ਤਲਵੰਡੀ ਸਾਬੋ 'ਚ ਸੀਵਰੇਜ ਦੀ ਸਮੱਸਿਆ ਦਾ ਹੱਲ ਲਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
ਬਠਿੰਡਾ : ਇਤਿਹਾਸਕ ਨਗਰ ਤਲਵੰਡੀ ਸਾਬੋ ਅੰਦਰ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਸੀਵਰੇਜ ਦੀ ਮੁਸ਼ਕਿਲ ਨੂੰ ਪੀਟੀਸੀ ਨਿਊਜ਼ ਵੱਲੋਂ ਵਾਰ-ਵਾਰ ਉਭਾਰਨ ਤੋਂ ਬਾਅਦ ਆਖਿਰ ਪੰਜਾਬ ਸਰਕਾਰ ਨੇ ਅੱਜ ਸੀਵਰੇਜ ਦੀ ਸਮੱਸਿਆ ਦਾ ਹੱਲ ਕਰਨ ਲਈ ਕਰੋੜ ਰੁਪਏ ਦੀ ਲਾਗਤ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ, ਨੀਂਹ ਪੱਥਰ ਰੱਖਣ ਲਈ ਵਿਸ਼ੇਸ਼ ਤੌਰ ਉਤੇ ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਸ਼ਿਰਕਤ ਕੀਤੀ। ਕੈਬਨਿਟ ਮੰਤਰੀ ਨੇ ਵਿਸਾਖੀ ਤੱਕ ਸੀਵਰੇਜ ਦਾ ਕੰਮ ਮੁਕੰਮਲ ਹੋਣ ਦਾ ਦਾਅਵਾ ਵੀ ਕੀਤਾ। ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋ ਕੇ ਸੜਕਾਂ ਉਤੇ ਆ ਜਾਂਦਾ ਸੀ ਜਿਸ ਕਾਰਨ ਸ਼ਹਿਰ ਵਾਸੀਆਂ ਦੇ ਨਾਲ-ਨਾਲ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਸੀ। ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਸੀਵਰੇਜ ਦੀ ਮੁਸ਼ਕਲ ਨੂੰ ਲੈ ਕੇ ਧਰਨਾ ਵੀ ਲਗਾਇਆ ਗਿਆ। ਇਹ ਵੀ ਪੜ੍ਹੋ : ਨਵੇਂ ਨਿਯਮ ਨੇ ਤੋੜਿਆ ਅਧਿਆਪਕ ਬਣਨ ਦਾ ਸੁਪਨਾ, 30 ਸਾਲ ਤੋਂ ਪਿੱਛੋਂ PGT ਲਈ ਨਹੀਂ ਕਰ ਸਕਦੇ ਅਪਲਾਈ ਪੀਟੀਸੀ ਨਿਊਜ਼ ਵੱਲੋਂ ਵੀ ਸੀਵਰੇਜ ਦੀ ਸਮੱਸਿਆ ਨੂੰ ਵਾਰ-ਵਾਰ ਚੁੱਕ ਕੇ ਸਰਕਾਰ ਨੂੰ ਜਗਾਉਣ ਦਾ ਕੰਮ ਕੀਤਾ। ਆਖਰਕਾਰ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਵੱਲੋਂ 15 ਕਰੋੜ ਰੁਪਏ ਨਾਲ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਸੀਵਰੇਜ ਦਾ 15 ਕਰੋੜ ਰੁਪਏ ਦਾ ਪ੍ਰੋਜੈਕਟ ਹੈ ਜੋ ਕੀ ਵਿਸਾਖੀ ਤੱਕ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸੀਵਰੇਜ ਦੇ ਲੀਕ ਹੋਣ ਨਾਲ ਸੰਗਤ, ਕਿਸਾਨਾਂ ਤੇ ਸ਼ਹਿਰ ਵਾਸੀਆਂ ਨੂੰ ਬਹੁਤ ਮੁਸ਼ਕਿਲਾਂ ਆ ਰਹੀਆਂ ਸਨ। -PTC News