ਕਾਰ ਚਾਲਕ ਅਤੇ ਕੈਂਟਰ ਵਿਚਾਲੇ ਹੋਈ ਭਿਆਨਕ ਟੱਕਰ, ਪਰਿਵਾਰ ਦੇ ਤਿੰਨ ਮੈਂਬਰਾਂ ਦੀ ਹੋਈ ਮੌਤ
ਹੁਸ਼ਿਆਰਪੁਰ: ਪੰਜਾਬ ਵਿਚ ਸੜਕੀ ਹਾਦਸਿਆਂ ਦੀ ਗਿਣਤੀ ਦਿਨੋ-ਦਿਨ ਵਧਦੀ ਜਾ ਰਹੀ ਹੈ। ਅੱਜ ਤਾਜਾ ਮਾਮਲਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਕਾਰ ਅਤੇ ਕੈਂਟਰ ਵਿਚਾਲੇ ਹੋਈ ਭਿਆਨਕ ਟੱਕਰ ਹੋਈ ਹੈ ਜਿਸ ਦੌਰਾਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ (Road Accident) ਮਾਹਿਲਪੁਰ-ਗੜ੍ਹਸ਼ੰਕਰ ਰੋਡ 'ਤੇ ਪਿੰਡ ਨਰਿਆਲਾ ਨੇੜੇ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ ਦਸੂਹਾ ਵਾਸੀ ਅਮਨਦੀਪ ਸਿੰਘ ਦੀ ਪਤਨੀ ਜਗਜੀਤ ਕੌਰ (41) ਆਪਣੀ ਛੋਟੀ ਲੜਕੀ ਕਿਰਨਜੋਤ ਕੌਰ (5) ਨਾਲ ਆਪਣੀ ਮਾਤਾ ਗੁਰਦੀਪ ਕੌਰ (70) ਪਤਨੀ ਹਰਨੌਨਿਹਾਲ ਸਿੰਘ ਨੂੰ ਆਪਣੇ ਜੱਦੀ ਪਿੰਡ ਚੱਕ ਹੋਲਗਰ (ਸ੍ਰੀ ਆਨੰਦਪੁਰ ਸਾਹਿਬ ) ਛੱਡਣ ਜਾ ਰਹੀ ਸੀ। ਇਹ ਵੀ ਪੜ੍ਹੋ: ਮੀਂਹ ਨੇ ਹਿਮਾਚਲ 'ਚ ਮਚਾਈ ਤਬਾਹੀ, ਪਿਛਲੇ 14 ਸਾਲਾਂ ਦਾ ਤੋੜਿਆ ਰਿਕਾਰਡ, 19 ਲੋਕਾਂ ਦੀ ਮੌਤ, 9 ਲਾਪਤਾ ਇਸ ਤੋਂ ਬਾਅਦ ਉਸ ਨੂੰ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਵੀ ਮੌਤ ਹੋ ਗਈ। ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਥਾਣਾ ਮਾਹਿਲਪੁਰ ਦੀ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਰਸਤੇ ਵਿੱਚ ਗੱਡੀ ਨੂੰ ਓਵਰਟੇਕ ਕਰਦੇ ਸਮੇਂ ਕਾਰ ਬੇਕਾਬੂ ਹੋ ਕੇ ਗੜ੍ਹਸ਼ੰਕਰ ਤੋਂ ਮਾਹਿਲਪੁਰ ਵੱਲ ਆ ਰਹੇ ਸੀਮਿੰਟ ਨਾਲ ਭਰੇ ਕੈਂਟਰ ਨਾਲ ਟਕਰਾ ਗਈ। ਇਸ ਹਾਦਸੇ 'ਚ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਹੈ। -PTC News