ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਮੋਤੀ ਮਹਿਲ ਦਾ ਘਿਰਾਓ , ਪੁਲਿਸ ਨੇ ਕੀਤਾ ਲਾਠੀਚਾਰਜ
ਪਟਿਆਲਾ : ਅੱਜ ਵਿਸ਼ਵ ਭਰ ਵਿੱਚਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ। ਜਿੱਥੇ ਅੱਜ ਵੱਖ -ਵੱਖ ਖੇਤਰਾਂ 'ਚ ਸਰਗਰਮ ਔਰਤਾਂ ਦਾ ਸਨਮਾਨ ਕੀਤਾ ਜਾ ਰਿਹਾ ਹੈ , ਓਥੇ ਹੀ ਮਹਿਲਾਵਾਂ ਨੂੰ ਸਨਮਾਨ ਦੇਣ ਦਾ ਢੰਡੋਰਾ ਪਿੱਟ ਰਹੀ ਕੈਪਟਨ ਸਰਕਾਰ ਮਹਿਲਾ ਦਿਵਸ ਮੌਕੇ ਹੱਕ ਮੰਗਦੀਆਂ ਕੁੜੀਆਂ 'ਤੇ ਅੰਨ੍ਹੇਵਾਹ ਤਸ਼ੱਸਦ ਕਰਦੀ ਹੈ ਤੇ ਪੁਲਿਸ ਮੁੱਖ ਮੰਤਰੀ ਦੇ ਸ਼ਹਿਰ 'ਚ ਜਾਨਵਰਾਂ ਵਾਂਗ ਕੁੜੀਆਂ ਨੂੰ ਕੁੱਟ ਰਹੀ ਹੈ।
[caption id="attachment_480168" align="aligncenter" width="300"]
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਮੋਤੀ ਮਹਿਲ ਦਾ ਘਿਰਾਓ , ਪੁਲਿਸ ਨੇ ਕੀਤਾ ਲਾਠੀਚਾਰਜ[/caption]
ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਨੇ ਸ਼ਗਨ ਸਕੀਮ ਅਤੇ ਬੁਢਾਪਾ ਪੈਨਸ਼ਨ 'ਚ ਕੀਤਾ ਵਾਧਾ , ਪੜ੍ਹੋ ਪੂਰੀ ਜਾਣਕਾਰੀ
ਜਿਸ ਦੀਆਂ ਤਸਵੀਰਾਂ ਦੇਖ ਕੇ ਕੈਪਟਨ ਸਰਕਾਰ ਦਾ ਦੋਗਲਾ ਚੇਹਰਾ ਨੰਗਾ ਹੋ ਗਿਆ ਹੈ। ਦਰਅਸਲ 'ਚ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ ਰੁਜ਼ਗਾਰ ਸਬੰਧੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਗਿਆ । ਇਸ ਤੋਂ ਪਹਿਲਾਂ ਬੇਰੁਜ਼ਗਾਰ ਅਧਿਆਪਕ ਲਗਾਤਾਰ ਚਾਰ ਜਨਵਰੀ ਤੋਂ ਸੰਗਰੂਰ ਡੀਸੀ ਦਫਤਰ ਅੱਗੇ ਪੱਕਾ ਧਰਨਾ ਲਾਈ ਬੈਠੇ ਹਨ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਆਵਾਜ਼ ਨਹੀਂ ਸੁਣੀ ਜਾ ਰਹੀ।
[caption id="attachment_480169" align="aligncenter" width="300"]
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਮੋਤੀ ਮਹਿਲ ਦਾ ਘਿਰਾਓ , ਪੁਲਿਸ ਨੇ ਕੀਤਾ ਲਾਠੀਚਾਰਜ[/caption]
ਇਸ ਲਈ ਅੱਜ ਜਦੋਂ ਬੇਰੁਜ਼ਗਾਰ ਅਧਿਆਪਕ ਰੋਸ ਮਾਰਚ ਕਰਦਿਆਂ ਵਾਈ.ਪੀ.ਐਸ ਚੌਕ ਕੋਲ ਪਹੁੰਚੇ ਤਾਂ ਉਥੇ ਭਾਰੀ ਪੁਲੀਸ ਫੋਰਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰਸਤੇ ਵਿੱਚ ਰੋਕਿਆ ਗਿਆ ਤੇਹੱਕ ਮੰਗਦੇ ਮੁੰਡੇ -ਕੁੜੀਆਂ ਨੂੰ ਛੱਲੀਆਂ ਵਾਂਗ ਕੁੱਟਿਆ। ਇਥੋਂ ਤੱਕ ਆਪਣੇ ਹੱਕ ਲਈ ਸੰਘਰਸ਼ ਕਰ ਰਹੀਆਂ ਕੁੜੀਆਂ ਨੂੰ ਵੀ ਨਹੀਂ ਬਖਸ਼ਿਆ ਤੇ ਗ੍ਰਿਫ਼ਤਾਰ ਕਰ ਲਿਆ।ਕੈਪਟਨ ਸਰਕਾਰ ਵੱਲੋਂ ਬੇਰੁਜ਼ਗਾਰ ਮਹਿਲਾ ਅਧਿਆਪਕਾਂ 'ਤੇ ਲਾਠੀਚਾਰਜ ਕਰਕੇ ਗ੍ਰਿਫ਼ਤਾਰ ਕਰਨਾ ਬਹੁਤ ਹੀ ਨਿਦਾਨਯੋਗ ਹੈ।
[caption id="attachment_480166" align="aligncenter" width="300"]
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਮੋਤੀ ਮਹਿਲ ਦਾ ਘਿਰਾਓ , ਪੁਲਿਸ ਨੇ ਕੀਤਾ ਲਾਠੀਚਾਰਜ[/caption]
ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਨਿਰਮਲ ਜ਼ੀਰਾ, ਕੁਲਦੀਪ ਖੋਖਰ ਤੇ ਸੰਲਿਦਰ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਈ.ਟੀ.ਟੀ. ਅਧਿਆਪਕਾਂ ਦੀਆਂ ਪੋਸਟਾਂ ਤੇ ਬੀ.ਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰ ਕੇ ਈ.ਟੀ.ਟੀ. ਦੀ ਹੋਂਦ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਜਦੋਂ ਕਿ ਈ.ਟੀ.ਟੀ. ਸਿਰਫ਼ ਪ੍ਰਾਇਮਰੀ ਅਧਿਆਪਕਾਂ ਲਈ ਤੇ ਬੀ ਐੱਡ ਅਪਰ ਪ੍ਰਾਇਮਰੀ ਅਧਿਆਪਕਾਂ ਲਈ ਕੋਰਸ ਕਰਵਾਇਆ ਜਾਂਦਾ ਹੈ।
[caption id="attachment_480169" align="aligncenter" width="300"]
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਮੋਤੀ ਮਹਿਲ ਦਾ ਘਿਰਾਓ , ਪੁਲਿਸ ਨੇ ਕੀਤਾ ਲਾਠੀਚਾਰਜ[/caption]
ਪ੍ਰੰਤੂ ਜਦੋਂ ਪ੍ਰਾਇਮਰੀ ਅਧਿਆਪਕ ਦੀਆਂ ਪੋਸਟਾਂ ਤੇ ਬੀ.ਐੱਡ ਉਮੀਦਵਾਰਾਂ ਨੂੰ ਵਿਚਾਰ ਕੇ ਈ.ਟੀ.ਟੀ. ਕਰ ਰਹੇ ਉਮੀਦਵਾਰ ਜਾਂ ਕਰ ਚੁੱਕੇ ਉਮੀਦਵਾਰ ਉਨ੍ਹਾਂ ਲਈ ਆਉਣ ਵਾਲੇ ਸਮੇਂ ਵਿੱਚ ਬਹੁਤ ਵੱਡੇ ਪੱਧਰ ਤੇ ਮੁਸ਼ਕਿਲਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਜਦੋਂ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਈ.ਟੀ.ਟੀ. ਕਰ ਰਹੇ ਜਾਂ ਕਰ ਚੁੱਕੇ ਉਮੀਦਵਾਰ ਬੇਰੁਜ਼ਗਾਰ ਬੈਠੇ ਹਨ। ਉਸ ਸਮੇਂ ਦੌਰਾਨ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਉੱਪਰ ਡਾਕਾ ਮਾਰ ਕੇ ਪੰਜਾਬ ਸਰਕਾਰ ਉਨ੍ਹਾਂ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹੀ ਹੈ।
-PTCNews