ਹੈੱਡ ਕਾਂਸਟੇਬਲ ਵੱਢੀ ਲੈਂਦਾ ਰੰਗੇ ਹੱਥੀ ਕਾਬੂ
ਬਠਿੰਡਾ : ਬਠਿੰਡਾ ਦੀ ਪੁਲਿਸ ਚੌਕੀ ਵਰਧਮਾਨ ਦਾ ਹੈਡ ਕਾਂਸਟੇਬਲ ਰਿਸ਼ਵਤ ਲੈਂਦਾ ਰੰਗੇ ਹਥੀ ਫੜਿਆ ਗਿਆ। ਹੈੱਡ ਕਾਂਸਟੇਬਲ ਦੀ ਰਿਸ਼ਵਤ ਲੈਣ ਦੀ ਹਰਕਤ ਦੀ ਵੀਡੀਓ ਵੀ ਸਾਹਮਣੇ ਆਈ ਹੈ। ਅਮਰਪੁਰਾ ਬਸਤੀ ਦੇ ਇੱਕ ਵਿਅਕਤੀ ਉਪਰ ਜੂਆ ਖੇਡਣ ਦੇ ਇਲਜ਼ਾਮ ਲੱਗੇ ਸਨ। ਇਸ ਦੇ ਬਦਲੇ ਪੁਲਿਸ ਮੁਲਾਜ਼ਮ ਨੇ ਰਿਸ਼ਵਤ ਮੰਗੀ ਸੀ। ਹੈਡ ਕਾਂਸਟੇਬਲ ਵਿਨੋਦ ਕੁਮਾਰ ਨੇ 5 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਸੀ। ਇਸ ਮਗਰੋਂ ਇੱਕ ਹਜ਼ਾਰ ਰੁਪਏ ਵਿੱਚ ਸੌਦਾ ਤੈਅ ਹੋ ਗਿਆ।
ਵੀਡੀਓ ਵਾਇਰਲ ਪਿੱਛੋਂ ਹੈਡ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਐਸਐਸਪੀਜੇ ਏਲੇਨਚੀਲੇਨੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਉਸ ਮੁਲਾਜ਼ਮ ਨੂੰ ਮੁਅੱਤਲ ਕਰਕੇ ਵਿਜੀਲੈਂਸ ਜਾਂਚ ਸ਼ੁਰੂ ਕਰਵਾ ਦਿੱਤੀ ਗਈ ਹੈ। ਮੁਲਜ਼ਮ ਹੌਲਦਾਰ ਵਿਨੋਦ ਕੁਮਾਰ ਨੂੰ ਕੁਲਦੀਪ ਸਿੰਘ ਵਾਸੀ ਪਿੰਡ ਬੁਲਾਡੇਵਾਲਾ, ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਹੌਲਦਾਰ ਵਿਨੋਦ ਕੁਮਾਰ ਨੂੰ ਕੁਲਦੀਪ ਸਿੰਘ ਵਾਸੀ ਪਿੰਡ ਬੁਲਾਡੇਵਾਲਾ, ਜ਼ਿਲ੍ਹਾ ਬਠਿੰਡਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਨੇ ਸਟੇਟ ਐਂਟੀ ਕੁਰੱਪਸ਼ਨ ਹੈਲਪਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਵਿੱਚ ਇਲਜ਼ਾਮ ਲਗਾਇਆ ਸੀ ਕਿ ਉਕਤ ਹੌਲਦਾਰ ਨੇ ਉਸਦੇ ਦੋਸਤ ਜਗੀਰ ਸਿੰਘ ਵਾਸੀ ਨਰੂਆਣਾ ਰੋਡ, ਬਠਿੰਡਾ ਨੂੰ ਵਰਧਮਾਨ ਪੁਲਿਸ ਚੌਕੀ ਦੀ ਪੁਲਿਸ ਹਿਰਾਸਤ 'ਚੋਂ ਛੁਡਾਉਣ ਬਦਲੇ 1000 ਰੁਪਏ ਦੀ ਰਿਸ਼ਵਤ ਲਈ ਹੈ। ਉਸਨੇ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਵਿਨੋਦ ਕੁਮਾਰ ਨੇ ਜਗੀਰ ਸਿੰਘ ਨੂੰ ਰਿਹਾਅ ਕਰਨ ਲਈ ਪਹਿਲਾਂ 5,000 ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 1,000 ਰੁਪਏ ਵਿੱਚ ਤੈਅ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਉਦਯੋਗਿਕ ਵਿਕਾਸ ਲਈ ਸਾਜ਼ਗਾਰ ਮਾਹੌਲ ਸਿਰਜਣ ਵਾਸਤੇ ਸਰਕਾਰ ਵਚਨਬੱਧ: ਅਮਨ ਅਰੋੜਾ