਚ ਅੱਜ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ। ਸਕੂਲਾਂ ‘ਚ ਹਰ ਵਾਰ ਦੀ ਤਰਾਂ ਇਸ ਸਾਲ ਵੀ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਅਧਿਆਪਕ ਦਾ ਕਿੱਤਾ ਦੁਨੀਆਂ ਦੇ ਸਭ ਕੰਮਾਂ ਦੇ ਨਾਲੋਂ ਚੰਗਾ,ਉੱਤਮ ਅਤੇ ਸਤਿਕਾਰ ਵਾਲਾ ਹੈ ਪਰ ਪੰਜਾਬ ਸਰਕਾਰ ਨੇ ਅਧਿਆਪਕਾਂ ਦਾ ਮਾਣ -ਸਨਮਾਨ ਮਿੱਟੀ ਦੇ ਵਿੱਚ ਰੋਲ ਦਿੱਤਾ ਹੈ। ਜਿਥੇ ਅੱਜ ਅਧਿਆਪਕ ਦਿਵਸ ਨੂੰ ਮਨਾਇਆ ਜਾ ਰਿਹਾ ਹੈ, ਉਥੇ ਅਧਿਆਪਕ ਅੱਜ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ ਉਤੇ ਹਨ।
[caption id="attachment_336763" align="aligncenter" width="300"] ਅਧਿਆਪਕ ਦਿਵਸ ਮੌਕੇ ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਲੈ ਕੇਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ[/caption]
ਇੱਕ ਪਾਸੇ ਅੱਜ ਅਧਿਆਪਕ ਦਿਵਸ ਮੌਕੇ ਮੋਹਾਲੀ ਵਿਖੇ ਸਿੱਖਿਆ ਭਵਨ ਪੰਜਾਬ ਦੇ 55 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ ਉੱਥੇ ਹੀ, ਪੰਜਾਬ ਦੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਚ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ ਜਾਰੀ ਹੈ। ਇਸ ਦੌਰਾਨ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰ ਅਧਿਆਪਕ ਅੱਜ ਸੰਗਰੂਰ ਅਤੇ ਖਰੜ ਵਿਚ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ ਹਨ ਅਤੇ ਉਹ ਪ੍ਰਸ਼ਾਸਨ ਨੂੰ ਲਗਾਤਾਰ ਧਮਕੀਆਂ ਦੇ ਰਹੇ ਹਨ।
[caption id="attachment_336762" align="aligncenter" width="300"]
ਅਧਿਆਪਕ ਦਿਵਸ ਮੌਕੇ ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਲੈ ਕੇਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ[/caption]
ਇਸ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕ ਆਪਣੇ ਹੱਥਾਂ ਵਿਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਖਰੜ ਦੇ ਨਜ਼ਦੀਕ ਦੇਸੂ ਮਾਜਰਾ ਦੀ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਏ ਹਨ। ਅਧਿਆਪਕਾਂ ਵੱਲੋਂ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਕੋਈ ਹੱਲ ਨਹੀਂ ਕਰ ਰਹੀ।ਅਧਿਆਪਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ
[caption id="attachment_336761" align="aligncenter" width="300"]
ਅਧਿਆਪਕ ਦਿਵਸ ਮੌਕੇ ਹੱਥਾਂ 'ਚ ਪੈਟਰੋਲ ਦੀਆਂ ਬੋਤਲਾਂ ਲੈ ਕੇਟੈਂਕੀ 'ਤੇ ਚੜ੍ਹੇ ਬੇਰੁਜ਼ਗਾਰ ਅਧਿਆਪਕ[/caption]
ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸੰਗਰੂਰ : ਪਿੰਡ ਗੁੱਜਰਾਂ ਵਿਖੇ ਪ੍ਰੇਮੀ ਜੋੜੇ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ , ਮਰਨ ਤੋਂ ਪਹਿਲਾਂ ਸੋਸ਼ਲ ਮੀਡਿਆ ‘ਤੇ ਪਾਈ ਵੀਡੀਓ
ਦੀਆਂ ਮੰਗਾਂ ਮੰਨਣੀਆਂ ਤਾਂ ਦੂਰ, ਸਰਕਾਰ ਨੇ ਗੱਲਬਾਤ ਕਰਨਾ ਵੀ ਠੀਕ ਨਹੀਂ ਸਮਝਿਆ। ਅਧਿਆਪਕਾ ਨੇ ਕਿਹਾ ਕਿ ਉਹ ਉਨ੍ਹਾਂ ਟਾਈਮ ਹੇਠਾਂ ਨਹੀਂ ਉਤਰਨਗੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ। ਇਸ ਦੀ ਜਾਣਕਾਰੀ ਮਿਲਦਿਆਂ ਹੀ ਵੱਡੀ ਗਿਣਤੀ ਵਿਚ ਪੁਲਿਸ ਪਹੁੰਚ ਖਰੜ ਗਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਅਧਿਆਪਕਾਂ ਨੂੰ ਹੇਠਾਂ ਉਤਾਰਨ ਲਈ ਕੋਸ਼ਿਸ਼ਾਂ ਜਾਰੀ ਹਨ।
-PTCNews