Tue, Dec 24, 2024
Whatsapp

ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਵੱਲੋਂ ਕੱਲ੍ਹ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

Reported by:  PTC News Desk  Edited by:  Pardeep Singh -- March 15th 2022 08:59 PM
ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਵੱਲੋਂ ਕੱਲ੍ਹ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਵੱਲੋਂ ਕੱਲ੍ਹ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਜਲੰਧਰ : ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਬੀਤੇ ਦਿਨ ਕਤਲ ਕੀਤਾ ਗਿਆ ਹੈ ਹੁਣ ਉਸਦੇ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਕਤਲ ਦੇ ਮੁਲਜ਼ਮ ਫੜੇ ਨਹੀਂ ਜਾਂਦੇ ਉਦੋਂ ਤੱਕ ਸੰਦੀਪ ਦਾ ਪੋਸਟਮਾਰਟਮ ਨਹੀਂ ਕਰਨ ਦਿੱਤਾ ਜਾਵੇਗਾ।  ਪਰਿਵਾਰ ਵੱਲੋਂ ਇਲਾਕੇ ਦੇ ਆਮ ਲੋਕਾਂ, ਕਿਸਾਨ ਜਥੇਬੰਦੀਆਂ ਅਤੇ ਕਬੱਡੀ ਪ੍ਰੇਮੀਆਂ ਨੂੰ ਭਲਕੇ 16 ਮਾਰਚ ਸਵੇਰੇ 9 ਵਜੇ ਨਕੋਦਰ ਸਿਵਲ ਹਸਪਤਾਲ ਇਕੱਠੇ ਹੋਣ ਦੀ ਅਪੀਲ ਕੀਤੀ  ਹੈ। ਜ਼ਿਕਰਯੋਗ ਹੈ ਕਿ ਨਕੋਦਰ ਦੇ ਪਿੰਡ ਮੱਲੀਆ ਦੇ ਕਬੱਡੀ ਕੱਪ ਟੂਰਨਾਮੈਂਟ ਉੱਤੇ ਕਬੱਡੀ ਦੇ ਨਾਮਵਰ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲੀਆਂ ਮਾਰ ਦਿੱਤੀਆ ਸਨ ਅਤੇ ਉਸਦੀ ਮੌਤ ਹੋ ਗਈ ਸੀ। ਘਟਨਾ ਬਾਰੇ ਮਿਲੀ ਜਾਣਕਾਰੀ ਮੁਤਾਬਿਕ ਸੰਦੀਪ ਨੰਗਲ ਅੰਬੀਆਂ ਉੱਤੇ ਹਮਲਾ ਕਰਨ ਵਾਲਾ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਹੈ।ਇਸ ਗੋਲੀਬਾਰੀ ਵਿੱਚ ਇੱਕ ਹੋਰ ਨੌਜਵਾਨ ਜ਼ਖਮੀ ਹੋਇਆ ਹੈ, ਉਸਦੀ ਲੱਤ ਵਿਚ ਗੋਲੀ ਲੱਗੀ ਹੈ ਇਹ ਵੀ ਪੜ੍ਹੋ:ਸੋਨੀਆ ਗਾਂਧੀ ਨੇ ਸਿੱਧੂ ਸਮੇਤ ਪੰਜ ਰਾਜਾਂ ਦੇ ਕਾਂਗਰਸ ਪ੍ਰਧਾਨਾਂ ਤੋਂ ਮੰਗੇ ਅਸਤੀਫ਼ੇ -PTC News


Top News view more...

Latest News view more...

PTC NETWORK