ਭ੍ਰਿਸ਼ਟਾਚਾਰ ਨੂੰ ਲੈ ਕੇ ਜ਼ੀਰੋ ਸ਼ਹਿਣਸ਼ੀਲਤਾ ਤਹਿਤ ਕੰਮ ਕਰ ਰਹੀ ਹੈ ਸਰਕਾਰ : ਮਾਲਵਿੰਦਰ ਕੰਗ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਨੇਤਾ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਨੀਤੀ ਹੈ ਕਿ ਪਾਰਟੀ ਭ੍ਰਿਸ਼ਟਾਚਾਰ ਨੂੰ ਲੈ ਕੇ ਜ਼ੀਰੋ ਸਹਿਣਸ਼ੀਲਤਾ ਨੂੰ ਲੈ ਕੰਮ ਕਰਦੀ ਹੈ। ਇਸ ਤਹਿਤ ਭਵਿੱਖ ਵਿੱਚ ਵੀ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਕੱਟੜ ਇਮਾਨਦਾਰ ਹੈ।
ਇਸ ਲਈ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੋਟਾਂ ਪਾਈਆਂ ਹਨ। ਇਸ ਸਿਧਾਂਤ ਤਹਿਤ ਅੱਜ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਨੂੰ ਲੁੱਟਣ ਵਾਲੇ ਲੋਕਾਂ ਦਾ ਅਜਿਹਾ ਹੀ ਹਾਲ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ ਤੇ ਨਾ ਹੀ ਕਿਸੇ ਨੂੰ ਬਖ਼ਸ਼ਿਆ ਜਾਵੇਗਾ। ਮਾਲਵਿੰਦਰ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਤਾਂ ਇਕ ਫ਼ੀਸਦੀ ਕਮਿਸ਼ਨ ਲੈਣ ਵਾਲੇ ਆਪਣੇ ਮੰਤਰੀ ਨੂੰ ਨਹੀਂ ਬਖ਼ਸ਼ਿਆ ਤਾਂ ਫਿਰ ਕਿਸੇ ਨੂੰ ਵੀ ਬਖ਼ਸ਼ਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਿਛਲੀਆਂ ਸਰਕਾਰ ਨੇ ਪੰਜਾਬ ਦੇ ਸਰਮਾਏ ਦੀ ਲੁੱਟਖੋਹ ਕੀਤੀ ਹੈ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੁੱਖ ਸਾਹ ਸਾਹ ਲੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜਿਸ ਮਨਸ਼ਾ ਨਾਲ ਲੋਕਾਂ ਨੇ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਬਣਾਇਆ ਸੀ, ਉਸੇ ਸਿਧਾਂਤ ਉਤੇ ਹੀ ਉਨ੍ਹਾਂ ਦੀ ਸਰਕਾਰ ਦੀ ਚੱਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭ੍ਰਿਸ਼ਟ ਲੋਕਾਂ ਨੂੰ ਕਾਨੂੰ ਦੇ ਆਧਾਰ ਉਤੇ ਸਜ਼ਾ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿਘ ਮਾਨ ਵੱਲੋਂ ਕੀਤੀ ਗਈ ਇਸ ਕਾਰਵਾਈ ਦਾ ਆਮ ਆਦਮੀ ਪਾਰਟੀ ਸਵਾਗਤ ਕਰਦੀ ਹੈ।
ਇਹ ਵੀ ਪੜ੍ਹੋ : ਟਰੱਕ ਨੇ ਬਰਾਤੀਆਂ ਨਾਲ ਭਰੀ ਇੱਕ SUV ਨੂੰ ਮਾਰੀ ਟੱਕਰ, 8 ਬਰਾਤੀਆਂ ਦੀ ਹੋਈ ਮੌਤ