ਜੈਸ਼-ਏ-ਮੁਹੰਮਦ ਅਤੇ ਤਹਿਰੀਕ-ਏ-ਤਾਲਿਬਾਨ ਦੇ ਨਾਲ ਜੁੜਿਆ ਅੱਤਵਾਦੀ ਸਹਾਰਨਪੁਰ ਤੋਂ ਗ੍ਰਿਫ਼ਤਾਰ
ਯੂਪੀ: ਉੱਤਰ ਪ੍ਰਦੇਸ਼ ਪੁਲਿਸ ਦੇ ਅੱਤਵਾਦ ਵਿਰੋਧੀ ਦਸਤੇ (ATS) ਨੇ ਸ਼ੁੱਕਰਵਾਰ ਨੂੰ ਸਹਾਰਨਪੁਰ ਤੋਂ ਜੈਸ਼-ਏ-ਮੁਹੰਮਦ ਅਤੇ ਤਹਿਰੀਕ-ਏ-ਤਾਲਿਬਾਨ ਨਾਲ ਜੁੜੇ ਇੱਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉੱਤਰ ਪ੍ਰਦੇਸ਼ ਦੇ ਵਧੀਕ ਪੁਲਿਸ ਡਾਇਰੈਕਟਰ ਜਨਰਲ ਪ੍ਰਸ਼ਾਂਤ ਕੁਮਾਰ ਨੇ ਦੱਸਿਆ ਹੈ ਕਿ ਸਹਾਰਨਪੁਰ ਜ਼ਿਲ੍ਹੇ ਦੇ ਗੰਗੋਹ ਥਾਣਾ ਖੇਤਰ ਦੇ ਅਧੀਨ ਪਿੰਡ ਕੁੰਡਾ ਕਲਾ ਪਿੰਡ ਦੇ ਮੁਹੰਮਦ ਨਦੀਮ (25) ਨੂੰ ਏਟੀਐਸ ਨੇ ਗ੍ਰਿਫ਼ਤਾਰ ਕੀਤਾ ਹੈ। ਏਟੀਐਸ ਨੇ ਸਹਾਰਨਪੁਰ ਤੋਂ ਮੁਹੰਮਦ ਨਦੀਮ ਨੂੰ ਗ੍ਰਿਫਤਾਰ ਕੀਤਾ, ਜਿਸ ਦੇ ਜੈਸ਼ ਨਾਲ ਸਬੰਧ ਹਨ। ਇਸ ਬਾਰੇ ਏਡੀਜੀ ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਉਹ ਯੂਪੀ 'ਚ ਕਈ ਥਾਵਾਂ 'ਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਗ੍ਰਿਫ਼ਤਾਰ ਕੀਤਾ। ਉਨ੍ਹਾਂ ਨੇ ਕਿਹਾ ਹੈ ਕਿ ਅੱਤਵਾਦੀ ਕਈ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਆਨਲਾਈਨ ਤਰੀਕਿਆਂ ਰਾਹੀਂ ਪਾਕਿਸਤਾਨੀ ਹੈਂਡਲਰਾਂ ਨਾਲ ਜੁੜਿਆ ਹੋਇਆ ਸੀ। ADG ਪ੍ਰਸ਼ਾਂਤ ਕੁਮਾਰ ਦਾ ਕਹਿਣਾ ਹੈ ਕਿ 2018 ਵਿੱਚ ਉਹ ਪਾਕਿਸਤਾਨ ਵਿੱਚ ਜੈਸ਼-ਏ-ਮੁਹੰਮਦ ਦੇ ਮੈਂਬਰ ਹਕੀਮੁੱਲਾ ਦੇ ਆਨਲਾਈਨ ਸੰਪਰਕ ਵਿੱਚ ਆਇਆ ਸੀ, ਜਿਸ ਨੇ ਉਸਦੀ ਇੱਕ ਹੋਰ ਮੈਂਬਰ, ਸੈਫੁੱਲਾ ਨਾਲ ਜਾਣ-ਪਛਾਣ ਕਰਵਾਈ ਸੀ। ਉਸਨੇ ਭਾਰਤ ਤੋਂ ਵਰਚੁਅਲ ਆਈਡੀ ਬਣਾਈਆ ਅਤੇ ਉਹਨਾਂ ਨੂੰ ਪਾਕਿ ਹੈਂਡਲਰਾਂ ਨੂੰ ਭੇਜਦਾ ਸੀ। ਪੁਲਿਸ ਨੇ ਨਦੀਮ ਕੋਲੋਂ ਇੱਕ ਮੋਬਾਈਲ, ਦੋ ਸਿਮ ਅਤੇ ਵੱਖ-ਵੱਖ ਤਰ੍ਹਾਂ ਦੇ ਬੰਬ ਬਣਾਉਣ ਦਾ ਸਮਾਨ ਬਰਾਮਦ ਕੀਤਾ ਹੈ। ਉਸਦੇ ਖਿਲਾਫ ਲਖਨਊ ਦੇ ਏਟੀਐਸ ਪੁਲਿਸ ਸਟੇਸ਼ਨ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਸਮੇਤ ਸਬੰਧਤ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਵੀ ਪੜ੍ਹੋ:SGPC ਪ੍ਰਧਾਨ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ -PTC News