ਦੇਸ਼ ਦੇ ਕਈ ਹਿੱਸਿਆਂ 'ਚ 47.1 ਡਿਗਰੀ ਤੱਕ ਪਹੁੰਚਿਆ ਤਾਪਮਾਨ, IMD ਨੇ ਜਾਰੀ ਕੀਤਾ 'ਯੈਲੋ ਅਲਰਟ'
ਨਵੀਂ ਦਿੱਲੀ: ਦਿੱਲੀ 'ਚ ਸ਼ਨੀਵਾਰ ਨੂੰ 'ਲੂ' ਪੈਣ ਕਾਰਨ ਗਰਮੀ ਦਾ ਪ੍ਰਕੋਪ ਹੋਰ ਵਧ ਗਿਆ ਅਤੇ ਫਿਲਹਾਲ ਇਸ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੰਗੇਸ਼ਪੁਰ ਰਾਸ਼ਟਰੀ ਰਾਜਧਾਨੀ ਦਾ ਸਭ ਤੋਂ ਗਰਮ ਸਥਾਨ ਰਿਹਾ ਜਿੱਥੇ ਵੱਧ ਤੋਂ ਵੱਧ ਤਾਪਮਾਨ 47.1 ਡਿਗਰੀ ਸੈਲਸੀਅਸ ਰਿਹਾ। ਦਿੱਲੀ ਦੇ ਬੇਸ ਸਟੇਸ਼ਨ ਸਫਦਰਜੰਗ ਆਬਜ਼ਰਵੇਟਰੀ ਦਾ ਵੱਧ ਤੋਂ ਵੱਧ ਤਾਪਮਾਨ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸ਼ੁੱਕਰਵਾਰ ਨੂੰ 42.2 ਡਿਗਰੀ ਸੈਲਸੀਅਸ ਅਤੇ ਵੀਰਵਾਰ ਨੂੰ 42 ਡਿਗਰੀ ਸੈਲਸੀਅਸ ਸੀ। ਸਪੋਰਟਸ ਕੰਪਲੈਕਸ, ਪੀਤਮਪੁਰਾ, ਨਜਫਗੜ੍ਹ, ਜਾਫਰਪੁਰ ਅਤੇ ਰਿਜ ਦਾ ਵੱਧ ਤੋਂ ਵੱਧ ਤਾਪਮਾਨ ਕ੍ਰਮਵਾਰ 46.9 °C, 46.5°C, 46.2°C, 45.7°C ਅਤੇ 45.5°C ਰਿਕਾਰਡ ਕੀਤਾ ਗਿਆ। ਇਹ ਵੀ ਪੜ੍ਹੋ: ਰੇਲਵੇ ਟਰੈਕ ਨਾਲ ਛੇੜਛਾੜ ਕਰਨ 'ਤੇ ਰੇਲਵੇ ਤੇ ਪੁਲਿਸ ਪ੍ਰਸ਼ਾਸਨ ਨੇ ਕੀਤੀ ਜਾਂਚ ਸ਼ੁਰੂ, ਤੋੜੇ 1200 ਕਲੰਪ ਮੌਸਮ ਵਿਭਾਗ ਨੇ ਐਤਵਾਰ ਨੂੰ ਦਿੱਲੀ 'ਚ ਵੱਖ-ਵੱਖ ਥਾਵਾਂ 'ਤੇ 'ਲੂ' ਦੀ 'ਯੈਲੋ ਅਲਰਟ' ਚੇਤਾਵਨੀ ਜਾਰੀ ਕੀਤੀ ਹੈ। ਭਾਰਤ ਮੌਸਮ ਵਿਭਾਗ (IMD) ਮੌਸਮ ਚੇਤਾਵਨੀਆਂ ਲਈ ਚਾਰ ਰੰਗ ਕੋਡਾਂ ਦੀ ਵਰਤੋਂ ਕਰਦਾ ਹੈ, ਜੋ ਕਿ ਹਰੇ (ਕਾਰਵਾਈ ਦੀ ਲੋੜ), ਪੀਲੇ (ਵੇਖੋ ਅਤੇ ਅੱਪਡੇਟ ਰਹੋ), ਸੰਤਰੀ (ਤਿਆਰ ਰਹੋ) ਅਤੇ ਲਾਲ (ਕਾਰਵਾਈ ਕਰੋ) ਹਨ। ਮੌਸਮ ਵਿਭਾਗ (IMD) ਨੇ ਅਗਲੇ ਚਾਰ ਤੋਂ ਪੰਜ ਦਿਨਾਂ ਵਿੱਚ ਮੁੱਖ ਤੌਰ 'ਤੇ ਆਸਮਾਨ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਇਸ ਲਈ ਤਾਪਮਾਨ ਹੋਰ ਵਧ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ 'ਚ ਤੇਜ਼ ਗਰਮ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਨਾਲ ਹੀ ਪਿਛਲੇ ਦਿਨਾਂ 'ਚ ਹੋਈ ਬਾਰਿਸ਼ ਕਾਰਨ ਨਮੀ ਵੀ ਵਧ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਮੌਸਮ ਖੁੱਲ੍ਹਾ ਰਹੇਗਾ ਅਤੇ ਤਾਪਮਾਨ ਵਿੱਚ ਵਾਧਾ ਹੋਵੇਗਾ। ਸ਼ਨੀਵਾਰ ਨੂੰ ਦਿੱਲੀ ਦੇ ਬੇਸ ਸਟੇਸ਼ਨ ਸਫਦਰਜੰਗ ਆਬਜ਼ਰਵੇਟਰੀ ਦਾ ਵੱਧ ਤੋਂ ਵੱਧ ਤਾਪਮਾਨ 43.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸ਼ੁੱਕਰਵਾਰ ਨੂੰ 42.2 ਡਿਗਰੀ ਸੈਲਸੀਅਸ ਅਤੇ ਵੀਰਵਾਰ ਨੂੰ 42 ਡਿਗਰੀ ਸੈਲਸੀਅਸ ਸੀ। ਯਾਨੀ ਤਾਪਮਾਨ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। -PTC News