ਕਾਬੁਲ ਦੇ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ 'ਤੇ ਦਹਿਸ਼ਤਗਰਦਾਂ ਵੱਲੋਂ ਹਮਲਾ
ਕਾਬੁਲ : ਕਾਬੁਲ ਤੋਂ ਸਿੱਖ ਭਾਈਚਾਰੇ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਕਾਬੁਲ ਵਿਖੇ ਸਥਿਤ ਕਰਤੇ ਪ੍ਰਵਾਨ ਗੁਰਦੁਆਰਾ ਸਾਹਿਬ ਉਤੇ ਦਹਿਸ਼ਤਗਰਦਾਂ ਨੇ ਹਮਲਾ ਕਰ ਦਿੱਤਾ ਹੈ। ਅੱਜ ਤੜਕੇ ਅਣਪਛਾਤੇ ਹਥਿਆਰਬੰਦ ਹਮਲਾਵਰ ਕਾਬੁਲ ਵਿਖੇ ਗੁਰਦੁਆਰਾ ਕਰਤੇ ਪਰਵਾਨ ਵਿੱਚ ਹਥਿਆਰਾਂ ਦੇ ਜ਼ੋਰ ਉਤੇ ਅੰਦਰ ਵੜ ਗਏ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ ‘ਕਰਤੇ ਪ੍ਰਵਾਨ’ ਵਿੱਚ ਅੱਜ ਸਵੇਰੇ ਆਈਐੱਸਆਈਐੱਸ (ਖੁਰਸਾਨ) ਨਾਲ ਸਬੰਧਤ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਗੁਰਦੁਆਰੇ ਵਿੱਚ ਤਿੰਨ ਧਮਾਕੇ ਕੀਤੇ ਗਏ ਹਨ ਤੇ ਦੋ ਜਣਿਆਂ ਦੀ ਮੌਤ ਹੋਈ ਹੈ ਤੇ ਸੱਤ ਜਣੇ ਜ਼ਖ਼ਮੀ ਹੋਏ ਹਨ।ਇਸ ਦੌਰਾਨ ਅਫਗਾਨਿਸਤਾਨ ਦੇ ਗ੍ਰਹਿ ਵਿਭਾਗ ਦੇ ਬੁਲਾਰੇ ਅਬਦੁਲ ਨਫੀ ਟਾਕੋਰ ਨੇ ਗੁਰਦੁਆਰੇ ’ਤੇ ਹੋਏ ਹਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਹਮਲਾਵਰਾਂ ਨੂੰ ਮਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਫਗਾਨਿਸਤਾਨ ਦੀ ਫੌਜ ਤੇ ਹਮਲਾਵਰਾਂ ਵਿਚਾਲੇ ਹੋਈ ਗੋਲੀਬਾਰੀ ਕਾਰਨ ਇਕ ਸਿੱਖ ਵਿਅਕਤੀ ਦੀ ਮੌਤ ਹੋਈ ਹੈ ਤੇ ਆਈਈਏ ਦੇ ਇਕ ਜਵਾਨ ਦੀ ਵੀ ਮੌਤ ਹੋਈ ਹੈ। ਇਸੇ ਦੌਰਾਨ ਸੱਤ ਜਣੇ ਜ਼ਖ਼ਮੀ ਹੋਏ ਹਨ। ਅਫਗਾਨਿਸਤਾਨ ਦੀ ਫੌਜ ਤੇ ਹਮਲਾਵਰਾਂ ਵਿਚਾਲੇ ਲੜਾਈ ਖ਼ਤਮ ਹੋ ਗਈ ਹੈ। ਇੰਡੀਅਨ ਵਰਲਡ ਫੌਰਮ ਦੇ ਪ੍ਰਧਾਨ ਪੁਨੀਤ ਸਿੰਘ ਨੇ ਟਵੀਟ ਕੀਤਾ ਹੈ ਕਿ ਗੁਰਦੁਆਰੇ ਵਿੱਚੋਂ ਗੁਰੂ ਗ੍ਰੰਥ ਸਾਹਿਬ ਨੂੰ ਸਿੱਖਾਂ ਨੇ ਸੁਰੱਖਿਅਤ ਬਾਹਰ ਕੱਢ ਲਿਆ ਹੈ ਤੇ ਗੁਰੂ ਗ੍ਰੰਥ ਸਾਹਿਬ ਨੂੰ ਗੁਰਦੁਆਰੇ ਦੇ ਮੈਨੇਜਰ ਗੁਰਨਾਮ ਸਿੰਘ ਦੇ ਘਰ ਪਹੁੰਚਾਇਆ ਜਾ ਰਿਹਾ ਹੈ। ਵੇਰਵਿਆਂ ਅਨੁਸਾਰ ਕਾਬੁਲ ਵਿੱਚ ਰਹਿ ਰਹੇ ਸਿੱਖਾਂ ਨੂੰ ਗੁਰਦੁਆਰੇ ਦੇ ਮੈਨੇਜਰ ਗੁਰਨਾਮ ਸਿੰਘ ਨੇ ਫੋਨ ’ਤੇ ਇਸ ਹਮਲੇ ਬਾਰੇ ਜਾਣਕਾਰੀ ਦਿੱਤੀ। ਇਸੇ ਦੌਰਾਨ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਨੇ ਗੁਰਦੁਆਰੇ ਦੇ ਮੈਨੇਜਰ ਗੁਰਨਾਮ ਸਿੰਘ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ਮੈਨੇਜਰ ਅਨੁਸਾਰ ਇਹ ਹਮਲਾ ਸਵੇਰੇ 6 ਵਜੇ ਉਸ ਸਮੇਂ ਹੋਇਆ ਜਦੋਂ ਗੁਰਦੁਆਰੇ ਦਾ ਗ੍ਰੰਥੀ ‘ਪ੍ਰਕਾਸ਼’ ਕਰਨ ਲਈ ਗੁਰਦੁਆਰੇ ਵਿੱਚ ਦਾਖਲ ਹੋ ਰਿਹਾ ਸੀ। ਹਮਲਾਵਰਾਂ ਨੇ ਗੁਰਦੁਆਰੇ ਵਿੱਚ ਧਮਾਕਾ ਵੀ ਕੀਤਾ ਅਤੇ ਮੌਜੂਦਾ ਸਮੇਂ ਗੁਰਦੁਆਰਾ ਹਮਲਾਵਰਾਂ ਦੇ ਕਬਜ਼ੇ ਵਿੱਚ ਹੈ। ਗੁਰਨਾਮ ਸਿੰਘ ਪ੍ਰਧਾਨ ਗੁਰਦੁਆਰਾ ਕਰਤੇ ਪਰਵਾਨ ਨੇ ਰੋਂਦੇ ਹੋਏ ਦੱਸਿਆ ਉਨ੍ਹਾਂ ਨੇ ਕਥਿਤ ਤੌਰ ਉਤੇ ਗੁਰਦੁਆਰਾ ਸਾਹਿਬ ਦੇ ਅੰਦਰ ਰਹਿੰਦੇ ਸਾਰੇ ਲੋਕਾਂ ਨੂੰ ਮਾਰ ਦਿੱਤਾ ਹੈ। ਗੁਰਦੁਆਰਾ ਸਾਹਿਬ ਵਿੱਚ ਕੀ ਹਾਲਾਤ ਹਨ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਮੁਤਾਬਕ ਇਹ ਅੱਤਵਾਦੀ ਆਈ.ਐਸ.ਆਈ.ਐਸ. ਦੇ ਹਨ।
ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਦਿਆਂ ਕਿਹਾ ਕਿ ਕਾਬੁਲ, ਅਫਗਾਨਿਸਤਾਨ ਦੇ ਗੁਰਦੁਆਰਾ ਕਰਤੇ ਪਰਵਾਨ ਉਤੇ ਅੱਜ ਸਵੇਰੇ ਦਹਿਸ਼ਤਗਰਦਾਂ ਨੇ ਹਮਲਾ ਕਰ ਦਿੱਤਾ। ਗੁਰਦੁਆਰਾ ਸਾਹਿਬ 'ਚ ਕਈ ਧਮਾਕਿਆਂ ਦੀ ਖਬਰ ਹੈ। ਗੁਰਦੁਆਰਾ ਕਰਤੇ ਪਰਵਾਨ ਦੇ ਪ੍ਰਧਾਨ ਗੁਰਨਾਮ ਸਿੰਘ ਨਾਲ ਗੱਲਬਾਤ ਕੀਤੀ। ਉਸਨੇ ਅਫਗਾਨਿਸਤਾਨ ਵਿੱਚ ਸਿੱਖਾਂ ਲਈ ਵਿਸ਼ਵ ਪੱਧਰ 'ਤੇ ਹਮਾਇਤ ਦੀ ਅਪੀਲ ਕੀਤੀ। ਗੁਰਦੁਆਰਾ ਸਾਹਿਬ ਦੇ ਅੰਦਰ ਦੀ ਹਾਲਾਤ ਹਨ ਇਸ ਇਸ ਬਾਰੇ ਕੁਝ ਨਹੀਂ ਪਤਾ ਅਤੇ ਕਿੰਨੇ ਵਿਅਕਤੀ ਅੰਦਰ ਫਸੇ ਹੋਏ ਹਨ ਤੇ ਕਿੰਨੇ ਮਾਰੇ ਗਏ ਇਸ ਸਬੰਧੀ ਵੀ ਕੋਈ ਅਜੇ ਖਬਰ ਨਹੀਂ ਹੈ। ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਖੇ ਸਥਿਤ ਕਰਤਾ ਪਰਵਾਨ ਗੁਰਦੁਆਰਾ ਸਾਹਿਬ ਉਤੇ ਹਥਿਆਰਬੰਦ ਬੰਦੂਕਧਾਰੀਆਂ ਵੱਲੋਂ ਗੋਲੀਬਾਰੀ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਘਟਨਾ 'ਚ ਘੱਟੋ-ਘੱਟ 25 ਲੋਕਾਂ ਦੇ ਜ਼ਖਮੀ ਹੋਣ ਦਾ ਖਦਸ਼ਾ ਹੈ। ਗੁਰਦੁਆਰਾ ਪ੍ਰਧਾਨ ਗੁਰਨਾਮ ਸਿੰਘ ਦੇ ਹਵਾਲੇ ਮਿਲੀ ਜਾਣਕਾਰੀ ਅਨੁਸਾਰ ਦਹਿਸ਼ਤਗਰਦਾਂ ਨੇ ਅਚਾਨਕ ਗੁਰਦੁਆਰੇ ਉਤੇ ਹਮਲਾ ਬੋਲ ਦਿੱਤਾ ਅਤੇ ਫਿਰ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਕੁਝ ਲੋਕ ਆਪਣੀ ਜਾਨ ਬਚਾਉਣ ਲਈ ਇਮਾਰਤ ਦੇ ਦੂਜੇ ਪਾਸੇ ਲੁਕੇ ਹੋਏ ਹਨ। ਇਸ ਦੇ ਨਾਲ ਹੀ ਗੁਰਦੁਆਰੇ ਦੇ ਅੰਦਰ ਘੱਟੋ-ਘੱਟ 25 ਲੋਕ ਫਸੇ ਹੋਏ ਹਨ। ਗੁਰਦੁਆਰਾ ਕਰਤਾ ਪਰਵਾਨ ਕਾਬੁਲ ਵਿੱਚ ਸਿੱਖ ਭਾਈਚਾਰੇ ਦਾ ਮੁੱਖ ਗੁਰਦੁਆਰਾ ਹੈ। ਤਾਲਿਬਾਨ ਦੇ ਕਬਜ਼ੇ ਤੋਂ ਬਾਅਦ 150 ਤੋਂ ਵੱਧ ਸਿੱਖ ਅਜੇ ਵੀ ਉਥੇ ਫਸੇ ਹੋਏ ਹਨ ਤੇ ਉਹ ਪਿਛਲੇ ਕੁਝ ਮਹੀਨਿਆਂ ਤੋਂ ਭਾਰਤ ਤੋਂ ਵੀਜ਼ੇ ਦੀ ਮੰਗ ਕਰ ਰਹੇ ਹਨ। ਕਾਬੁਲ ਦੇ ਗੁਰਦੁਆਰੇ ਉਤੇ ਹਮਲਾ ਕਰਨ ਵਾਲੇ ਬੰਦੂਕਧਾਰੀ ਸ਼ਾਇਦ ਤਾਲਿਬਾਨ ਦੇ ਵਿਰੋਧੀ ਦਾਏਸ਼ ਸਮੂਹ ਨਾਲ ਸਬੰਧਤ ਹਨ। ਤਾਲਿਬਾਨ ਲੜਾਕੇ ਮੌਕੇ ਉਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਵਿਚਕਾਰ ਲੜਾਈ ਜਾਰੀ ਹੈ। ਗੁਰਦੁਆਰਾ ਸਾਹਿਬ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ ਅਤੇ ਚਾਰ ਸਿੱਖ ਲਾਪਤਾ ਹਨ। ਇਹ ਜਾਣਕਾਰੀ ਪੰਜਾਬ ਦੇ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਨੇ ਦਿੱਤੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਸੀਂ ਕਾਬੁਲ ਦੇ ਇਕ ਪਵਿੱਤਰ ਗੁਰਦੁਆਰੇ ਉਤੇ ਹੋਏ ਹਮਲੇ ਨੂੰ ਲੈ ਕੇ ਬਹੁਤ ਚਿੰਤਤ ਹਾਂ। ਅਸੀਂ ਸਥਿਤੀ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਾਂ ਤੇ ਅਗਲੇਰੀ ਘਟਨਾਕ੍ਰਮ ਬਾਰੇ ਹੋਰ ਜਾਣਕਾਰੀ ਦੀ ਉਡੀਕ ਕਰ ਰਹੇ ਹਾਂ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਜਾਣਕਾਰੀ ਅਨੁਸਾਰ ਹੁਣ ਤੱਕ ਤਿੰਨ ਵਿਅਕਤੀ ਉਥੋਂ ਬਚ ਕੇ ਨਿਕਲ ਚੁੱਕੇ ਹਨ। ਜਿਨ੍ਹਾਂ ਵਿੱਚੋਂ ਦੋ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ। ਗੁਰਦੁਆਰੇ ਦੇ ਪਹਿਰੇਦਾਰ ਦੀ ਮੌਤ ਹੋ ਗਈ ਹੈ। ਮੰਨਿਆ ਜਾ ਰਿਹਾ ਹੈ ਕਿ 7-8 ਲੋਕ ਅਜੇ ਵੀ ਅੰਦਰ ਫਸੇ ਹੋਏ ਹਨ ਪਰ ਗਿਣਤੀ ਦੀ ਪੁਸ਼ਟੀ ਨਹੀਂ ਹੋ ਸਕੀ ਹੈ। ਅਜੇ ਵੀ ਗੋਲੀਬਾਰੀ ਜਾਰੀ ਹੈ। ਗੁਰਦੁਆਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸ਼ਾਂਤੀ ਅਤੇ ਸੁਰੱਖਿਆ ਲਈ ਅਰਦਾਸ ਕੀਤੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਅੱਤਵਾਦੀ ਸੰਗਠਨ ISIS ਦੇ ਕੁਝ ਹਮਲਾਵਰਾਂ ਨੇ ਗੁਰਦੁਆਰੇ 'ਚ ਦਾਖਲ ਹੋ ਕੇ ਉੱਥੇ ਮੌਜੂਦ ਲੋਕਾਂ ਨੂੰ ਮਾਰ ਦਿੱਤਾ। ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਤਾ ਦੇ 100ਵੇਂ ਜਨਮ ਦਿਨ 'ਤੇ ਆਸ਼ੀਰਵਾਦ ਲਿਆStrongly condemn the attack at Gurudwara Karte Parwan in Kabul. Have heard reports of shots being fired at devotees, I'm praying for everyone's safety. I urge PM @narendramodi ji and @MEAIndia for immediate assistance to ensure the safety of minorities in Kabul. — Bhagwant Mann (@BhagwantMann) June 18, 2022