ਭਾਰਤ ਵਿੱਚ ਕੋਵਿਡ-19 ਦੇ 2,51,209 ਨਵੇਂ ਕੇਸ ਦਰਜ, ਰੋਜ਼ਾਨਾ ਸਕਾਰਾਤਮਕਤਾ ਦਰ 15.88 ਫੀਸਦੀ
ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 2,51,209 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਦੇਸ਼ 'ਚ ਰੋਜ਼ਾਨਾ ਸਕਾਰਾਤਮਕਤਾ ਦਰ 15.88 ਫੀਸਦੀ 'ਤੇ ਆ ਗਈ ਹੈ। ਇਹ ਵੀ ਪੜ੍ਹੋ: Punjab Assembly Elections:ਸੂਬੇ `ਚੋਂ 82.62 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਸਰਗਰਮ ਕੇਸਾਂ ਦਾ ਭਾਰ 21,05,611 ਹੋ ਗਿਆ ਹੈ, ਜੋ ਹੁਣ ਤੱਕ ਰਿਪੋਰਟ ਕੀਤੇ ਗਏ ਕੁੱਲ ਕੋਵਿਡ-19 ਮਾਮਲਿਆਂ ਦਾ 5.18 ਪ੍ਰਤੀਸ਼ਤ ਹੈ। ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਨਾਲ 627 ਮੌਤਾਂ ਅਤੇ ਵਾਇਰਸ ਤੋਂ 3,47,443 ਰਿਕਵਰੀ ਵੀ ਹੋਈ ਹੈ। ਹਫ਼ਤਾਵਾਰੀ ਸਕਾਰਾਤਮਕਤਾ ਦਰ ਵਿੱਚ ਵੀ ਅੱਜ ਗਿਰਾਵਟ ਦੇਖੀ ਗਈ ਜੋ ਕਿ 17.47 ਫੀਸਦੀ ਦਰਜ ਕੀਤਾ ਗਈ। ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ 164.44 ਕਰੋੜ ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਮੰਤਰਾਲੇ ਨੇ ਆਪਣੀ ਰਿਲੀਜ਼ ਵਿੱਚ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ 15,82,307 ਕੋਵਿਡ-19 ਟੈਸਟ ਕੀਤੇ ਗਏ ਹਨ। ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਹੁਣ ਤੱਕ 72.37 ਕਰੋੜ ਤੋਂ ਵੱਧ ਟੈਸਟ ਕੀਤੇ ਜਾ ਚੁੱਕੇ ਹਨ। ਇਹ ਵੀ ਪੜ੍ਹੋ: ਖੇਡ ਮੰਤਰੀ ਪ੍ਰਗਟ ਸਿੰਘ ਨੂੰ ਲੱਗਿਆ ਵੱਡਾ ਝਟਕਾ, ਹਾਕੀ ਪੰਜਾਬ ਨੂੰ ਕੀਤਾ ਸਸਪੈਂਡ ਇਸ ਦੌਰਾਨ, ਦੇਸ਼ ਵਿਆਪੀ ਕੋਵਿਡ-19 ਟੀਕਾਕਰਨ ਮੁਹਿੰਮ ਦੇ ਤਹਿਤ, ਹੁਣ ਤੱਕ 1,64,44,73,216 ਵੈਕਸੀਨ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। - PTC News