ਅੰਮ੍ਰਿਤਸਰ ਦੇ ਫੋਕਲ ਪੁਆਇੰਟ ਇਲਾਕੇ 'ਚ ਲੱਗੀ ਭਿਆਨਕ ਅੱਗ
ਅੰਮ੍ਰਿਤਸਰ : ਅੰਮ੍ਰਿਤਸਰ ਦੇ ਫੋਕਲ ਪੁਆਇੰਟ ਇਲਾਕੇ 'ਚ ਭਿਆਨਕ ਅੱਗ ਲੱਗ ਗਈ ਹੈ। ਫੋਕਲ ਪੁਆਇੰਟ ਸਥਿਤ ਕੈਮੀਕਲ ਤੇ ਪੇਂਟ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦੇ ਅਜੇ ਤੱਕ ਪਤਾ ਨਹੀਂ ਲੱਗਿਆ ਹੈ। ਫਾਇਰ ਬ੍ਰਿਗੇਡ ਦੀ ਟੀਮ ਨੂੰ ਅੱਗ ਉਤੇ ਕਾਬੂ ਪਾਉਣ ਲਈ ਭਾਰੀ ਮੁਸ਼ੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਿਹਾਇਸ਼ੀ ਖੇਤਰ ਵਿੱਚ ਫੋਕਲ ਪੁਆਇੰਟ ਹੋਣ ਕਾਰਨ ਲੋਕਾਂ ਵਿੱਚ ਭਾਰੀ ਸਹਿਮ ਦਾ ਮਾਹੌਲ ਹੈ। ਲੋਕਾਂ ਦਾ ਕਹਿਣਾ ਹੈ ਕਿ ਸਾਨੂੰ ਫੋਕਲ ਪੁਆਇੰਟ ਤੋਂ ਖ਼ਤਰਾ ਹੈ। ਫੋਕਲ ਪੁਆਇੰਟ ਨੂੰ ਸ਼ਹਿਰ ਤੋਂ ਬਾਹਰ ਲਿਜਾਇਆ ਜਾਵੇ। ਕੈਮੀਕਲ ਫੈਕਟਰੀਆਂ ਤੋਂ ਲੋਕ ਕਾਫੀ ਪਰੇਸ਼ਾਨ ਹਨ ਤੇ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਹੈ। ਪ੍ਰਸ਼ਾਸਨ ਨਾਲ ਗੱਲ ਕਰਨ ਦੇ ਬਾਵਜੂਦ ਫੈਕਟਰੀਆਂ ਨੂੰ ਸ਼ਿਫਟ ਨਹੀਂ ਕੀਤਾ ਜਾ ਰਿਹਾ ਹੈ। ਲੋਕ ਘਬਰਾਏ ਹੋਏ ਹਨ ਅਤੇ ਆਪਣੇ ਘਰਾਂ ਵਿੱਚੋਂ ਬਾਹਰ ਨਿਕਲ ਆਏ ਹਨ। ਖਬਰ ਲਿਖੇ ਜਾਣ ਤੱਕ ਫਾਇਰ ਬ੍ਰਿਗੇਡ ਦੀ ਟੀਮ ਅੱਗ ਬੁਝਾਉਣ ਵਿੱਚ ਲੱਗੀਆਂ ਹੋਈਆਂ ਸਨ। -PTC News ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਜੇਲ੍ਹ ਤੋਂ ਮਾਨਸਾ ਲੈ ਕੇ ਪੁੱਜੀ ਪੁਲਿਸ