ਗਰਮੀ ਦਾ ਕਹਿਰ ਜਾਰੀ, ਇਨ੍ਹਾਂ ਸ਼ਹਿਰਾਂ 'ਚ ਲੂ ਕਰੇਗੀ ਪਰੇਸ਼ਾਨ
ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ 17 ਤੋਂ 19 ਅਪ੍ਰੈਲ ਦੌਰਾਨ ਪੰਜਾਬ, ਰਾਜਸਥਾਨ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ ਗਰਮੀ ਪੇਸ਼ੀਨਗੋਈ ਹੈ। 19 ਅਪ੍ਰੈਲ ਤੱਕ ਇਨ੍ਹਾਂ ਇਲਾਕਿਆਂ 'ਚ ਵੱਖ-ਵੱਖ ਥਾਵਾਂ 'ਤੇ ਤੱਤੀਆਂ ਹਵਾਵਾਂ ਦੇ ਹਾਲਾਤ ਹਨ ਤੇ ਗਰਮੀ ਦਾ ਕਹਿਰ ਵਧੇਗਾ। ਹਿਮਾਚਲ ਪ੍ਰਦੇਸ਼ ਵਿੱਚ 18 ਅਪ੍ਰੈਲ ਤੱਕ, ਜੰਮੂ ਡਿਵੀਜ਼ਨ 'ਤੇ. 17 ਤੋਂ 19 ਅਪ੍ਰੈਲ ਤਕ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਉਤਰੀ ਭਾਰਤ ਵਿੱਚ ਗਰਮੀ ਦਾ ਕਹਿਰ ਵਧਣ ਦੇ ਆਸਾਰ ਹਨ। ਗਰਮ ਹਵਾਵਾਂ ਲੋਕਾਂ ਨੂੰ ਪਰੇਸ਼ਾਨ ਕਰਨਗੀਆਂ। ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਮੀ ਦਾ ਕਹਿਰ ਵਧੇਗਾ।। ਆਈਐਮਡੀ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਮੱਧ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਤਬਦੀਲੀ ਦੀ ਸੰਭਾਵਨਾ ਨਹੀਂ ਹੈ। ਇਸ ਪਿੱਛੋਂ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ। ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਅਤੇ ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ, ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਅਤੇ ਬਠਿੰਡਾ ਸਭ ਤੋਂ ਗਰਮ ਜ਼ਿਲ੍ਹਾ ਰਹੇਗਾ ਜਿੱਥੇ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਤੱਕ ਰਹਿ ਸਕਦਾ ਹੈ। ਦਿੱਲੀ ਦੇ ਗੁਰੂਗ੍ਰਾਮ ਅਤੇ ਨਜਫਗੜ੍ਹ ਨੂੰ ਛੱਡ ਕੇ ਸ਼ੁੱਕਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ। ਦਿੱਲੀ ਦੇ ਬੇਸ ਸਟੇਸ਼ਨ ਸਫਦਰਜੰਗ 'ਚ ਸ਼ੁੱਕਰਵਾਰ ਨੂੰ ਤਾਪਮਾਨ 38.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐਮਡੀ ਦੇ ਇੱਕ ਵਿਗਿਆਨੀ ਨੇ ਕਿਹਾ ਕਿ ਇਹ ਸਥਿਤੀ ਮੀਂਹ ਦੀ ਕਮੀ ਕਾਰਨ ਪੈਦਾ ਹੋਈ ਹੈ। ਆਸਮਾਨ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਇਹ ਵੀ ਪੜ੍ਹੋ : ਦਿੱਲੀ 'ਚ ਹਨੂੰਮਾਨ ਜੈਅੰਤੀ ਸ਼ੋਭਾ ਯਾਤਰਾ ਦੌਰਾਨ ਹਿੰਸਾ, ਵਾਹਨ ਕੀਤੇ ਅੱਗ ਹਵਾਲੇ