ਚੰਡੀਗੜ੍ਹ ਪ੍ਰਸ਼ਾਸਨ ਬਿਜਲੀ ਕਰਮਚਾਰੀ ਨੂੰ ਲੈ ਕੇ ਹੋਇਆ ਸਖ਼ਤ, ESM ਐਕਟ ਤਹਿਤ ਹੋਵੇਗੀ ਕਾਰਵਾਈ
ਚੰਡੀਗੜ੍ਹ : ਬਿਜਲੀ ਕਰਮਚਾਰੀਆਂ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੀਤੀ ਦੇਰ ਰਾਤ ਇਕ ਪ੍ਰੈਸ ਨੋਟ ਜਾਰੀ ਕੀਤਾ ਗਿਆ ਹੈ ਜਿਸ ਮੁਤਾਬਿਕ ਬਿਜਲੀ ਕਰਮਚਾਰੀਆ ਉੱਤੇ ਸਖ਼ਤੀ ਕੀਤੀ ਜਾਵੇਗੀ। ਪ੍ਰਸ਼ਾਸਨ ਦਾ ਕਹਿਣਾ ਹੈ ਕਿ 22 ਫਰਵਰੀ ਤੋਂ 24 ਫਰਵਰੀ ਤੱਕ ਹੜਤਾਲ ਕਰਨ ਨਾਲ ਚੰਡੀਗੜ੍ਹ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਬਿਜਲੀ ਗੁੱਲ ਹੋਣ ਨਾਲ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਪ੍ਰਸ਼ਾਸਨ ਦਾ ਕਹਿਣਾ ਹੈ ਕਿ 32 ਹਸਪਤਾਲ, 16 ਹਸਪਤਾਲ ਤੋਂ ਇਲਾਵਾ ਸ਼ਹਿਰ ਦੇ ਕਈ ਪ੍ਰਮੁੱਖ ਥਾਵਾਂ ਉੱਤੇ ਬਿਜਲੀ ਜਾਣ ਕਾਰਨ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹੁਣ ਕਰਮਚਾਰੀਆਂ ਦੀ ਹੜਤਾਲ ਉੱਤੇ 6 ਮਹੀਨੇ ਤੱਕ ਰੋਕ ਲਗਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਰਮਚਾਰੀਆਂ ਉੱਤੇ ਅਨੁਸ਼ਾਸਨ ਭੰਗ ਕਰਨ ਉੱਤੇ ਕਾਰਵਾਈ ਕੀਤੀ ਜਾਵੇਗੀ।ਯੂਟੀ ਪ੍ਰਸ਼ਾਸਨ ਨੇ ਕਿਹਾ ਹੈ ਕਿ ਆਊਟਸੋਰਸ ਕਰਮਚਾਰੀਆ ਦੀਆਂ ਸੇਵਾਵਾਂ ਖਤਮ ਕੀਤੀਆਂ ਜਾਣਗੀਆਂ। ਪ੍ਰਸ਼ਾਸਨ ਦਾ ਕਹਿਣਾ ਹੈ ਕਿ Essential Services Maintenance Act ਦੇ ਤਹਿਤ ਉਲੰਘਣ ਕਰਨ ਵਾਲਿਆਂ ਉੱਤੇ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਇਸ ਮਾਮਲੇ ਉੱਤੇ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ ਅਤੇ ਜੋ 15 ਦਿਨਾਂ ਵਿੱਚ ਰਿਪੋਰਟ ਬਣਾਏਗੀ। ਇਹ ਵੀ ਪੜ੍ਹੋ:ਨਾਬਾਲਿਗ ਲੜਕੀ ਨੂੰ ਅਗਵਾ ਕੀਤੇ ਨੂੰ ਅੱਜ ਤੀਜਾ ਦਿਨ, ਪੁਲਿਸ ਦੇ ਹੱਥ ਖਾਲੀ -PTC News