ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਕੀਤੀ ਅਹਿਮ ਅਪੀਲ,ਕੋਰੋਨਾ ਮੁਕਤ ਨੂੰ ਹੀ ਦਿਓ ਪਿੰਡ 'ਚ ਐਂਟਰੀ
ਪੰਜਾਬ 'ਚ ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਕੋਰੋਨਾ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਹਿਲਾਂ ਹੀ ਪੰਜਾਬ 'ਚ ਮਿੰਨੀ ਲਾਕਡਾਊਨ ਲਾਇਆ ਹੋਇਆ ਹੈ ਤਾਂ ਜੋ ਕੋਰੋਨਾ ਦੇ ਕੇਸਾਂ ਨਾਲ ਨਜਿੱਠਿਆ ਜਾ ਸਕੇ। ਕੋਰੋਨਾ ਦੇ ਵਧਦੇ ਕੇਸਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਫੇਸਬੁੱਕ 'ਤੇ ਫਿਰ ਲਾਈਵ ਹੋਏ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਰੱਖਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਕਿ ਬੀਮਾਰ ਹੋਣ 'ਤੇ ਜਲਦ ਤੋਂ ਜਲਦ ਡਾਕਟਰ ਨਾਲ ਸੰਪਰਕ ਕਰਨ।
ਇਸ ਦੇ ਨਾਲ ਹੀ ਪੇਂਡੂ ਇਲਾਕਿਆਂ ਵਿਚ ਹੁਣ ਕੋਵਿਡ ਦੇ ਪੈਰ ਪਸਾਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡ ਵਾਸੀਆਂ ਨੂੰ ਆਪੋ-ਆਪਣੇ ਪਿੰਡਾਂ ਸਿਰਫ ਉਨ੍ਹਾਂ ਵਿਅਕਤੀਆਂ ਨੂੰ ਦਾਖ਼ਲ ਹੋਣ ਦੇਣ ਦੀ ਅਪੀਲ ਕੀਤੀ ਜੋ ਕਰੋਨਾ ਵਾਇਰਸ ਤੋਂ ਮੁਕਤ ਹੋਣ। ਫੇਸਬੁੱਕ ਦੇ ਲਾਈਵ ਪ੍ਰਸਾਰਨ ਦੌਰਾਨ ਪੰਜਾਬ ਵਾਸੀਆਂ ਨੂੰ ਮੁਖਤਾਬ ਹੁੰਦਿਆਂ ਮੁੱਖ ਮੰਤਰੀ ਨੇ ਅਗਲੇ ਦੋ ਮਹੀਨੇ ਪੇਂਡੂ ਇਲਾਕਿਆਂ ਵਿਚ ਸਖ਼ਤ ਕਦਮ ਉਠਾਉਣ ਦਾ ਸੱਦਾ ਦਿੱਤਾ ਹੈ ਅਤੇ ਉਨ੍ਹਾਂ ਨੇ ਆਉਂਦੇ ਦੋ ਮਹੀਨਿਆਂ ਨੂੰ ਬਹੁਤ ਹੀ ਗੰਭੀਰ ਸਮਾਂ ਦੱਸਿਆ।
Also Read | Coronavirus India: PM Narendra Modi a ‘super-spreader’ of COVID-19, says IMA Vice President
ਉਨ੍ਹਾਂ ਕਿਹਾ,“ਹੁਣ ਦਿਹਾਤੀ ਖੇਤਰਾਂ ਵਿਚ ਕੋਵਿਡ ਕੇਸਾਂ ਵਿਚ ਵਾਧਾ ਦੇਖਿਆ ਜਾ ਰਿਹਾ ਹੈ ਜਿਸ ਕਰਕੇ ਸਾਨੂੰ ਬਹੁਤ ਸੰਭਲਣ ਦੀ ਲੋੜ ਹੈ।” ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਠੀਕਰੀ ਪਹਿਰੇ ਲਾਉਣ ਦੀ ਵੀ ਅਪੀਲ ਕੀਤੀ ਤਾਂ ਕਿ ਬਾਹਰੀ ਲੋਕਾਂ ਨੂੰ ਦੂਰ ਰੱਖਣ ਅਤੇ ਸਿਰਫ਼ ਕੋਵਿਡ ਮੁਕਤ ਲੋਕਾਂ ਨੂੰ ਪਿੰਡਾਂ ਵਿਚ ਪ੍ਰਵੇਸ਼ ਕਰਨ ਦੀ ਇਜਾਜ਼ਤ ਦਿੱਤੀ ਜਾ ਸਕੇ।