ਕੇਂਦਰ ਨੇ ਗੰਨੇ ਦੇ ਭਾਅ 'ਚ 15 ਰੁਪਏ ਪ੍ਰਤੀ ਕੁਇੰਟਲ ਵਾਧਾ ਕੀਤਾ
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਦੇਸ਼ ਵਿੱਚ ਗੰਨਾ ਕਾਸ਼ਤਕਾਰ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰ ਨੇ 2022-23 ਲਈ ਗੰਨੇ ਦੇ ਭਾਅ ਵਿੱਚ 15 ਰੁਪਏ ਪ੍ਰਤੀ ਕੁਇੰਟਲ ਕੀਤਾ ਹੈ। ਖੰਡ ਮਿੱਲਾਂ ਹੁਣ ਗੰਨਾ ਕਿਸਾਨਾਂ ਨੂੰ 305 ਰੁਪਏ ਪ੍ਰਤੀ ਕੁਇੰਟਲ ਅਦਾ ਕਰਨਗੀਆਂ। ਕੈਬਨਿਟ ਮੀਟਿੰਗ ਵਿੱਚ ਸਰਕਾਰ ਨੇ ਇਸ ਵਿੱਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦਾ ਫ਼ੈਸਲਾ ਲਿਆ ਹੈ। ਇਸ ਨੂੰ 2022-23 ਤੱਕ ਵਧਾ ਦਿੱਤਾ ਗਿਆ ਹੈ। ਇਸ ਫ਼ੈਸਲੇ ਨਾਲ 5 ਕਰੋੜ ਗੰਨਾ ਕਿਸਾਨਾਂ ਤੇ ਉਨ੍ਹਾਂ 'ਤੇ ਨਿਰਭਰ ਲੋਕਾਂ ਨੂੰ ਲਾਹਾ ਪੁੱਜੇਗਾ। ਖੰਡ ਮਿੱਲ ਵਿੱਚ ਕੰਮ ਕਰਨ ਵਾਲੇ 5 ਲੱਖ ਮਜ਼ਦੂਰਾਂ ਨੂੰ ਵੀ ਲਾਹਾ ਪੁੱਜੇਗਾ। 2022-23 ਲਈ ਗੰਨੇ ਦੀ ਉਤਪਾਦਨ ਲਾਗਤ 162 ਰੁਪਏ ਪ੍ਰਤੀ ਕੁਇੰਟਲ ਰਹੀ ਹੈ। ਗੰਨੇ ਦੀ ਵਾਜਬ ਤੇ ਲਾਹੇਵੰਦ ਕੀਮਤ, ਜਿਸ ਨੂੰ FRP ਕਿਹਾ ਜਾਂਦਾ ਹੈ, ਉਹ ਘੱਟੋ-ਘੱਟ ਕੀਮਤ ਹੈ ਜਿਸ 'ਤੇ ਖੰਡ ਮਿੱਲਾਂ ਨੂੰ ਕਿਸਾਨਾਂ ਤੋਂ ਗੰਨਾ ਖ਼ਰੀਦਣਾ ਪੈਂਦਾ ਹੈ। ਸਰਕਾਰ ਵੱਲੋਂ ਕਿਹਾ ਗਿਆ ਹੈ ਕਿ 8 ਸਾਲਾਂ ਵਿੱਚ ਐਫਆਰਪੀ ਵਿੱਚ 34 ਫ਼ੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ। ਖੰਡ ਦੀਆਂ ਕੀਮਤਾਂ 'ਚ ਗਿਰਾਵਟ ਨੂੰ ਰੋਕਣ ਲਈ ਸਰਕਾਰ ਨੇ ਖੰਡ ਦੀ ਕੀਮਤ 31 ਰੁਪਏ ਪ੍ਰਤੀ ਕਿਲੋ ਤੈਅ ਕੀਤੀ ਹੈ। ਇਸ ਨਾਲ ਕਿਸਾਨਾਂ ਨੂੰ ਵੀ ਕਾਫੀ ਮਦਦ ਮਿਲੇਗੀ। ਸੂਤਰਾਂ ਅਨੁਸਾਰ ਖੰਡ ਮਿੱਲਾਂ ਨੂੰ ਖੰਡ ਦੇ ਬਰਾਮਦ ਤੇ ਬਫਰ ਸਟਾਕ ਨੂੰ ਕਾਇਮ ਰੱਖਣ, ਈਥਾਨੋਲ ਉਤਪਾਦਨ ਸਮਰੱਥਾ ਵਧਾਉਣ ਤੇ ਕਿਸਾਨਾਂ ਦੇ ਬਕਾਏ ਦੇਣ ਲਈ 18,000 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਮੌਜੂਦਾ ਸੀਜ਼ਨ 'ਚ ਮਿੱਲਾਂ ਨੇ 1.15 ਲੱਖ ਕਰੋੜ ਰੁਪਏ ਦੇ 3,530 ਲੱਖ ਟਨ ਗੰਨੇ ਦੀ ਖ਼ਰੀਦ ਕੀਤੀ ਹੈ। 2022-23 ਵਿੱਚ 3,600 ਲੱਖ ਟਨ ਤੋਂ ਵੱਧ ਗੰਨੇ ਦੀ ਖ਼ਰੀਦ ਹੋਣ ਦੀ ਉਮੀਦ ਹੈ। ਇਸ ਦੀ ਲਾਗਤ 1.20 ਲੱਖ ਕਰੋੜ ਰੁਪਏ ਹੋ ਸਕਦੀ ਹੈ। ਮੰਤਰਾਲੇ ਨੇ ਕਿਹਾ ਕਿ ਪਿਛਲੇ ਪਿੜਾਈ ਸੀਜ਼ਨ ਦੌਰਾਨ 92,938 ਕਰੋੜ ਰੁਪਏ ਦੇ ਗੰਨੇ ਦੇ ਮੁੱਲ ਦੇ ਬਕਾਏ ਬਕਾਇਆ ਸਨ, ਜਿਨ੍ਹਾਂ ਵਿੱਚੋਂ 92,710 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਹੁਣ ਸਿਰਫ਼ 228 ਕਰੋੜ ਰੁਪਏ ਬਚੇ ਹਨ। 2021-22 ਦੇ 1.15 ਲੱਖ ਕਰੋੜ ਰੁਪਏ ਦੇ ਬਕਾਏ ਵਿੱਚੋਂ 1 ਅਗਸਤ ਤੱਕ ਕਿਸਾਨਾਂ ਨੂੰ 1.05 ਲੱਖ ਕਰੋੜ ਰੁਪਏ ਦਾ ਭੁਗਤਾਨ ਕਰ ਦਿੱਤਾ ਗਿਆ ਹੈ। ਇਹ ਵੀ ਪੜ੍ਹੋ : ਬਠਿੰਡਾ ਦੇ ਸਿਵਲ ਹਸਪਤਾਲ 'ਚ ਐਕਸ-ਰੇ ਮਸ਼ੀਨਾਂ ਖ਼ਰਾਬ ਹੋਣ ਕਾਰਨ ਮਰੀਜ਼ ਪਰੇਸ਼ਾਨ