Wed, Nov 13, 2024
Whatsapp

ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਕੱਲ੍ਹ ਤੋਂ ਮਿਲਣੀ ਹੋਵੇਗੀ ਸ਼ੁਰੂ : ਖੇਤੀ ਮੰਤਰੀ

Reported by:  PTC News Desk  Edited by:  Ravinder Singh -- September 04th 2022 08:18 PM -- Updated: September 04th 2022 08:19 PM
ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਕੱਲ੍ਹ ਤੋਂ ਮਿਲਣੀ ਹੋਵੇਗੀ ਸ਼ੁਰੂ : ਖੇਤੀ ਮੰਤਰੀ

ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਕੱਲ੍ਹ ਤੋਂ ਮਿਲਣੀ ਹੋਵੇਗੀ ਸ਼ੁਰੂ : ਖੇਤੀ ਮੰਤਰੀ

ਅੰਮ੍ਰਿਤਸਰ : ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਯੂਨੀਅਨ ਦੁਆਬਾ ਦੇ ਮੈਂਬਰਾਂ ਨਾਲ ਸਥਾਨਕ ਮੀਟਿੰਗ ਹਾਲ ਵਿਚ ਗੱਲਬਾਤ ਕਰਦੇ ਕਿਹਾ ਕਿ ਫਗਵਾੜਾ ਦੀ ਮੈਸ ਗੋਲਡਨ ਸੰਧਰ ਸ਼ੂਗਰ ਮਿੱਲ ਲਿਮਿਟਡ ਵੱਲੋਂ ਕਿਸਾਨਾਂ ਦੇ ਰੋਕੇ ਗਏ ਕਰੀਬ 72 ਕਰੋੜ ਰੁਪਏ ਦੀ ਬਕਾਇਆ ਅਦਾਇਗੀ ਕੱਲ੍ਹ ਤੋਂ ਉਨ੍ਹਾਂ ਨੂੰ ਮਿਲਣੀ ਸ਼ੁਰੂ ਹੋ ਜਾਵੇਗੀ ਕਿਉਂਕਿ ਉਕਤ ਮਿਲ ਦੀ ਹਰਿਆਣਾ ਸਥਿਤ ਜਾਇਦਾਦ ਵੇਚ ਕੇ ਮਿਲ ਦੇ ਖਾਤੇ ਵਿਚ ਕਰੀਬ 23.76 ਕਰੋੜ ਰੁਪਏ ਆ ਗਏ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਬਾਕੀ ਬਕਾਇਆ ਰਾਸ਼ੀ ਵੀ ਮਿਲ ਪ੍ਰਬੰਧਕਾਂ ਕੋਲੋਂ ਵਸੂਲ ਕੀਤੀ ਜਾਵੇਗੀ ਜਿਸ ਲਈ ਸਰਕਾਰ ਵੱਲੋਂ ਮਿਲ ਦੇ ਮਾਲਕਾਂ ਦੀ ਨਿੱਜੀ ਜਾਇਦਾਦ ਨੂੰ ਅਟੈਚ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਕੱਲ੍ਹ ਤੋਂ ਮਿਲਣੀ ਹੋਵੇਗੀ ਸ਼ੁਰੂ : ਖੇਤੀ ਮੰਤਰੀਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਸਾਨ ਜਥੇਬੰਦੀਆਂ ਨਾਲ ਕੀਤੀ ਮੀਟਿੰਗ। ਜਿੱਥੇ ਗੰਨੇ ਦੇ ਬਕਾਏ ਦੇ ਨਾਲ ਨਾਲ ਹੋਰ ਵੀ ਮੁਸ਼ਕਲਾਂ ਦੇ ਉੱਤੇ ਹੋਈ ਗੱਲਬਾਤ। ਫਗਵਾੜਾ ਮਿੱਲ ਦੇ ਵਿਚ ਫਸੇ ਪੈਸੇ ਦੇ ਵਿਚੋਂ 23 ਕਰੋੜ 95 ਲੱਖ ਸਰਕਾਰ ਨੂੰ ਮਿਲ ਚੁੱਕਿਆ ਹੈ ਜਿਹਦੇ ਨਾਲ ਕਿਸਾਨਾਂ ਦੀ ਬਹੁਤ ਸਾਰੀ ਰਕਮ ਤਾਰੀ ਜਾਏਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ 50 ਕਰੋੜ ਤੋਂ ਉਪਰ ਬਕਾਇਆ ਬਾਕੀ ਹੈ ਜਿਹਦੇ ਬਾਰੇ ਸਰਕਾਰ ਜਲਦ ਹੀ ਕੋਈ ਫ਼ੈਸਲਾ ਲਵੇਗੀ। ਧਾਲੀਵਾਲ ਨੇ ਕਿਹਾ ਸਰਕਾਰ ਕੀਤੇ ਵੀ ਕਿਸਾਨਾਂ ਦਾ ਘਾਟਾ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਆਉਣ ਵਾਲੇ ਸਮੇਂ ਵਿੱਚ ਗੰਨਾ ਮਿੱਲ ਸਰਕਾਰ ਖੁਦ ਵੀ ਚਲਾ ਸਕਦੀ ਹੈ। ਕਿਸਾਨਾਂ ਨੂੰ ਗੰਨੇ ਦੀ ਬਕਾਇਆ ਅਦਾਇਗੀ ਕੱਲ੍ਹ ਤੋਂ ਮਿਲਣੀ ਹੋਵੇਗੀ ਸ਼ੁਰੂ : ਖੇਤੀ ਮੰਤਰੀਖੇਤੀ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਆ ਰਹੇ ਗੰਨੇ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮਿਲ ਦੇ ਮੌਜੂਦਾ ਮਾਲਕਾਂ ਤੋਂ ਇਲਾਵਾ ਕਈ ਨਿੱਜੀ ਮਿੱਲਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਜੇ ਇਨ੍ਹਾਂ ਧਿਰਾਂ ਨਾਲ ਸਾਡਾ ਕੋਈ ਸਮਝੌਤਾ ਸਿਰੇ ਨਾ ਚੜਿਆ ਤਾਂ ਸਰਕਾਰ ਖ਼ੁਦ ਇਹ ਖੰਡ ਮਿਲ ਚਲਾਏਗੀ ਪਰ ਕਿਸਾਨਾਂ ਦਾ ਗੰਨਾ ਨਹੀਂ ਰੁਲਣ ਦਿੱਤਾ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨ ਹਿਤੈਸ਼ੀ ਸਰਕਾਰ ਹੈ ਤੇ ਅਸੀਂ ਕਿਸਾਨਾਂ ਨੂੰ ਆਰਥਿਕ ਤੌਰ ਉਤੇ ਮਜ਼ਬੂਤ ਕਰਨਾ ਚਾਹੁੰਦੇ ਹਾਂ, ਕਿਉਂਕਿ ਪੰਜਾਬ ਦੀ 75 ਫ਼ੀਸਦੀ ਅਬਾਦੀ ਸਿੱਧੇ ਜਾਂ ਅਸਿੱਧੇ ਤੌਰ ਉਤੇ ਖੇਤੀ ਨਾਲ ਜੁੜੀ ਹੋਈ ਹੈ। ਇਹ ਵੀ ਪੜ੍ਹੋ : ਬਿਕਰਮ ਸਿੰਘ ਮਜੀਠੀਆ ਵੱਲੋਂ ਜਥੇਦਾਰ ਜਫਰਵਾਲ ਦੇ ਪਰਿਵਾਰ ਨਾਲ ਦੁੱਖ ਜ਼ਾਹਿਰ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਨੂੰ ਪੈਰਾਂ ਸਿਰ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਮੇਰੀ ਸਾਰੀਆਂ ਕਿਸਾਨ ਧਿਰਾਂ ਤੇ ਯੂਨੀਅਨਾਂ ਨੂੰ ਗੁਜ਼ਾਰਿਸ਼ ਹੈ ਕਿ ਉਹ ਕਿਸੇ ਵੀ ਮਸਲੇ ਉਤੇ ਧਰਨਾ ਲਗਾਉਣ ਤੋਂ ਪਹਿਲਾਂ ਸਾਡੇ ਨਾਲ ਗੱਲਬਾਤ ਲਈ ਮੇਜ਼ ਉਤੇ ਆ ਕੇ ਬੈਠਣ। ਉਨ੍ਹਾਂ ਨੇ ਕਿਹਾ ਕਿ ਸਾਡੇ ਦਰਵਾਜ਼ੇ ਤੁਹਾਡੇ ਲਈ ਹਮੇਸ਼ਾਂ ਖੁੱਲ੍ਹੇ ਹਨ ਤੇ ਹਰੇਕ ਮਸਲੇ ਦਾ ਹੱਲ ਵੀ ਗੱਲਬਾਤ ਨਾਲ ਹੀ ਹੋਣਾ ਹੁੰਦਾ ਹੈ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਰਣਬੀਰ ਸਿੰਘ ਮੂਧਲ, ਕੇਨ ਕਮਿਸ਼ਨਰ ਰਜੇਸ਼ ਕੁਮਾਰ ਰਹੇਜਾ, ਸੁਖਜਿੰਦਰ ਸਿੰਘ ਬਾਜਵਾ ਸਹਾਇਕ ਕੇਨ ਕਮਿਸ਼ਨਰ, ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ, ਸਤਵਿੰਦਰ ਸਿੰਘ ਸੰਧੂ ਤੇ ਕਿਸਾਨ ਯੂਨੀਅਨ ਵੱਲੋਂ ਸ. ਸਤਨਾਮ ਸਿੰਘ ਸਾਹਨੀ, ਕਿਰਪਾਲ ਸਿੰਘ ਤੇ ਹੋਰ ਮੈਂਬਰ ਹਾਜ਼ਰ ਸਨ। -PTC News  


Top News view more...

Latest News view more...

PTC NETWORK