ਹੋਟਲ 'ਚ ਰੁਕੇ ਤਿੰਨ ਨੌਜਵਾਨਾਂ ਤੋਂ 42 ਲੱਖ ਰੁਪਏ ਲੁੱਟੇ, ਪੁਲਿਸ ਦੀ ਵਰਦੀ 'ਚ ਆਏ ਲੁਟੇਰੇ
ਬਠਿੰਡਾ : ਬਠਿੰਡਾ ਸ਼ਹਿਰ ਦੇ ਹਨੂੰਮਾਨ ਚੌਕ ਸਥਿਤ ਹੋਟਲ ਫਾਈਵ ਰਿਵਰ ਵਿੱਚ 42 ਲੱਖ ਰੁਪਏ ਦੀ ਲੁੱਟ ਦੀ ਵਾਰਦਾਤ ਵਾਪਰੀ। ਘਟਨਾ ਸ਼ਨਿੱਚਰਵਾਰ ਸਵੇਰੇ 4.30 ਵਜੇ ਦੇ ਕਰੀਬ ਵਾਪਰੀ। ਦੋ ਲੁਟੇਰਿਆਂ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ ਤੇ ਨਾਲ ਸਿਵਲ ਡਰੈੱਸ ਵਿੱਚ ਦੋ ਹੋਰ ਵਿਅਕਤੀ ਵੀ ਸਨ। ਇਹ ਸਾਰੀ ਘਟਨਾ ਹੋਟਲ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਪਟਿਆਲਾ ਵਾਸੀ ਗੁਰਪ੍ਰੀਤ ਸਿੰਘ, ਫਰੀਦਕੋਟ ਵਾਸੀ ਵਰਿੰਦਰ ਸਿੰਘ ਤੇ ਲੁਧਿਆਣਾ ਵਾਸੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਹ ਹੋਟਲ ਦੇ ਕਮਰੇ ਨੰਬਰ 203 ਅਤੇ 204 ਵਿੱਚ ਠਹਿਰੇ ਹੋਏ ਸਨ। ਉਨ੍ਹਾਂ ਕੋਲ 42 ਲੱਖ ਰੁਪਏ ਸਨ, ਜੋ ਉਸ ਨੇ ਜੈਪੁਰ ਦੇ ਇਕ ਵਿਅਕਤੀ ਨੂੰ ਦੇਣੇ ਸਨ। ਰਾਤ ਨੂੰ ਚਾਰ ਵਿਅਕਤੀ ਆਏ, ਜਿਨ੍ਹਾਂ ਵਿੱਚੋਂ ਦੋ ਨੇ ਪੁਲਿਸ ਦੀ ਵਰਦੀ ਪਾਈ ਹੋਈ ਸੀ। ਉਹ ਉਨ੍ਹਾਂ ਤੋਂ ਪੈਸੇ ਲੈ ਕੇ ਦੋਵਾਂ ਨੂੰ ਆਪਣੇ ਨਾਲ ਲੈ ਗਏ। ਕੁਝ ਦੂਰ ਜਾਣ ਤੋਂ ਬਾਅਦ ਉਹ ਮਲੋਟ ਰੋਡ 'ਤੇ ਕਾਰ ਛੱਡ ਕੇ ਫ਼ਰਾਰ ਹੋ ਗਏ। ਥਾਣਾ ਸਿਵਲ ਲਾਈਨ ਦੇ ਇੰਚਾਰਜ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਹੋਟਲ ਵਿੱਚ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਹੋਟਲ ਵਿੱਚ ਪਟਿਆਲਾ ਅਤੇ ਫਰੀਦਕੋਟ ਦੇ ਦੋ ਨੌਜਵਾਨ ਠਹਿਰੇ ਹੋਏ ਸਨ। ਉਨ੍ਹਾਂ ਦੇ ਨਾਲ ਇਕ ਏਜੰਟ ਵੀ ਸੀ। ਉਸ ਨੇ ਜੈਪੁਰ ਦੇ ਇਕ ਨੌਜਵਾਨ ਨੂੰ ਪੈਸੇ ਦੇਣੇ ਸਨ ਜੋ ਕੈਨੇਡਾ ਜਾਣ ਵਾਲਾ ਸੀ। ਉਹ ਪੈਸੇ ਕੈਨੇਡਾ ਵਿੱਚ ਕਿਸੇ ਵਿਅਕਤੀ ਨੂੰ ਸੌਂਪੇ ਜਾਣੇ ਸਨ ਪਰ ਕਿਸੇ ਕਾਰਨ ਇਹ ਨੌਜਵਾਨ ਕੈਨੇਡਾ ਨਹੀਂ ਜਾ ਸਕਿਆ। ਹੋਟਲ 'ਚ ਰੁਕੇ ਜਿਥੇ ਨੌਜਵਾਨਾਂ ਨਾਲ ਇਹ ਘਟਨਾ ਵਾਪਰ ਗਈ। ਹੋਟਲ 'ਚ ਲੱਗੇ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ। ਅਜੇ ਤੱਕ ਮੁਲਜ਼ਮਾਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ। ਹਾਲਾਂਕਿ ਮੁਲਜ਼ਮ ਸੀਸੀਟੀਵੀ ਵਿੱਚ ਸਾਫ਼ ਨਜ਼ਰ ਆ ਰਹੇ ਹਨ ਪਰ ਉਨ੍ਹਾਂ ਦੀ ਪਛਾਣ ਨਹੀਂ ਹੋ ਰਹੀ ਹੈ। ਇਹ ਰਕਮ ਕਿੰਨੀ ਸੀ, ਇਸ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ ਪਰ ਨੌਜਵਾਨਾਂ 42 ਲੱਖ ਰੁਪਏ ਦੱਸ ਰਹੇ ਹਨ। ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ, ਜਲਦ ਹੀ ਘਟਨਾ ਦਾ ਹੱਲ ਕਰ ਲਿਆ ਜਾਵੇਗਾ। ਇਹ ਵੀ ਪੜ੍ਹੋ : ਪ੍ਰਸ਼ਾਂਤ ਕਿਸ਼ੋਰ ਮੁੜ ਕਾਂਗਰਸ 'ਚ ਹੋ ਸਕਦੇ ਸ਼ਾਮਲ ! ਦਿੱਲੀ 'ਚ ਸੋਨੀਆ ਤੇ ਰਾਹੁਲ ਗਾਂਧੀ ਨਾਲ ਹੋ ਰਹੀ ਬੈਠਕ