ਜਬਰ ਜਨਾਹ ਮਾਮਲੇ 'ਚ ਕੋਰਟ ਨੇ ਸਿਮਰਜੀਤ ਬੈਂਸ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ
ਲੁਧਿਆਣਾ: ਜਬਰ ਜਨਾਹ ਮਾਮਲੇ ਵਿੱਚ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ। ਦੱਸ ਦੇਈਏ ਮਾਮਲੇ ਵਿਚ ਬੈਂਸ ਦੇ ਭਰਾ ਅਤੇ ਪੀਏ ਨੂੰ ਹੀ ਜ਼ਮਾਨਤ ਮਿਲੀ ਹੈ।
ਲੁਧਿਆਣਾ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਰੱਦ ਹੋਣ ਤੋਂ ਬਾਅਦ ਹੁਣ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਵੀ ਰੱਦ ਹੋ ਚੁੱਕੀ ਹੈ । ਕੁਝ ਦਿਨ ਪਹਿਲਾਂ ਜਬਰ ਜਨਾਹ ਮਾਮਲੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਜਮਾਨਤ ਅਰਜ਼ੀ ਲਗਾਈ ਗਈ ਸੀ । ਜਿਸ ਉਪਰ ਮਾਣਯੋਗ ਕੋਰਟ ਵੱਲੋਂ 9 ਸਤੰਬਰ ਯਾਨੀ ਕੀ ਅੱਜ ਲਈ ਫੈਸਲਾ ਰਾਖਵਾਂ ਰੱਖਿਆ ਗਿਆ ਸੀ । ਜਿਸ ਉਪਰ ਫੈਸਲਾ ਸੁਣਾਉਂਦੇ ਹੋਏ ਮਾਣਯੋਗ ਕੋਰਟ ਵੱਲੋਂ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ । ਜਿਸ ਨੂੰ ਲੈ ਕੇ ਪੀੜਤ ਪੱਖ ਦੇ ਵਕੀਲ ਵੱਲੋਂ ਵੀ ਸਿਮਰਜੀਤ ਸਿੰਘ ਬੈਂਸ ਨੂੰ ਜੇਲ੍ਹ ਵਿੱਚ ਵੀ ਆਈ ਪੀ ਸਹੂਲਤਾਂ ਦੇਣ ਦੇ ਇਲਜ਼ਾਮ ਲਗਾਏ ਗਏ ਹਨ ।
ਪੀੜਤ ਪੱਖ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਮਾਨਯੋਗ ਕੋਰਟ ਵੱਲੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ । ਉਨ੍ਹਾਂ ਨੇ ਗੰਭੀਰ ਇਲਜ਼ਾਮ ਲਗਾਏ ਅਤੇ ਕਿਹਾ ਕਿ ਮੌਜੂਦਾ ਸਰਕਾਰ ਵਿੱਚ ਵੀ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜੇਲ੍ਹ ਵਿੱਚ ਵੀ ਆਈ ਪੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ । ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਿਰਫ ਦੋ ਜਮਾਨਤਾਂ ਹੀ ਹੋਈਆਂ ਹਨ ।
ਇਹ ਵੀ ਪੜ੍ਹੋ:ਟੈਂਡਰ ਘੁਟਾਲੇ ਮਾਮਲੇ 'ਚ ਭਾਰਤ ਭੂਸ਼ਣ ਆਸ਼ੂ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਹੋਈ ਰੱਦ
-PTC News