ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਮਾਨ ਸਰਕਾਰ ਵੱਡਾ ਐਕਸ਼ਨ, ਜਾਂਚ ਲਈ ਦਿੱਤੇ ਹੁਕਮ
ਚੰਡੀਗੜ੍ਹ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸਖਤ ਹੋ ਗਈ ਹੈ। ਭਗਵੰਤ ਮਾਨ ਸਰਕਾਰ ਨੇ ਐਸਸੀ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਪਿਛਲੀ ਸਰਕਾਰ ਮੌਕੇ ਦੀਆਂ ਸਾਰੀਆਂ ਫਾਈਲਾਂ ਚੈੱਕ ਕਰਵਾਈਆ ਹਨ। ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਗਈ ਰਾਸ਼ੀ ਦਾ ਵੀ ਵੇਰਵਾ ਵੀ ਦੇਖਿਆ ਹੈ।
ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਜਨਤਕ ਪੈਸੇ ਦੀ ਵੰਡ ਵਿੱਚ ਬੇਨਿਯਮੀਆਂ ਤੇ ਕਿਸੇ ਵੀ ਕੁਤਾਹੀ ਦਾ ਪਤਾ ਲਾਉਣ ਲਈ ਇਸ ਮਾਮਲੇ ਦੀ ਹਰੇਕ ਪੱਖ ਤੋਂ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਜ ਦੇ ਪਛੜੇ ਵਰਗਾਂ ਵਿਰੁੱਧ ਨਾਸਹਿਣਯੋਗ ਅਪਰਾਧ ਹੈ ਅਤੇ ਇਸ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਫੰਡਾਂ ਵਿੱਚ ਹੋਈਆਂ ਬੇਨਿਯਮੀਆਂ ਨੇ ਅਨੁਸੂਚਿਤ ਜਾਤੀਆਂ ਦੇ ਲੱਖਾਂ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਤੋਂ ਵਾਂਝੇ ਕਰ ਕੇ ਉਨ੍ਹਾਂ ਦਾ ਭਵਿੱਖ ਤਬਾਹ ਕਰ ਦਿੱਤਾ।ਮੁੱਖ ਮੰਤਰੀ ਨੇ ਇਨ੍ਹਾਂ ਬੇਨਿਯਮੀਆਂ ਨੂੰ ਗਰੀਬ ਵਰਗ ਦੇ ਵਿਦਿਆਰਥੀਆਂ ਦੇ ਹਿੱਤਾਂ ਦੀ ਦਿਨ-ਦਿਹਾੜੇ ਲੁੱਟ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੋਸ਼ੀਆਂ ਨੂੰ ਸ਼ਰੇਆਮ ਫਿਰਨ ਦੇਣ ਲਈ ਹੱਥ `ਤੇ ਹੱਥ ਧਰ ਕੇ ਨਹੀਂ ਬੈਠ ਸਕਦੀ। ਉਨ੍ਹਾਂ ਦੁੱਖ ਜ਼ਾਹਰ ਕੀਤਾ ਕਿ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਏ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਉਨ੍ਹਾਂ ਸਿਆਸਤਦਾਨਾਂ ਅਤੇ ਅਫਸਰਸ਼ਾਹਾਂ ਦੀ ਪੁਸ਼ਤਪਨਾਹੀ ਕਰਦੀਆਂ ਰਹੀਆਂ, ਜੋ ਇਸ ਘਿਨਾਉਣੇ ਕਾਰੇ ਵਿੱਚ ਸ਼ਾਮਲ ਸਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇਹ ਹੀ ਨਹੀਂ, ਸਗੋਂ ਅਕਾਲੀ, ਭਾਜਪਾ ਅਤੇ ਕਾਂਗਰਸ ਲੀਡਰਸ਼ਿਪ ਨੇ ਵੀ ਇਕ-ਦੂਜੇ ਨਾਲ ਮਿਲੀਭੁਗਤ ਕਰ ਲਈ ਤਾਂ ਜੋ ਇਸ ਅਪਰਾਧ ਨੂੰ ਅੰਜ਼ਾਮ ਦੇਣ ਵਾਲਿਆਂ ਉਤੇ ਕਾਰਵਾਈ ਕਰਨ ਤੋਂ ਬਚਾਅ ਕੀਤਾ ਜਾ ਸਕੇ।
ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜੀਫਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ..ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ‘ਚ ਗੜਬੜੀ ਵਿਖਾਈ ਦਿੱਤੀ..ਜਾਂਚ ਲਈ ਹੁਕਮ ਜਾਰੀ ਕਰ ਦਿੱਤੇ.. ਸਾਡੇ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ..ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।
ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਸਪੱਸ਼ਟ ਕਰ ਦਿੱਤਾ ਹੈ ਕਿ ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਗਈ ਵਜੀਫ਼ਾ ਰਾਸ਼ੀ ਦੀਆ ਫਾਈਲ ਮੇਰੇ ਕੋਲ ਆਈਆ ਹਨ ਅਤੇ ਜਾਂਚ ਦੇ ਹੁਕਮ ਜਾਰੀ ਕੀਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੇਲੇ ਸਾਧੂ ਸਿੰਘ ਧਰਮਸੋਤ ਨੇ ਕਰੋੜ ਰੁਪਏ ਦੇ ਐਸ ਸੀ ਸਕਾਲਰਸ਼ਿਪ ਘੁਟਾਲਾ ਕੀਤਾ ਸੀ। ਮਾਨ ਸਰਕਾਰ ਪਿਛਲੀ ਸਰਕਾਰ ਮੌਕੇ ਹੋਏ ਘੁਟਾਲਿਆ ਦਾ ਪਰਦਾਫਾਸ ਕਰ ਰਹੀ ਹੈ।ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜੀਫਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ..ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫੰਡਾਂ ‘ਚ ਗੜਬੜੀ ਵਿਖਾਈ ਦਿੱਤੀ..ਜਾਂਚ ਲਈ ਹੁਕਮ ਜਾਰੀ ਕਰ ਦਿੱਤੇ.. ਸਾਡੇ SC ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲਾਉਣ ਵਾਲਿਆਂ ਦੋਸ਼ੀਆਂ ਖ਼ਿਲਾਫ਼ ਜ਼ਰੂਰ ਕਾਰਵਾਈ ਕਰਾਂਗੇ..ਲੋਕਾਂ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ.. — Bhagwant Mann (@BhagwantMann) July 13, 2022