ਦਿੱਲੀ ਹਿੰਸਾ ਤੋਂ ਬਾਅਦ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ
ਨਵੀਂ ਦਿੱਲੀ : ਦਿੱਲੀ ’ਚ ਮੰਗਲਵਾਰ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ (Tractor Parade)ਦੌਰਾਨ ਦਿੱਲੀ ਦੇ ਲਾਲ ਕਿਲ੍ਹੇ (Ramparts) ’ਤੇ ਪ੍ਰਦਰਸ਼ਨਕਾਰੀਆਂ ਦੁਆਰਾ ਝੰਡਾ ਲਹਿਰਾਉਣ ਦਾ ਮਾਮਲਾ ਸੁਪਰੀਮ ਕੋਰਟ ’ਚ ਪਹੁੰਚ ਗਿਆ ਹੈ। ਇਸ ਮਾਮਲੇ ਸਬੰਧੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਜਸਟਿਸ ਬੌਬਡੇ ਨੂੰ ਇੱਕ ਪੱਤਰ ਲਿਖਿਆ ਗਿਆ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ।
[caption id="attachment_469734" align="aligncenter" width="300"]
ਦਿੱਲੀ ਹਿੰਸਾਤੋਂ ਬਾਅਦ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਦਾ ਮਾਮਲਾ ਪਹੁੰਚਿਆਸੁਪਰੀਮ ਕੋਰਟ[/caption]
ਪੜ੍ਹੋ ਹੋਰ ਖ਼ਬਰਾਂ : ਕਿਸਾਨਾਂ ਦੇ ਟਰੈਕਟਰ ਮਾਰਚ 'ਚ ਹੰਗਾਮੇ ਮਗਰੋਂ ਸੰਯੁਕਤ ਕਿਸਾਨ ਮਰੋਚੇ ਨੇ ਜਾਰੀ ਕੀਤਾ ਵੱਡਾ ਬਿਆਨ
ਇਸ ਪੱਤਰ ਵਿਚ ਕਿਹਾ ਗਿਆ ਹੈ ਕਿ ਲਾਲ ਕਿਲ੍ਹੇ ਦੀ ਰੈਂਪਾਰਟ 'ਤੇ ਪ੍ਰਦਰਸ਼ਨਕਾਰੀਆਂ ਦੁਆਰਾ ਦੂਜਾ ਝੰਡਾ ਲਹਿਰਾਉਣ ਰਾਸ਼ਟਰੀ ਝੰਡੇ ਦਾ ਅਪਮਾਨ ਹੈ। ਇਸ ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਦੂਸਰਾ ਝੰਡਾ ਲਹਿਰਾਉਣ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ਕਾਰਵਾਈ ਦੀ ਮੰਗ ਕੀਤੀ ਹੈ। ਲਾਅ ਦੇ ਵਿਦਿਆਰਥੀ ਆਸ਼ੀਸ਼ ਰਾਏ ਨੇ ਇਹ ਪੱਤਰ ਚੀਫ ਜਸਟਿਸ ਨੂੰ ਲਿਖਿਆ ਹੈ।
[caption id="attachment_469735" align="aligncenter" width="286"]
ਦਿੱਲੀ ਹਿੰਸਾਤੋਂ ਬਾਅਦ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਦਾ ਮਾਮਲਾ ਪਹੁੰਚਿਆਸੁਪਰੀਮ ਕੋਰਟ[/caption]
ਦਿੱਲੀ ਵਿਚ ਕਿਸਾਨਾਂ ਦੀ ਟਰੈਕਟਰ ਪਰੇਡ ਦਾ ਉਦੇਸ਼ ਕਿਸਾਨਾਂ ਦੀਆਂ ਮੰਗਾਂ ਨੂੰ ਚੁੱਕਣਾ ਸੀ ਪਰ ਇਹ ਪਰੇਡ ਰਾਸ਼ਟਰੀ ਰਾਜਧਾਨੀ ਦੀਆਂ ਸੜਕਾਂ 'ਤੇ ਹਫੜਾ-ਦਫੜੀ ਬਣ ਗਈ। ਹਜ਼ਾਰਾਂ ਦੀ ਗਿਣਤੀ ਵਿਚ ਭੜਕੇ ਪ੍ਰਦਰਸ਼ਨਕਾਰੀਆਂ ਨੇ ਨਾਕਾਬੰਦੀ ਤੋੜ ਕੇ ਲਾਲ ਕਿਲ੍ਹੇ 'ਤੇ ਪਹੁੰਚ ਕੇ ਇਸ ਦੇ ਆਸ ਪਾਸ' ਤੇ ਇਕ ਧਾਰਮਿਕ ਝੰਡਾ ਲਾਇਆ ,ਜਿੱਥੇ ਭਾਰਤ ਦਾ ਤਿਰੰਗਾ ਲਹਿਰਾਇਆ ਜਾਂਦਾ ਹੈ।
[caption id="attachment_469740" align="aligncenter" width="300"]
ਦਿੱਲੀ ਹਿੰਸਾ ਤੋਂ ਬਾਅਦ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ[/caption]
ਇਸ ਚਿੱਠੀ ’ਚ ਇਹ ਵੀ ਕਿਹਾ ਗਿਆ ਕਿ ਜਿਸ ਤਰ੍ਹਾਂ ਲਾਲ ਕਿਲ੍ਹੇ ’ਚ ਭਾਰਤ ਦੇ ਰਾਸ਼ਟਰੀ ਝੰਡੇ ਦੀ ਥਾਂ ਦੂਜਾ ਝੰਡਾ ਲਹਿਰਾਉਣ ਨਾਲ ਦੇਸ਼ ਦੇ ਸਨਮਾਨ ਤੇ ਸਤਕਾਰ ਨੂੰ ਸੱਟ ਪਹੁੰਚੀ ਹੈ। ਇਹ ਇਕ ਸ਼ਰਮਨਾਕ ਘਟਨਾ ਹੈ। ਇਸ ਘਟਨਾ ਨਾਲ ਪੂਰਾ ਦੇਸ਼ ਵੀ ਹੈਰਾਨ ਹੈ ਕਿਉਂਕਿ ਇਸ ਘਟਨਾ ਨਾਲ ਦੇਸ਼ ਦੇ ਸੰਵਿਧਾਨ ਦੇ ਨਾਲ-ਨਾਲ ਰਾਸ਼ਟਰੀ ਝੰਡੇ ਦਾ ਵੀ ਅਪਮਾਨ ਹੋਇਆ ਹੈ। ਦੇਸ਼ ਦੀ ਭਗਤੀ ਭਾਵਨਾ ਨੂੰ ਠੇਸ ਪਹੁੰਚਾਈ ਗਈ ਹੈ।
ਪੜ੍ਹੋ ਹੋਰ ਖ਼ਬਰਾਂ : ਦਿੱਲੀ ਹਿੰਸਾ ਅਤੇ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਦੀ ਕਿਸਦੀ ਸੀ ਸਾਜਿਸ਼ , ਕਿਸਾਨ ਲੀਡਰਾਂ ਨੇ ਕੀਤਾ ਵੱਡਾ ਖ਼ੁਲਾਸਾ
[caption id="attachment_469733" align="aligncenter" width="300"]
ਦਿੱਲੀ ਹਿੰਸਾ ਤੋਂ ਬਾਅਦ ਲਾਲ ਕਿਲ੍ਹੇ ‘ਤੇ ਝੰਡਾ ਲਹਿਰਾਉਣ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ[/caption]
ਇਸ ਚਿੱਠੀ ’ਚ ਕਿਹਾ ਗਿਆ ਹੈ ਕਿ 26 ਜਨਵਰੀ 2021 ਨੂੰ ਕਿਸਾਨਾਂ ਦੇ ਇਸ ਸਮੂਹ ਦੁਆਰਾ ਕੀਤੀ ਗਈ ਟਰੈਕਟਰ ਰੈਲੀ ’ਚ ਕੁਝ ਸ਼ਰਾਰਤੀ ਅਨਸਰਾਂ ਦੁਆਰਾ ਅੱਤਵਾਦ ਫੈਲਾਇਆ ਗਿਆ। ਇਸ ਲਈ ਸੁਪਰੀਮ ਕੋਰਟ ਅੱਗੇ ਬੇਨਤੀ ਹੈ ਕਿ ਇਸ ਪੂਰੇ ਮਾਮਲੇ ’ਤੇ ਇਕ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਜਾਵੇ ਤਾਂ ਕਿ ਇਸ ਘਟਨਾ ’ਚ ਸ਼ਾਮਿਲ ਹੋਣ ਵਾਲੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਜਾਂਚ ਕੀਤੀ ਜਾ ਸਕੇ।
-PTCNews